ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ : ਸੁਖਜਿੰਦਰ ਸਿੰਘ ਰੰਧਾਵਾ
Published : Sep 8, 2021, 12:23 am IST
Updated : Sep 8, 2021, 12:23 am IST
SHARE ARTICLE
image
image

ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਜਾਰੀ : ਸੁਖਜਿੰਦਰ ਸਿੰਘ ਰੰਧਾਵਾ


ਸਾਲ 2020-21 ਦੀ ਬਣਦੀ ਕੁਲ 472.10 ਕਰੋੜ ਰੁਪਏ ਅਦਾਇਗੀ 'ਚੋਂ 463.95 ਕਰੋੜ ਰੁਪਏ ਜਾਰੀ

ਚੰਡੀਗੜ੍ਹ, 7 ਸਤੰਬਰ (ਨਰਿੰਦਰ ਸਿੰਘ ਝਾਮਪੁਰ) : ਸਹਿਕਾਰੀ ਖੰਡ ਮਿੱਲਾਂ ਵਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ  ਅੱਜ ਜਾਰੀ ਕਰ ਦਿਤੀ ਗਈ ਹੈ ਜਿਸ ਨਾਲ ਸਾਲ 2020-21 ਦੀ ਬਣਦੀ ਕੁੱਲ ਅਦਾਇਗੀ 472.10 ਕਰੋੜ ਰੁਪਏ ਵਿਚੋੋਂ 463.95 ਕਰੋੋੜ ਰੁਪਏ ਦੀ ਅਦਾਇਗੀ ਕਰ ਦਿਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਤਬਦੀਲ ਕਰ ਦਿਤੀ ਜਾਵੇਗੀ | ਬਾਕੀ ਰਹਿੰਦੀ 8.15 ਕਰੋੋੜ ਰੁਪਏ ਦੀ ਅਦਾਇਗੀ ਕੇਂਦਰ ਸਰਕਾਰ ਵਲ ਬਕਾਇਆ ਹੈ | ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿਤੀ |
ਸਹਿਕਾਰਤਾ ਮੰਤਰੀ ਨੇ ਦਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ  ਸਤੰਬਰ ਦੇ ਪਹਿਲੇ ਹਫ਼ਤੇ ਬਕਾਇਆ ਭੁਗਤਾਨ ਦਾ ਕੀਤਾ ਵਾਅਦਾ ਪੰਜਾਬ ਸਰਕਾਰ ਨੇ ਅੱਜ ਪੂਰਾ ਕਰ ਦਿਤਾ | ਉਨ੍ਹਾਂ ਦਸਿਆ ਕਿ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵਲੋੋਂ ਸਾਲ 2021-22 ਦੇ ਬਜਟ ਵਿਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਸੀ | 

ਰੰਧਾਵਾ ਨੇ ਆਖਿਆ ਕਿ ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ  ਵੱਡਾ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ਵਿਚ ਰਿਕਾਰਡ ਵਾਧਾ ਕਰਦਿਆਂ 360 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਗਿਆ ਹੈ, ਜਦੋਂ ਕਿ ਕੇਂਦਰ ਸਰਕਾਰ ਵਲੋੋਂ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿਚ ਸਿਰਫ 5 ਰੁਪਏ ਦਾ ਵਾਧਾ ਕੀਤਾ ਗਿਆ ਹੈ | ਇਸ ਦੇ ਨਾਲ ਹੀ ਗੰਨਾ ਕਾਸ਼ਤਕਾਰਾਂ ਦੀ ਸਹਿਕਾਰੀ ਖੰਡ ਮਿੱਲਾਂ ਵੱਲ ਬਣਦੀ ਕੁੱਲ ਅਦਾਇਗੀ ਵੀ ਪਹਿਲ ਦੇ ਅਧਾਰ 'ਤੇ ਕੀਤੀ ਗਈ ਹੈ |
ਐਸਏਐਸ-ਨਰਿੰਦਰ-7-4ਬੀ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement