ਰੋਜ਼ ਗਾਰਡਨ ਨੇੜੇ ਪਾਣੀ ਨਿਕਾਸੀ ਦੇ ਹੱਲ ਲਈ ਢੁਕਵੇਂ ਯਤਨ ਜਾਰੀ : ਦਾਮਨ ਥਿੰਦ ਬਾਜਵਾ
Published : Sep 8, 2020, 2:54 am IST
Updated : Sep 8, 2020, 2:54 am IST
SHARE ARTICLE
image
image

ਰੋਜ਼ ਗਾਰਡਨ ਨੇੜੇ ਪਾਣੀ ਨਿਕਾਸੀ ਦੇ ਹੱਲ ਲਈ ਢੁਕਵੇਂ ਯਤਨ ਜਾਰੀ : ਦਾਮਨ ਥਿੰਦ ਬਾਜਵਾ

ਸੁਨਾਮ ਊਧਮ ਸਿੰਘ  ਵਾਲਾ, 7 ਸਤੰਬਰ (ਦਰਸ਼ਨ ਸਿੰਘ ਚੌਹਾਨ) ਸਥਾਨਕ ਰੋਜ਼ ਗਾਰਡਨ  ਨੇੜੇ ਪਾਣੀ ਨਿਕਾਸੀ ਦੀ ਲੋਕਾਂ ਨੂੰ ਲਗਾਤਾਰ ਪੇਸ਼ ਆ ਰਹੀ  ਸਮੱਸਿਆ ਦੇ ਹੱਲ ਲਈ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ ਅਤੇ ਹਰਮਨ ਬਾਜਵਾ ਨੇ ਮੌਕੇ ਤੇ ਪਹੁੰਚਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਨਾਲ ਢੁਕਵੇਂ ਹੱਲ ਲਈ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਕੁੱਲ ਹਿੰਦ ਯੂਥ ਕਾਂਗਰਸ ਦੀ ਸਕੱਤਰ ਅਤੇ ਹਲਕਾ ਇੰਚਾਰਜ਼ ਦਾਮਨ ਥਿੰਦ ਬਾਜਵਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਰੋਜ਼ ਗਾਰਡਨ ਨੇੜਲੇ ਇਲਾਕੇ ਅੰਦਰ ਪਾਣੀ ਨਿਕਾਸੀ ਦੇ ਢੁਕਵੇਂ ਹੱਲ ਲਈ ਯਤਨ ਕੀਤੇ ਜਾ ਰਹੇ, ਹਰ ਹਾਲਤ ਦੇ ਵਿੱਚ ਲੋਕਾਂ ਨੂੰ ਦਰਪੇਸ਼ ਆ ਰਹੀ ਸਮੱਸਿਆਵਾਂ ਦਾ ਜਲਦ ਹੱਲ ਕੀਤਾ ਜਾਵੇਗਾ ।ਉਨ੍ਹਾਂ ਨੇ ਦੱਸਿਆ ਕਿ ਰੋਜ਼ ਗਾਰਡਨ ਦੇ ਨੇੜੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਇੱਥੇ ਦੋ ਡਰੇਨੇਜ਼ ਬਣਾਉਣ ਦੀ ਲੋੜ ਸੀ ਪਰ ਇੱਥੇ ਇੱਕ ਡਰੇਨਜ ਹੋਣ ਕਰਕੇ ਲੋਕਾਂ ਨੂੰ ਪਾਣੀ ਦੀ ਸਮੱਸਿਆ ਹੁੰਦੀ ਸੀ ।
ਉਨ੍ਹਾਂ  ਕਿਹਾ ਕਿ ਜਲਦੀ ਹੀ ਇਸ ਇਲਾਕੇ ਅੰਦਰ ਇੱਕ ਹੋਰ ਡਰੇਨ ਬਣਾਈ ਜਾਵੇਗੀ । ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਸ਼ਹਿਰ ਦੇ ਵਿੱਚ ਸੁਪਰ ਮਸ਼ੀਨਾਂ ਨਾਲ ਸੀਵਰੇਜ਼ ਦੀ ਸਫਾਈ ਕੀਤੀ ਜਾ ਰਹੀ ਹੈ ਜਿਸ ਨਾਲ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਕਾਫ਼ੀ ਹੱਦ ਤੱਕ ਹੱਲ ਹੋਵੇਗੀ।
ਉਨ੍ਹਾਂ ਕਿਹਾ ਕਿ ਜੰਗ ਏ ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੇ ਵਿਕਾਸ ਲਈ ਕੈਪਟਨ ਸਰਕਾਰ ਦ੍ਰਿੜ ਸੰਕਲਪ ਹੈ। ਸ਼ਹਿਰ ਦੀਆਂ ਅੰਦਰੂਨੀ ਸੜਕਾਂ ਦੇ ਨਵੀਨੀਕਰਨ ਕਰਨ ਉਪਰ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।
ਫੋਟੋ ਨੰ: 7 ਐਸਐਨਜੀ 15imageimage
ਫੋਟੋ ਕੈਪਸਨ,,, ਸੁਨਾਮ ਵਿਖੇ ਦਾਮਨ ਬਾਜਵਾ ਲੋਕਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement