ਕੋਰੋਨਾ ਮਹਾਂਮਾਰੀ ਕਾਰਨ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਮੁਲਤਵੀ
Published : Jul 8, 2020, 5:27 pm IST
Updated : Jul 8, 2020, 5:28 pm IST
SHARE ARTICLE
Coronavirus
Coronavirus

ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼

ਚੰਡੀਗੜ੍ਹ: ਪੰਜਾਬ ਸਰਕਾਰ ਦੇ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਕੋਰੋਨਾ ਮਹਾਂਮਾਰੀ ਦੇ ਵਧਦੇ ਖ਼ਤਰੇ ਦੇ ਮੱਦੇਨਜ਼ਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ।

coronavirus vaccine coronavirus 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕ੍ਰਿਪਾ ਸ਼ੰਕਰ ਸਰੋਜ ਨੇ ਦੱਸਿਆ ਕਿ ਵਿਭਾਗ ਵੱਲੋਂ ਇਹ ਫ਼ੈਸਲਾ ਕੋਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵਧ ਰਹੇ ਖ਼ਤਰੇ ਦਾ ਸਨਮੁਖ ਲਿਆ ਗਿਆ ਹੈ।

Coronavirus Coronavirus

ਉਨ੍ਹਾਂ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-2, ਸੈਕਟਰ-9, ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਵਿਦੇਸ਼ ਜਾਣ ਦੇ ਇੱਛੁਕ ਵਿਅਕਤੀਆਂ ਦੇ ਦਸਤਾਵੇਜ਼ ਤਸਦੀਕ ਕਰਨ ਦਾ ਕੰਮ ਕੀਤਾ ਜਾਂਦਾ ਹੈ

coronaviruscoronavirus

ਜੋ 9 ਜੁਲਾਈ ਤੋਂ ਅਗਲੇ ਹੁਕਮਾਂ ਤੱਕ ਮੁਲਤਵੀ ਹੋ ਜਾਵੇਗਾ। ਵਧੀਕ ਮੁੱਖ ਸਕੱਤਰ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਾਲ ਦੀ ਘੜੀ ਦਫ਼ਤਰ ਵਿਖੇ ਪਹੁੰਚ ਨਾ ਕਰਨ। ਉਨ੍ਹਾਂ ਕਿਹਾ ਕਿ ਸਥਿਤੀ ਆਮ ਹੋਣ 'ਤੇ ਕੰਮ ਦੇ ਮੁੜ ਸ਼ੁਰੂ ਹੋਣ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement