ਡੀ.ਟੀ.ਐਫ਼. ਦੇ ਸੱਦੇ 'ਤੇ ਅਧਿਆਪਕ ਜਥੇਬੰਦੀਆਂ ਨੇ 10 ਸਤੰਬਰ ਦੇ ਰੋਸ ਧਰਨੇ 'ਚ ਭਰਵੀਂ ਸ਼ਮੂਲੀਅਤ ਕਰਨ
Published : Sep 8, 2020, 2:29 am IST
Updated : Sep 8, 2020, 2:29 am IST
SHARE ARTICLE
image
image

ਡੀ.ਟੀ.ਐਫ਼. ਦੇ ਸੱਦੇ 'ਤੇ ਅਧਿਆਪਕ ਜਥੇਬੰਦੀਆਂ ਨੇ 10 ਸਤੰਬਰ ਦੇ ਰੋਸ ਧਰਨੇ 'ਚ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਐਲਾਨ

ਸੰਗਰੂਰ, 7 ਸਤੰਬਰ (ਬਲਵਿੰਦਰ ਸਿੰਘ ਭੁੱਲਰ) ): ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਸੰਗਰੂਰ ਦੇ ਸੱਦੇ 'ਤੇ ਜਿਲ੍ਹਾ ਕਨਵੀਨਰ ਕੁਲਦੀਪ ਸਿੰਘ ਦੀ ਪ੍ਰਧਾਨਗੀ ਵਿੱਚ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਹੋਈ ਭਰਵੀਂ ਮੀਟਿੰਗ ਦੌਰਾਨ ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ 10 ਸਤੰਬਰ ਨੂੰ ਬਨਾਸਰ ਬਾਗ਼ ਸੰਗਰੂਰ ਵਿਖੇ ਹੋਣ ਜਾ ਰਹੇ ਜਿਲ੍ਹਾ ਪੱਧਰੀ ਧਰਨੇ ਵਿੱਚ ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਬੈਨਰ ਹੇਠ ਅਧਿਆਪਕਾਂ ਦੀ ਭਰਵੀਂ ਸ਼ਮੂਲੀਅਤ ਕਰਵਾਉਣ ਦਾ ਐਲਾਨ ਕੀਤਾ ਗਿਆ ਅਤੇ ਆਪਸੀ ਤਾਲਮੇਲ ਤੇ ਏਕਤਾ ਦੀ ਤੰਦਾਂ ਹੋਰ ਮਜਬੂਤ ਕਰਨ ਦਾ ਅਹਿਦ ਵੀ ਲਿਆ। ਇਸ ਮੌਕੇ ਸੁਖਪਾਲ ਸਫੀਪੁਰ, ਸੁਖਵੀਰ ਖਨੌਰੀ, ਕੁਲਵੀਰ ਸ਼ਰਮਾ, ਗੁਰਦੀਪ ਚੀਮਾ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਟੀ.ਐਫ. ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਵਿਕਰਮ ਦੇਵ ਸਿੰਘ, ਐੱਸ.ਐੱਸ.ਏ., ਰਮਸਾ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਹਰਦੀਪ ਟੋਡਰਪੁਰ ਅਤੇ ਅਧਿਆਪਕ ਆਗੂ ਸੁਖਵਿੰਦਰ ਸੁੱਖ ਵੀ ਮੌਜੂਦ ਰਹੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement