ਸਿਮਰਨਜੀਤ ਸਿੰਘ ਮਾਨ ਦੇ ਤਿਰੰਗਾ ਵਿਰੋਧੀ ਬਿਆਨ ਸ਼ਾਂਤੀ ਭੰਗ ਕਰਨ ਵਾਲੇ : ਰਾਜਾ ਵੜਿੰਗ
Published : Aug 8, 2022, 6:54 am IST
Updated : Aug 8, 2022, 6:54 am IST
SHARE ARTICLE
image
image

ਸਿਮਰਨਜੀਤ ਸਿੰਘ ਮਾਨ ਦੇ ਤਿਰੰਗਾ ਵਿਰੋਧੀ ਬਿਆਨ ਸ਼ਾਂਤੀ ਭੰਗ ਕਰਨ ਵਾਲੇ : ਰਾਜਾ ਵੜਿੰਗ

 

ਕਿਹਾ, ਕੇਸਰੀ ਨਿਸ਼ਾਨ ਸਾਡਾ ਮਾਣ, ਘਰਾਂ ’ਤੇ ਲਾਉ ਪਰ ਕੌਮੀ ਚਿੰਨ੍ਹ ਦਾ ਵੀ ਸਨਮਾਨ ਹੋਵੇ

ਚੰਡੀਗੜ੍ਹ, 7 ਅਗੱਸਤ (ਭੁੱਲਰ): ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਰਮ ਖ਼ਿਆਲੀ ਲੀਡਰਸ਼ਿਪ ਦੇ ਇਕ ਹਿੱਸੇ ਵਲੋਂ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਆਲੋਚਨਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ-ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਜਿਨ੍ਹਾਂ ਨੇ ਹਾਲ ਹੀ ਵਿਚ ਭਾਰਤੀ ਸੰਵਿਧਾਨ ਦੀ ਸਹੁੰ ਚੁੱਕੀ, ਸਮੇਤ ਇਨ੍ਹਾਂ ਆਗੂਆਂ ਵਲੋਂ 15 ਅਗੱਸਤ ਨੂੰ ਅਪਣੇ ਘਰਾਂ ਵਿਚ ਕੌਮੀ ਤਿਰੰਗਾ ਲਹਿਰਾਉਣ ਦੀ ਬਜਾਏ ਕੇਸਰੀ ਝੰਡੇ ਲਾਉਣ ਦੇ ਦਿਤੇ ਗਏ ਸੱਦੇ ’ਤੇ ਪ੍ਰਤੀਕਰਮ ਦਿੰਦਿਆਂ, ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਸਪੱਸਟ ਤੌਰ ’ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਤਿਰੰਗਾ ਸਾਡਾ ਰਾਸ਼ਟਰੀ ਚਿੰਨ੍ਹ ਹੈ ਅਤੇ ਹਰ ਭਾਰਤੀ ਨੂੰ ਇਸ ਦਾ ਸਨਮਾਨ ਕਰਨਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਅਪਣੇ ਘਰਾਂ ’ਤੇ ਕੇਸਰੀ ਝੰਡੇ ਲਗਾਉਣ ਤੋਂ ਕੋਈ ਨਹੀਂ ਰੋਕਦਾ ਅਤੇ ਹਰ ਕਿਸੇ ਨੂੰ ਖ਼ਾਲਸਾ ਪੰਥ ਦੀ ਮਹਾਨਤਾ ਦੇ ਪ੍ਰਤੀਕ ਕੇਸਰੀ ਰੰਗ ’ਤੇ ਮਾਣ ਕਰਨਾ ਚਾਹੀਦਾ ਹੈ। ਇਸੇ ਤਰ੍ਹਾਂ ਤਿਰੰਗਾ ਭਾਰਤ ਦੀ ਆਜ਼ਾਦੀ ਦਾ ਰਾਸ਼ਟਰੀ ਪ੍ਰਤੀਕ ਹੈ ਅਤੇ ਇਸ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਤਿਰੰਗੇ ਦੀ ਇੱਜ਼ਤ ਦੀ ਰਾਖੀ ਲਈ ਹਜ਼ਾਰਾਂ ਲੋਕਾਂ, ਜਿਨ੍ਹਾਂ ਵਿਚ ਜ਼ਿਆਦਾਤਰ ਪੰਜਾਬੀਆਂ ਅਤੇ ਸਿੱਖਾਂ ਨੇ ਅਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਜੋ ਲੋਕ ਇਸ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਹ ਅਪਣੇ ਸ਼ਹੀਦਾਂ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਅਪਮਾਨ ਕਰ ਰਹੇ ਹਨ। ਇਸ ਦੌਰਾਨ ਵੜਿੰਗ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਵਿਘਨਕਾਰੀ ਨੀਤੀਆਂ ਅਤੇ ਜਿਸ ਤਰ੍ਹਾਂ ਦੇਸ਼ ਵਿਚ ਬਹੁਗਿਣਤੀਵਾਦ ਥੋਪਣ ਦੀ ਕੋਸ਼ਿਸ਼ ਕਰ ਰਹੀ ਹੈ, ਉਸ ਦਾ ਸਖ਼ਤ ਵਿਰੋਧ ਕਰਦੀ ਹੈ।
ਉਨ੍ਹਾਂ ਭਾਜਪਾ ਵਲੋਂ ਸੁਤੰਤਰਤਾ ਦਿਵਸ ਵਰਗੇ ਪਵਿੱਤਰ ਮੌਕੇ ਮਨਾਉਣ ਵਿਚ ਪੱਖਪਾਤ ਦੀ ਰਾਜਨੀਤੀ ਕਰਨ ਦੀ ਕੋਸ਼ਿਸ਼ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਸਵਾਲ ਕੀਤਾ ਕਿ ਸੁਤੰਤਰਤਾ ਦਿਵਸ ’ਤੇ ਸਾਨੂੰ ਘਰਾਂ ’ਤੇ ਤਿਰੰਗਾ ਲਹਿਰਾਉਣ ਲਈ ਕਹਿਣ ਵਾਲੇ ਭਾਜਪਾ ਕੌਣ ਹੈ?  ਕਾਂਗਰਸ ਪਾਰਟੀ ਦਾ ਤਿਰੰਗੇ ਦੀ ਰਖਿਆ ਅਤੇ ਸਨਮਾਨ ਲਈ ਕੁਰਬਾਨੀਆਂ ਕਰਨ ਦਾ ਇਤਿਹਾਸ ਰਿਹਾ ਹੈ ਅਤੇ ਅਸੀਂ ਹਮੇਸ਼ਾ ਅਪਣੇ ਆਖ਼ਰੀ ਸਾਹ ਅਤੇ ਖ਼ੂਨ ਦੀ ਆਖ਼ਰੀ ਬੂੰਦ ਤਕ ਅਜਿਹਾ ਕਰਦੇ ਹਾਂ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement