ਮਲੇਰਕੋਟਲਾ: ਵਿਜੀਲੈਂਸ ਵਲੋਂ ਰਿਸ਼ਵਤ ਦੇ ਦੋਸ਼ 'ਚ ASI ਮਾਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ

By : GAGANDEEP

Published : Aug 8, 2023, 4:38 pm IST
Updated : Aug 8, 2023, 5:15 pm IST
SHARE ARTICLE
photo
photo

ਫਰਾਰ ASI ਦੀ ਕਾਰ 'ਚੋਂ ਰਿਸ਼ਵਤ ਦੇ 10 ਹਜ਼ਾਰ ਰੁਪਏ ਅਤੇ ਨਸ਼ੀਲੇ ਪਦਾਰਥ ਬਰਾਮਦ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੂੰ ਫਿਰ ਮਿਲਿਆ 12 ਤੁਗਲਕ ਲੇਨ ਵਾਲਾ ਸਰਕਾਰੀ ਬੰਗਲਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ.ਐਸ.ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐਫ.ਆਈ.ਆਰ ਨੰਬਰ 123 ਮਿਤੀ 19-05-2022 ‘ਚੋਂ ਉਸ (ਸ਼ਿਕਾਇਤਕਰਤਾ) ਦੇ ਲੜਕੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਬੰਦੂਕ ਦੀ ਨੋਕ 'ਤੇ ਗੱਡੀ ਲੁੱਟ ਕੇ ਹੋਏ ਫਰਾਰ  

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ.ਐਸ.ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਸ਼ਿਕਾਇਤਕਰਤਾ ਤੋਂ ਪ੍ਰਾਪਤ ਕੀਤੀ 10,000 ਰੁਪਏ ਰਿਸ਼ਵਤ ਸਮੇਤ ਆਪਣੀ ਸਵਿਫਟ ਕਾਰ ਵਿੱਚ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ (ਭਵਾਨੀਗੜ੍ਹ) ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ।

 

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਮਾਲਵਿੰਦਰ ਸਿੰਘ ਖਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐਫ.ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਿਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

-------------

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement