'ਸਵੱਛ ਸਰਵੇਖਣ ਗ੍ਰਾਮੀਣ' ਅਤੇ 'ਮਾਈ ਵਿਲੇਜ਼ ਮਾਈ ਪਰਾਈਡ' ਮੁਹਿੰਮ ਤਹਿਤ ਜਾਗਰੂਕਤਾ ਵੈਨਾਂ ਰਵਾਨਾ
Published : Aug 8, 2018, 1:17 pm IST
Updated : Aug 8, 2018, 1:17 pm IST
SHARE ARTICLE
Awareness Van
Awareness Van

ਸਾਫ਼ ਸਫਾਈ ਅਤੇ ਚੰਗੀ ਸਿਹਤ ਦੇ ਸੁਨੇਹੇ ਨੂੰ ਜ਼ਿਲ੍ਹੇ ਦੇ ਕੋਨੇ-ਕੋਨੇ ਤਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ..........

ਜਲੰਧਰ : ਸਾਫ਼ ਸਫਾਈ ਅਤੇ ਚੰਗੀ ਸਿਹਤ ਦੇ ਸੁਨੇਹੇ ਨੂੰ ਜ਼ਿਲ੍ਹੇ ਦੇ ਕੋਨੇ-ਕੋਨੇ ਤਕ ਪਹੁੰਚਾਉਣ ਲਈ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਅੱਜ 'ਸਵੱਛ ਸਰਵੇਖਣ ਗ੍ਰਾਮੀਣ-2018' ਅਤੇ 'ਮੇਰਾ ਪਿੰਡ ਮੇਰਾ ਮਾਣ' ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਸਿਆ ਕਿ  ਮਿਸ਼ਨ ਸਵੱਛ ਅਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੇਂਡੂ ਖੇਤਰ ਦੇ ਲੋਕਾਂ ਦੀ ਆਪਣੇ ਪਿੰਡ ਦੀ ਸਫਾਈ ਮੁਹਿੰਮ ਵਿਚ ਸ਼ਿਰਕਤ ਨੂੰ ਯਕੀਨੀ ਬਣਾਉਣ ਲਈ  ' ਮਾਈ ਵਿਲੇਜ ਮਾਈ ਪਰਾਈਡ' ਮੁਹਿੰਮ ਨੂੰ 1 ਤੋਂ 31 ਅਗਸਤ 2018 ਤਕ ਸ਼ੁਰੂ ਕੀਤਾ ਗਿਆ ਹੈ ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਭ ਤੋਂ ਸਾਫ਼ ਪਿੰਡ, ਸਕੂਲ, ਆਂਗਨਵਾੜੀ ਸੈਂਟਰ ਅਤੇ ਸਿਹਤ ਸੈਂਟਰ ਲਈ ਇਕ ਵਿਸ਼ੇਸ਼ ਇਨਾਮ ਵੀ ਰੱਖਿਆ ਗਿਆ ਹੈ। ਸ਼ਰਮਾ ਨੇ ਦਸਿਆ ਕਿ ਪੀਣ ਵਾਲੇ ਪਾਣੀ ਅਤੇ ਸੈਨੀਟੇਸ਼ਨ ਮੰਤਰਾਲੇ ਵਲੋਂ 'ਸਵੱਛ ਸਰਵੇਖਣ ਗ੍ਰਾਮੀਣ-2018' ਨੂੰ ਇਕ ਸੁਤੰਤਰ ਸਰਵੇ ਏਜੰਸੀ  ਨਾਲ ਜੋੜਿਆ ਗਿਆ ਹੈ ਜੋ ਕਿ ਪੂਰੇ ਭਾਰਤ ਵਿਚ ਜ਼ਿਲ੍ਹੇ ਤੇ ਰਾਜ ਪੱਧਰ 'ਤੇ ਸੈਨੀਟੇਸ਼ਨ ਦੇ ਮਾਪਦੰਡਾਂ ਤੇ ਅਧਾਰਿਤ ਸੇਵਾਵਾਂ ਦੀ ਗੁਣਵੱਤਾ ਨੂੰ ਨਿਰਧਾਰਿਤ ਕਰਨਗੀਆਂ। ਸ਼ਰਮਾ ਨੇ ਲੋਕਾਂ ਨੂੰ ਕਿਹਾ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਕਿਉਂ ਜੋ ਕੋਈ ਵੀ ਮੁਹਿੰਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸਾਰਥਿਕ ਨਤੀਜੇ ਨਹੀਂ ਦੇ ਸਕਦੀ। 

ਸ਼ਰਮਾ ਨੇ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਹੈ ਕਿ ਪੰਜਾਬ ਨੂੰ ਸਾਫ਼ ਸੁਥਰਾ ਤੇ ਪ੍ਰਦੂਸ਼ਣ ਮੁਕਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਲਈ ਬਹੁਤ ਹੀ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਪਵਿੱਤਰ ਕਾਰਜ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਰਜਕਾਰੀ ਇੰਜੀਨੀਅਰ ਵਿਜੈ ਕੁਮਾਰ ਅਤੇ ਸਬ ਡਵੀਜ਼ਨਲ ਅਫ਼ਸਰ ਗਗਨਦੀਪ ਸਿੰਘ ਵਾਲੀਆ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement