Punjab Weather Update : ਪੰਜਾਬ ਵਿਚ ਅਲਰਟ ਦੇ ਬਾਵਜੂਦ ਨਹੀਂ ਪਿਆ ਮੀਂਹ, ਗਰਮੀ ਨੇ ਲੋਕਾਂ ਦਾ ਕੀਤਾ ਬੁਰਾ ਹਾਲ
Published : Aug 8, 2024, 9:38 am IST
Updated : Aug 8, 2024, 9:38 am IST
SHARE ARTICLE
Punjab Weather Update News
Punjab Weather Update News

Punjab Weather Update : ਅਗਲੇ ਦੋ ਦਿਨ ਮੀਂਹ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ

Punjab Weather Update News: ਪੰਜਾਬ ਵਿੱਚ ਅਗਸਤ ਮਹੀਨੇ ਵਿਚ ਮੌਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਸੀ। ਇਸ ਦੇ ਬਾਵਜੂਦ ਸੂਬੇ ਵਿਚ 29 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਪੰਜਾਬ ਦੇ 9 ਜ਼ਿਲ੍ਹੇ ਅਜਿਹੇ ਹਨ ਜਿੱਥੇ ਮੀਂਹ ਦੀ ਇਕ ਬੂੰਦ ਵੀ ਨਹੀਂ ਪਈ। ਪਹਿਲੇ ਹਫ਼ਤੇ ਵਿੱਚ 3 ਦਿਨਾਂ ਲਈ ਭਾਰੀ ਅਲਰਟ ਦੇ ਬਾਵਜੂਦ, ਕੁਝ ਹੀ ਜ਼ਿਲ੍ਹਿਆਂ ਵਿਚ ਸਰਗਰਮ ਮੀਂਹ ਦੇਖਿਆ ਗਿਆ। ਪੰਜਾਬ ਵਿਚ ਇਨ੍ਹਾਂ ਦਿਨਾਂ ਦੌਰਾਨ ਔਸਤਨ 46.1 ਮਿਲੀਮੀਟਰ ਮੀਂਹ ਪੈਂਦਾ ਹੈ, ਪਰ ਹੁਣ ਤੱਕ ਪਹਿਲੇ ਸੱਤ ਦਿਨਾਂ ਵਿਚ ਸਿਰਫ਼ 32.9 ਮਿਲੀਮੀਟਰ ਮੀਂਹ ਹੀ ਪਿਆ ਹੈ।

ਇਹ ਵੀ ਪੜ੍ਹੋ: Firozpur Heroin News: ਫਿਰੋਜ਼ਪੁਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਦੇ ਨਾਲ 2 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ, ਕਪੂਰਥਲਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਪੰਜਾਬ ਦੇ ਉਹ ਜ਼ਿਲ੍ਹੇ ਹਨ ਜਿੱਥੇ 7 ਅਗਸਤ ਨੂੰ ਸਵੇਰੇ 8.30 ਵਜੇ ਤੱਕ ਇੱਕ ਬੂੰਦ ਵੀ ਮੀਂਹ ਨਹੀਂ ਪਿਆ, ਜਦਕਿ ਪਠਾਨਕੋਟ ਵਿੱਚ 99 ਫੀਸਦੀ, ਫਿਰੋਜ਼ਪੁਰ ਵਿੱਚ 91 ਫੀਸਦੀ ਮੀਂਹ ਪਿਆ। ਮੋਗਾ ਵਿੱਚ 93 ਫੀਸਦੀ , ਲੁਧਿਆਣਾ ਵਿੱਚ 98 ਫੀਸਦੀ ਘੱਟ ਮੀਂਹ, ਰੂਪਨਗਰ ਵਿੱਚ 80 ਫੀਸਦੀ  ਅਤੇ ਪਟਿਆਲਾ ਵਿੱਚ 75 ਫੀਸਦੀ ਘੱਟ ਮੀਂਹ ਪਿਆ। ਜਦੋਂ ਕਿ ਗੁਰਦਾਸਪੁਰ ਅਤੇ ਐਸ.ਏ.ਐਸ.ਨਗਰ ਹੀ ਦੋ ਜ਼ਿਲ੍ਹੇ ਅਜਿਹੇ ਹਨ ਜਿੱਥੇ ਆਮ ਨਾਲੋਂ ਵੱਧ ਬਾਰਿਸ਼ ਹੋਈ ਹੈ।

ਇਹ ਵੀ ਪੜ੍ਹੋ: Panthak News: ਬਾਦਲਾਂ ਨੇ ਪ੍ਰਦੀਪ ਕਲੇਰ ਨੂੰ ਬਚਾਉਦਿਆਂ ਕਈ ਸਿੰਘ ਕਰਵਾਏ ਸ਼ਹੀਦ ਤੇ ਜ਼ਖ਼ਮੀ : ਢਾਡੀ ਮਰੂੜ

ਪੰਜਾਬ 'ਚ ਅੱਜ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਮੀਂਹ ਨੂੰ ਲੈ ਕੇ ਕੋਈ ਅਲਰਟ ਨਹੀਂ ਹੈ ਪਰ 10 ਅਗਸਤ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਪਰ ਮੀਂਹ ਦੀ ਸੰਭਾਵਨਾ ਸਿਰਫ਼ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੱਕ ਹੀ ਸੀਮਤ ਹੈ। ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੋਣ ਜਾ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬੁੱਧਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨਾਲ ਤਾਪਮਾਨ ਆਮ ਵਾਂਗ ਹੋ ਗਿਆ ਹੈ। ਸ਼ਹਿਰਾਂ ਦਾ ਵੱਧ ਤੋਂ ਵੱਧ ਤਾਪਮਾਨ ਵੀ 30 ਤੋਂ 36 ਡਿਗਰੀ ਦੇ ਵਿਚਕਾਰ ਦਰਜ ਕੀਤਾ ਗਿਆ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 35.4 ਡਿਗਰੀ ਰਿਹਾ। ਇੱਥੇ ਵੀ ਮੀਂਹ ਦਰਜ ਕੀਤਾ ਗਿਆ ਹੈ।

​(For more Punjabi news apart from Punjab Weather Update News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement