ਭਾਜਪਾ ਕੇ ਛੱਡ ਮਲਵਿੰਦਰ ਸਿੰਘ ਕੰਗ 'ਆਪ' ਵਿਚ ਹੋਏ ਸ਼ਾਮਲ
Published : Jul 8, 2021, 7:37 am IST
Updated : Jul 8, 2021, 7:37 am IST
SHARE ARTICLE
image
image

ਭਾਜਪਾ ਕੇ ਛੱਡ ਮਲਵਿੰਦਰ ਸਿੰਘ ਕੰਗ 'ਆਪ' ਵਿਚ ਹੋਏ ਸ਼ਾਮਲ

ਚੰਡੀਗੜ੍ਹ, 7 ਜੁਲਾਈ (ਸੁਰਜੀਤ ਸਿੰਘ ਸੱਤੀ): ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਕੋਰ ਕਮੇਟੀ ਦੇ ਮੈਂਬਰ ਰਹੇ ਮਲਵਿੰਦਰ ਸਿੰਘ ਕੰਗ ਅਪਣੇ ਸਾਥੀਆਂ ਨਾਲ ਅੱਜ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ | ਕੰਗ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਵਿਚ ਲਗਾਤਾਰ ਦੋ ਵਾਰ ਪ੍ਰਧਾਨ ਵੀ ਰਹੇ | ਉਨ੍ਹਾਂ ਨੇ ਕਿਸਾਨੀ ਵਿਰੋਧੀ ਤਿੰਨ ਨਵੇਂ ਕਾਨੂੰਨਾਂ ਦੇ ਵਿਰੋਧ ਵਿਚ ਭਾਜਪਾ ਤੋਂ ਅਸਤੀਫ਼ਾ ਦੇ ਦਿਤਾ ਸੀ |  ਕੰਗ ਦਾ ਆਪ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ | ਜਰਨੈਲ ਸਿੰਘ ਨੇ ਕਿਹਾ ਕਿ ਅੱਜ ਮੋਦੀ ਤੇ ਕੈਪਟਨ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਰਾਜਨੀਤਕ, ਖਿਡਾਰੀ, ਵਕੀਲ, ਪੱਤਰਕਾਰ ਤੇ ਸਮਾਜ ਸੇਵੀ ਭਾਵ ਸਮਾਜ ਦਾ ਹਰ ਵਰਗ 'ਆਪ' ਨਾਲ ਜੁੜ ਰਿਹਾ ਹੈ | 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement