ਹਾਈ ਕੋਰਟ ਨੇ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਦੀ ਮੰਗ 'ਤੇ ਫ਼ੈਸਲਾ ਰਾਖਵਾਂ ਰਖਿਆ
Published : Sep 8, 2020, 12:24 am IST
Updated : Sep 8, 2020, 12:24 am IST
SHARE ARTICLE
image
image

ਹਾਈ ਕੋਰਟ ਨੇ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਦੀ ਮੰਗ 'ਤੇ ਫ਼ੈਸਲਾ ਰਾਖਵਾਂ ਰਖਿਆ

ਚੰਡੀਗੜ੍ਹ, 7 ਸਤੰਬਰ (ਨੀਲ ਭਾਲਿੰਦਰ ਸਿੰਘ): ਸਾਬਕਾ ਆਈ.ਏ.ਐਸ ਅਧਿਕਾਰੀ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗ਼ਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿਚ ਲਾਪਤਾ ਕਰਨ ਤੇ ਹੁਣ ਹਤਿਆ ਦੀ ਧਾਰਾ 302 ਤਹਿਤ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ 'ਤੇ ਹਾਈ ਕੋਰਟ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਫ਼ਤਹਿਦੀਪ ਸਿੰਘ ਦੀ ਅਦਾਲਤ ਵਿਚ ਦੋਹਾਂ ਧਿਰਾਂ ਵਿਚਕਾਰ ਹੋਈ ਲੰਮੀ ਬਹਿਸ ਤੋਂ ਬਾਅਦ ਅਦਾਲਤ ਨੇ ਅਪਣਾ ਫ਼ੈਸਲਾ ਰਾਖਵਾਂ ਰੱਖਣ ਦਾ ਐਲਾਨ ਕੀਤਾ। ਸਵੇਰੇ ਸਵਾ 11 ਵਜੇ ਸ਼ੁਰੂ ਹੋਈ ਸੁਣਵਾਈ ਸ਼ਾਮ ਸਵਾ ਚਾਰ ਵਜੇ ਤਕ ਚਲੀ ਜਿਸ ਮਗਰੋਂ ਅਦਾਲਤ ਨੇ ਅਪਣੇ ਫ਼ੈਸਲੇ ਦੀ ਤਰੀਕ ਮੰਗਲਵਾਰ 8 ਸਤੰਬਰ ਤੈਅ ਕੀਤੀ ਹੈ। ਕਿਸੇ ਵੇਲੇ 'ਸੁਪਰ ਕੌਪ' ਸ਼੍ਰੇਣੀ ਵਿਚ ਰਿਹਾ ਸੈਣੀ ਗ੍ਰਿਫ਼ਤਾਰੀ ਦੇ ਡਰੋਂ ਇਸ ਵੇਲੇ ਰੂਪੋਸ਼ ਹੈ। ਪੁਲਿਸ ਉਸ ਦੀ ਭਾਲ ਵਿਚ ਕਈ ਰਾਜਾਂ ਵਿਚ ਛਾਪੇ ਮਾਰ ਰਹੀ ਹੈ।
ਸੈਣੀ ਨੇ ਅਪਣੇ ਵਿਰੁਧ ਐਫ਼.ਆਈ.ਆਰ ਰੱਦ ਕਰਨ ਦੀ ਮੰਗ ਵੀ ਕੀਤੀ ਹੋਈ ਹੈ। ਜ਼ਮਾਨਤ ਪਟੀਸ਼ਨ ਵਿਚ ਕਿਹਾ ਗਿਆ ਕਿ ਉਸ ਨੇ ਇੰਟੈਲੀਜੈਂਸ ਵਿੰਗ ਅਤੇ ਵਿਜੀਲੈਂਸ ਵਿੰਗ ਦੇ ਮੁਖੀ ਹੁੰਦੇ ਹੋਏ ਪੀ.ਪੀ.ਐਸ.ਸੀ., ਲੁਧਿਆਣਾ ਸਿਟੀ ਸੈਂਟਰ, ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਜਿਹੇ ਕਰੋੜਾਂ ਦੇ ਘਪਲਿਆਂ ਦਾ ਪਰਦਾ ਫ਼ਾਸ਼ ਕੀਤਾ ਸੀ ਅਤੇ ਮੌਜੂਦਾ ਸਰਕਾਰ ਦੇ ਕਈ ਮੰਤਰੀਆਂ ਅਤੇ ਨੇਤਾਵਾਂ ਵਿਰੁਧ ਭ੍ਰਿਸ਼ਟਾਚਾਰ ਦੇ ਮਾਮਲੇ ਦਰਜ ਕੀਤੇ ਸਨ। ਜਿਨ੍ਹਾਂ ਨੂੰ ਰਫਾ - ਦਫਾ ਕਰਨ ਲਈ ਉਸ 'ਤੇ ਦਬਾਅ ਬਣਾਇਆ ਗਿਆ ਸੀ। ਪਰ ਉਸ ਨੇ  ਅਜਿਹਾ ਨਹੀਂ ਕੀਤਾ ਸੀ।
ਇਹੀ ਕਾਰਨ ਹੈ ਕਿ ਉਸ ਵਿਰੁਧ ਬਦਲੇ ਦੀ ਭਾਵਨਾ ਨਾਲ ਕੇਸ ਦਰਜ ਕੀਤਾ ਗਿਆ ਹੈ। ਉਧਰ ਦੂਜੀ ਧਿਰ ਅਤੇ ਸਰਕਾਰੀ ਵਕੀਲ ਨੇ ਮਾਮਲੇ ਦੀ ਗੰਭੀਰਤਾ, ਸੈਣੀ ਦੀ ਸੀ.ਬੀ.ਆਈ. ਨਾਲ ਕਥਿਤ ਨੇੜਤਾ, ਜੁਰਮ ਦੀ ਹੱਦ ਅਤੇ ਹੇਠਲੀ ਅਦਾਲਤ ਵਲੋਂ ਜ਼ਮਾਨਤ ਰੱਦ ਕਰਦੇ ਹੋਏ ਹਿਰਾਸਤੀ ਪੁਛਗਿਛ ਜ਼ਰੂਰੀ ਹੋਣ 'ਤੇ ਦਿਤੇ ਗਏ ਜ਼ੋਰ ਦਾ ਹਵਾਲਾ ਦੇ ਕੇ ਜ਼ਮਾਨਤ ਅਰਜ਼ੀ ਰੱਦ ਕਰਨ ਦੀ ਮੰਗ ਹਾਈ ਕੋਰਟ ਬੈਂਚ ਅੱਗੇ ਰੱਖੀ ਹੈ।imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement