ਲੁਧਿਆਣਾ ਪੁਲਿਸ ਦੀ ਵੱਡੀ ਸਫਲਤਾ, ਤੀਹਰੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾਇਆ

By : GAGANDEEP

Published : Jul 8, 2023, 10:58 am IST
Updated : Jul 8, 2023, 1:30 pm IST
SHARE ARTICLE
photo
photo

12 ਘੰਟਿਆਂ ਤੋਂ ਵੀ ਘੱਟ ਸਮੇਂ 'ਚ ਪੁਲਿਸ ਨੇ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

 

ਲੁਧਿਆਣਾ: ਲੁਧਿਆਣਾ: ਲੁਧਿਆਣਾ ਪੁਲਿਸ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਲੁਧਿਆਣਾ ਪੁਲਿਸ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁਧਿਆਣਾ ਤੀਹਰੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਆਰੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਪੰਜਾਬ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿਤੀ ਹੈ। ਦੋਸ਼ੀ ਨੇ ਇਕ ਬਜ਼ੁਰਗ ਜੋੜੇ ਅਤੇ ਉਨ੍ਹਾਂ ਦੀ ਬਜ਼ੁਰਗ ਮਾਂ ਦਾ ਕਤਲ ਕਰ ਸਬੂਤ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ: ਲੁਧਿਆਣਾ: 3 ਦਿਨਾਂ ਤੋਂ ਲਾਪਤਾ 14 ਸਾਲਾ ਲੜਕੇ ਦੀ ਛੱਪੜ 'ਚੋਂ ਮਿਲੀ ਲਾਸ਼

ਦੱਸ ਦੇਈਏ ਕਿ ਬੀਤੇ ਦਿਨੀਂ ਲੁਧਿਆਣਾ 'ਚ ਤੀਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਕਤਲ ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਅਧੀਨ ਪੈਂਦੇ ਜਨਕ ਪੁਰੀ ਇਲਾਕੇ ਦਾ ਹੈ।

ਇਹ ਵੀ ਪੜ੍ਹੋ: ਸੋਨੀਪਤ 'ਚ ਰਾਹੁਲ ਗਾਂਧੀ ਨੇ ਕਿਸਾਨਾਂ ਨਾਲ ਲਗਾਇਆ ਝੋਨਾ ਤੇ ਚਲਾਇਆ ਟਰੈਕਟਰ

ਜਿੱਥੇ ਮਾਂ, ਪੁੱਤ ਅਤੇ ਨੂੰਹ ਦਾ ਬੇਰਹਿਮੀ ਨਾਲ ਕਤਲ ਕਰ ਦਿਤਾ ਗਿਆ। ਮ੍ਰਿਤਕਾਂ ਦੇ ਨਾਂ ਚਮਨ ਲਾਲ (72 ਸਾਲ), ਉਸ ਦੀ ਪਤਨੀ (70 ਸਾਲ) ਸੁਰਿੰਦਰ ਕੌਰ ਅਤੇ ਮਾਤਾ (90 ਸਾਲ) ਬਚਨ ਕੌਰ ਦੱਸੇ ਜਾ ਰਹੇ ਹਨ। ਦੂਜੇ ਪਾਸੇ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਮਦਨ ਲਾਲ ਬਾਗਾ ਵੀ ਮੌਕੇ 'ਤੇ ਪਹੁੰਚੇ ਸਨ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement