ਸੁਮੇਧ ਸੈਣੀ ਨੂੰ ਡਬਲ ਝਟਕਾ, ਕੇਸ ਟਰਾਂਸਫਰ ਕਰਨ ਦੀ ਪਟੀਸ਼ਨ ਵੀ ਹੋਈ ਰੱਦ, ਗ੍ਰਿਫ਼ਤਾਰੀ ਤੈਅ
Published : Sep 8, 2020, 11:20 am IST
Updated : Sep 8, 2020, 11:21 am IST
SHARE ARTICLE
Sumedh Singh Saini
Sumedh Singh Saini

ਅਦਾਲਤ ਨੇ ਮੁਹਾਲੀ ਅਦਾਲਤ ਦੇ ਫ਼ੈਸਲੇ ਤੇ ਮੋਹਰ ਲਗਾਉਂਦੇ ਹੋਏ ਸੈਣੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ

ਚੰਡੀਗੜ੍ਹ : ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਵੱਡਾ  ਝਟਕਾ ਦਿੱਤਾ ਹੈ,ਅਦਾਲਤ ਨੇ ਸੁਮੇਧ ਸੈਣੀ ਦੀਆਂ ਦੋਵਾਂ ਪਟੀਸ਼ਨਾਂ ਰੱਦ ਕਰ ਦਿੱਤੀਆਂ ਹਨ, ਅਦਾਲਤ ਨੇ ਮੁਹਾਲੀ ਅਦਾਲਤ ਦੇ ਫ਼ੈਸਲੇ ਤੇ ਮੋਹਰ ਲਗਾਉਂਦੇ ਹੋਏ ਸੈਣੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਤੇ ਨਾਲ ਹੀ ਸੁਮੇਧ ਸੈਣੀ ਵੱਲੋਂ ਕੇਸ ਟਰਾਂਸਫਰ ਕਰਨ ਦੀ ਪਟੀਸ਼ਨ ਵੀ ਅਦਾਲਤ ਨੇ ਰੱਦ ਕਰ ਦਿੱਤੀ ਹੈ  

Sumedh Singh SainiSumedh Singh Saini

ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਸਾਬਾਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਜ਼ਮਾਨਤ ਪਟੀਸ਼ਨ ਰੱਦ ਕਰਦੇ ਹੋਏ ਮੁਹਾਲੀ ਦੇ ਜੱਜ ਰਜਨੀਸ਼ ਗਰਗ ਨੇ ਸਖ਼ਤ ਟਿੱਪਣੀ ਕੀਤੀ ਸੀ, ਜੱਜ ਨੇ ਕਿਹਾ ਸੀ ਕਿ ਸੁਮੇਧ ਸਿੰਘ ਸੈਣੀ ਹੀਨੀਅਸ ਜੁਰਮ ਵਿਚ ਉਨ੍ਹਾਂ ਨੂੰ ਅਗਾਊ ਜ਼ਮਾਨਤ ਇਸ ਲਈ ਨਹੀਂ ਦਿੱਤੀ ਜਾ ਸਕਦੀ ਹੈ, ਕਿਉਂਕਿ ਉਹ ਰਾਹਤ ਦੇ ਕਾਬਲ ਨਹੀਂ ਹਨ, ਸਿਰਫ਼ ਇੰਨਾ ਹੀ ਨਹੀਂ ਜੱਜ ਨੇ ਕਿਹਾ ਕਿ ਸੈਣੀ ਵੱਡੇ ਅਹੁਦੇ 'ਤੇ ਰਹੇ ਹਨ ਉਹ ਆਪਣੀ ਪਾਵਰ ਦੀ ਵਰਤੋਂ ਕਰ ਸਕਦੇ ਹਨ ਇਸ ਲਈ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ 

Sumedh Singh SainiSumedh Singh Saini

ਦੱਸ ਦਈਏ ਕਿ 29 ਸਾਲ ਬਾਅਦ ਇੱਕ ਵਾਰ ਮੁੜ ਤੋਂ ਬਲਵੰਤ ਸਿੰਘ ਮੁਲਤਾਨੀ ਕਿਡਨੈਪਿੰਗ ਮਾਮਲੇ ਨੂੰ ਮੁਹਾਲੀ  ਪੁਲਿਸ ਨੇ ਮੁਲਤਾਨੀ ਦੇ ਭਰਾ ਦੀ ਸ਼ਿਕਾਇਤ ਤੋਂ ਬਾਅਦ ਖੋਲ੍ਹਿਆ ਸੀ, ਇਸ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਕਈ ਹੋਰ ਸਾਬਕਾ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ FIR ਦਰਜ ਹੋਈ ਸੀ, 2008 ਵਿਚ ਸੀਬੀਆਈ ਨੇ ਪੰਜਾਬ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਖਿਲਾਫ਼ ਕੇਸ ਦਰਜ ਕੀਤਾ ਸੀ,ਪਰ ਸੁਪਰੀਮ ਕੋਰਟ ਨੇ ਇਸ 'ਤੇ ਰੋਕ ਲੱਗਾ ਦਿੱਤੀ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement