ਤਿੰਨ ਸਾਲ ਬਾਅਦ ਅਣਪਛਾਤੇ ਪੁਲਿਸ ਮੁਲਾਜ਼ਿਮਾਂ 'ਤੇ ਇਰਾਦਾ ਕਤਲ ਦਾ ਕੇਸ ਦਰਜ
Published : Aug 8, 2018, 1:34 pm IST
Updated : Aug 8, 2018, 1:34 pm IST
SHARE ARTICLE
3 years later, ‘unknown’ cops booked for Kotkapura firing
3 years later, ‘unknown’ cops booked for Kotkapura firing

ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਨੂੰ ਲੈ ਕੇ ਸਰਕਾਰ ਵਲੋਂ ਬਣਾਏ ਗਏ ਜਸਟੀਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ

ਫਰੀਦਕੋਟ, ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਨੂੰ ਲੈ ਕੇ ਸਰਕਾਰ ਵਲੋਂ ਬਣਾਏ ਗਏ ਜਸਟੀਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਤਿੰਨ ਸਾਲ ਬਾਅਦ ਕੋਟਕਪੂਰਾ ਵਿਚ 14 ਅਕਤੂਬਰ 2015 ਨੂੰ ਸਿੱਖ ਸੰਗਤ ਉੱਤੇ ਕੀਤੇ ਗਏ ਲਾਠੀਚਾਰਜ ਅਤੇ ਫਾਇਰਿੰਗ ਮਾਮਲੇ ਵਿਚ ਅਣਪਛਾਤੇ ਪੁਲਿਸ ਮੁਲਾਜ਼ਿਮਾਂ ਉੱਤੇ ਕੇਸ ਦਰਜ ਕੀਤਾ ਗਿਆ ਹੈ। ਮੰਗਲਵਾਰ ਦੇਰ ਸ਼ਾਮ ਥਾਣਾ ਸਿਟੀ ਕੋਟਕਪੂਰਾ ਵਿਚ ਅਣਪਛਾਤੇ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ।

arrest 3 years later, ‘unknown’ cops booked for Kotkapura firing

ਪੁਲਿਸ ਨੇ ਤਿੰਨ ਸਾਲ ਬਾਅਦ ਇਹ ਕੇਸ ਉਸ ਸਮੇਂ ਗੋਲੀ ਲੱਗਣ ਨਾਲ ਜਖ਼ਮੀ ਹੋਏ ਬਰਨਾਲਾ ਨਿਵਾਸੀ ਅਜੀਤ ਸਿੰਘ ਪੁੱਤਰ ਅਵਤਾਰ ਸਿੰਘ ਦੇ ਬਿਆਨ 'ਤੇ ਦਰਜ ਕੀਤਾ ਹੈ। ਐਫ਼ਆਈਆਰ ਵਿਚ 307, 323, 341,148,149 ਅਤੇ ਆਰਮਜ਼ ਐਕਟ ਲਗਾਇਆ ਗਿਆ ਹੈ। 14 ਅਕਤੂਬਰ 2015 ਨੂੰ ਬਹਿਬਲ ਕਲਾਂ ਵਿਚ ਧਰਨਾ ਚੁੱਕਣ ਤੋਂ ਪਹਿਲਾਂ ਪੁਲਿਸ ਨੇ ਕੋਟਕਪੂਰਾ ਚੌਕ ਵਿਚ ਪ੍ਰਦਸ਼ਨ ਕਰ ਰਹੇ ਲੋਕਾਂ ਉੱਤੇ ਲਾਠੀਚਾਰਜ ਕੀਤਾ ਸੀ। ਹੰਝੂ ਗੈਸ ਦੇ ਗੋਲੇ ਸੁੱਤੇ ਗਏ ਸਨ ਅਤੇ ਹਵਾਈ ਫਾਇਰ ਵੀ ਕੀਤਾ ਗਿਆ ਸੀ।

Arrested3 years later, ‘unknown’ cops booked for Kotkapura firing

ਇਸ ਫਾਇਰਿੰਗ ਵਿਚ ਬਰਨਾਲਾ ਨਿਵਾਸੀ ਅਜੀਤ ਸਿੰਘ ਨੂੰ ਗੋਲੀ ਲੱਗੀ ਸੀ ਜਿਸਦਾ ਕਈ ਮਹੀਨਿਆਂ ਤੱਕ ਲੁਧਿਆਣਾ ਅਤੇ ਚੰਡੀਗੜ੍ਹ ਹਸਪਤਾਲਾਂ ਵਿਚ ਇਲਾਜ ਹੋਇਆ। ਅਜੀਤ ਸਿੰਘ ਨੇ ਰਣਜੀਤ ਸਿੰਘ ਕਮਿਸ਼ਨ ਦੇ ਕੋਲ ਆਪਣਾ ਬਿਆਨ ਦਰਜ ਕਰਵਾਇਆ ਸੀ ਅਤੇ ਕਮਿਸ਼ਨ ਨੇ ਹਾਲ ਹੀ ਵਿਚ ਸਰਕਾਰ ਨੂੰ ਰਿਪੋਰਟ ਦਿੰਦੇ ਹੋਏ ਕੋਟਕਪੂਰਾ ਮਾਮਲੇ ਵਿਚ ਵੀ ਕੇਸ ਦਰਜ ਕਰਨ ਦੀ ਸਿਫਾਰਿਸ਼ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਨਵੀਂ ਐਫਆਈਆਰ ਤੋਂ ਇਲਾਵਾ 21 ਅਕਤੂਬਰ 2015 ਨੂੰ ਬਹਿਬਲ ਗੋਲੀਕਾਂਡ ਨਾਲ ਸਬੰਧਤ ਥਾਣਾ ਬਾਜਾਖਾਨਾ ਵਿਚ ਦਰਜ ਐਫਆਈਆਰ ਨੂੰ ਪੰਜਾਬ ਸਰਕਾਰ ਸੀਬੀਆਈ ਦੇ ਹਵਾਲੇ ਕਰੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement