Punjab Weather Update News: ਪੰਜਾਬ 'ਚ ਇਸ ਸਾਲ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ
Published : Jul 8, 2024, 7:58 am IST
Updated : Jul 8, 2024, 7:58 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: 4 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਹੋਰਾਂ 'ਚ ਸੰਭਾਵਨਾ

Punjab Weather Update News in punjabi : ਪੰਜਾਬ ਵਿਚ ਪਿਛਲੇ 10 ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਦੇ ਬਾਵਜੂਦ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ। ਇੱਥੇ 30 ਤੋਂ 45 ਡਿਗਰੀ ਤੱਕ ਘੱਟ ਤੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਆਮ ਅਤੇ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਆਮ ਨਾਲੋਂ ਵੱਧ ਰਹੇਗਾ। ਇਸ ਦੇ ਨਾਲ ਹੀ ਅੱਜ ਵਿਭਾਗ ਨੇ ਹਿਮਾਚਲ ਨਾਲ ਲੱਗਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Health News: ਗਰਮੀਆਂ ਵਿਚ ਨਹੀਂ ਕਰਨੀ ਚਾਹੀਦੀ ਤਾਂਬੇ ਦੇ ਭਾਂਡਿਆਂ ਦੀ ਵਰਤੋਂ, ਆਉ ਜਾਣਦੇ ਹਾਂ ਕਿਵੇਂ

ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਪੰਜਾਬ ਵਿੱਚ 1 ਤੋਂ 7 ਜੁਲਾਈ ਤੱਕ 64% ਜ਼ਿਆਦਾ ਬਾਰਿਸ਼ ਹੋਈ ਹੈ। ਪਿਛਲੇ 7 ਦਿਨਾਂ ਵਿੱਚ ਪੰਜਾਬ ਵਿੱਚ 45.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ, ਜਦੋਂ ਕਿ ਇੱਥੇ ਔਸਤਨ 27.5 ਮਿਲੀਮੀਟਰ ਮੀਂਹ ਪਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਸੋਕੇ ਦੀ ਸਥਿਤੀ ਬਰਕਰਾਰ ਹੈ।

ਇਹ ਵੀ ਪੜ੍ਹੋ: Earthquake News: ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਗੂੜੀ ਨੀਂਦ ਵਿਚ ਸੁੱਤੇ ਲੋਕ ਘਰਾਂ ਤੋਂ ਭੱਜੇ ਬਾਹਰ

ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 53 ਫ਼ੀਸਦੀ ਘੱਟ ਮੀਂਹ ਪਿਆ ਹੈ। ਇੱਥੇ ਔਸਤਨ 15.4 ਮਿਲੀਮੀਟਰ ਵਰਖਾ ਹੋਈ ਹੈ, ਜਦੋਂ ਕਿ ਇਸ ਸਾਲ ਇੱਥੇ ਸਿਰਫ਼ 7.3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੋਗਾ ਵਿੱਚ 45 ਫੀਸਦੀ, ਹੁਸ਼ਿਆਰਪੁਰ ਵਿੱਚ 38 ਫੀਸਦੀ ਅਤੇ ਐਸਬੀਐਸ ਨਗਰ ਵਿੱਚ 41 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

4 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਹੋਰਾਂ 'ਚ ਸੰਭਾਵਨਾ
ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ 4 ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਬਹੁਤ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਨੂੰ ਲੈ ਕੇ ਮੌਸਮ ਵਿਭਾਗ ਸਮੇਂ-ਸਮੇਂ 'ਤੇ ਅਲਰਟ ਜਾਰੀ ਕਰਦਾ ਰਹੇਗਾ।

​(For more Punjabi news apart from Punjab Weather Update News in punjabi , stay tuned to Rozana Spokesman

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement