ਕੋਰੋਨਾ ਮਹਾਂਮਾਰੀ ਦੇ ਬਾਵਜੂਦ ਸੰਗਰੂਰ ਹਲਕੇ 'ਚ ਵਿਕਾਸ ਕਾਰਜ ਲਗਾਤਾਰ ਜਾਰੀ : ਵਿਜੈ ਇੰਦਰ ਸਿੰਗਲਾ
Published : Sep 8, 2020, 2:45 am IST
Updated : Sep 8, 2020, 2:45 am IST
SHARE ARTICLE
image
image

ਕੋਰੋਨਾ ਮਹਾਂਮਾਰੀ ਦੇ ਬਾਵਜੂਦ ਸੰਗਰੂਰ ਹਲਕੇ 'ਚ ਵਿਕਾਸ ਕਾਰਜ ਲਗਾਤਾਰ ਜਾਰੀ : ਵਿਜੈ ਇੰਦਰ ਸਿੰਗਲਾ

ਭਵਾਨੀਗੜ੍ਹ, 7 ਸਤੰਬਰ (ਗੁਰਪ੍ਰੀਤ ਸਿੰਘ ਸਕਰੌਦੀ)-ਕੋਰੋਨਾ ਮਹਾਂਮਾਰੀ ਦੇ ਬਾਵਜੂਦ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿੱਚ ਲੱਗੇ ਮਜ਼ਦੂਰਾਂ ਤੇ ਹੋਰਨਾਂ ਲੋਕਾਂ ਦੀ ਸੁਰੱਖਿਆ ਲਈ ਸਰਕਾਰ ਵੱਲੋਂ ਕੋਰੋਨਾਵਾਇਰਸ ਦੀ ਲਾਗ ਤੋਂ ਬਚਣ ਲਈ ਜਾਰੀ ਹਦਾਇਤਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਭਵਾਨੀਗੜ੍ਹ ਬਲਾਕ ਦੇ ਪਿੰਡ ਭਰਾਜ ਤੋਂ ਚੰਨੋਂ-ਭੜੋ ਵਾਇਆ ਨੂਰਪੁਰਾ ਸੜਕ ਨੂੰ ਚੌੜਾ ਕਰਨ ਦੇ ਕੰਮ ਨੂੰ ਸ਼ੁਰੂ ਕਰਵਾਉਣ ਮੌਕੇ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਇਸ ਸੜਕ ਨੂੰ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ ਅਤੇ ਇਸ 'ਤੇ 1.70 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ 20.82 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਭਰਾਜ ਦੀ ਫਿਰਨੀ ਵੀ ਨਵੇਂ ਸਿਰੇ ਤੋਂ ਬਣਵਾਈ ਜਾਵੇਗੀ।
ਇਸ ਤੋਂ ਬਾਅਦ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪਿੰਡ ਮਾਝਾ, ਮਾਝੀ, ਰਸੂਲਪੁਰ ਛੰਨਾਂ ਅਤੇ ਫ਼ਤਹਿਗੜ ਭਾਦਸੋਂ ਵਿਖੇ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਨੇਪਰੇ ਚਾੜੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਪਿੰਡ ਮਾਝਾ ਦੀ ਭਵਾਨੀਗੜ-ਨਾਭਾ ਮੁੱਖ ਮਾਰਗ ਨੂੰ ਜੋੜਦੀ 1.51 ਕਿਲੋਮੀਟਰ ਲੰਬੀ ਸੜਕ 76.58 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣਵਾਈ ਜਾ ਰਹੀ ਹੈ, ਜਦਕਿ 18.98 ਲੱਖ ਰਪਏ ਦੀ ਲਾਗਤ ਨਾਲ ਪਿੰਡ ਦੀ ਫ਼ਿਰਨੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਸੇ ਤਰ੍ਹਾਂ ਭਵਾਨੀਗੜ੍ਹ-ਨਾਭਾ ਸੜਕ ਨੂੰ ਮਾਝੀ ਪਿੰਡ ਨਾਲ ਜੋੜਦੀਆਂ ਦੋ ਸੜਕਾਂ ਕ੍ਰਮਵਾਰ 77 ਲੱਖ ਤੇ 1 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ ਬਣਵਾਈਆਂ ਜਾ ਰਹੀਆਂ ਹਨ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਮਾਝੀ ਤੋਂ ਫੁੰਮਣਵਾਲ ਨੂੰ ਜੋੜਦੇ 3 ਕਿਲੋਮੀਟਰ ਲੰਬੇ ਰਸਤੇ 'ਤੇ ਵੀ 1 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪਿੰਡਾਂ ਵਿੱਚ ਮਿਆਰੀ ਸਹੂਲਤਾਂ ਪ੍ਰਦਾਨ ਕਰਵਾਉਣ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬੁਨਿਆਦੀ ਸਹੂਲਤਾਂ ਦੇ ਮੱਦੇਨਜ਼ਰ ਅੱਜ ਪਿੰਡ ਰਸੂਲਪੁਰ ਛੰਨਾਂ ਵਿੱਚ ਵੀ 28.71 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਅਤੇ 72.61 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਨੂੰ ਨੰਦਗੜ ਨਾਲ ਜੋੜਦੀ ਸੜਕ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾਂ ਪਿੰਡ ਫ਼ਤਿਹਗੜ ਭਾਦਸੋਂ ਵਿਖੇ ਵੀ 30 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ, 1 ਕਰੋੜ 95 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਨੂੰ ਕਾਕੜਾ ਨਾਲ ਜੋੜਦੀ ਸੜਕ ਅਤੇ 1 ਕਰੋੜ 18 ਲੱਖ ਰੁਪਏ ਦੀ ਲਾਗਤ ਨਾਲ ਫ਼ਤਿਹਗੜ ਭਾਦਸੋਂ ਨੂੰ ਜੌਲੀਆਂ ਨਾਲ ਜੋੜਦੀ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਵਰਿੰਦਰ ਪੰਨਵਾ, ਰਾਮ ਸਿੰਘ ਸਿੱਧੂ ਭਰਾਜ, ਰਣਜੀਤ ਸਿੰਘ ਤੂਰ, ਪ੍ਰਦੀਪ ਕੁਮਾਰ ਕੱਦ, ਕਪਿਲ ਦੇਵ ਗਰਗ, ਜਗਮੀਤ ਸਿੰਘ ਭੋਲਾ ਬਲਿਆਲ, ਗੁਰਪ੍ਰੀਤ ਸਿੰਘ ਕੰਧੋਲਾ, imageimageਦਰਸ਼ਨ ਦਾਸ ਸਰਪੰਚ, ਭਗਵੰਤ ਸਿੰਘ ਸਰਪੰਚ, ਭਗਵੰਤ ਸਿੰਘ ਕਾਕੜਾ, ਦਿਲਬਾਗ ਸਿੰਘ ਕਾਕੜਾ  ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਤੇ ਹੋਰ ਮੋਹਤਬਰ ਸੱਜਣ ਹਾਜ਼ਰ ਸਨ।
ਫੋਟੋ ਨੰ: 7 ਐਸਐਨਜੀ 29

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement