ਤਰਨਤਾਰਨ 'ਚ ਵੱਡੀ ਵਾਰਦਾਤ, ਪੈਟਰੋਲ ਪੰਪ 'ਤੇ 1.60 ਲੱਖ ਦੀ ਲੁੱਟ

By : GAGANDEEP

Published : Sep 8, 2023, 4:23 pm IST
Updated : Sep 8, 2023, 7:28 pm IST
SHARE ARTICLE
photo
photo

ਮਾਲਕ ਨੇ ਲੁਟੇਰਿਆਂ ਦਾ ਡੱਟ ਕੇ ਕੀਤਾ ਸਾਹਮਣਾ, ਚਲਾਈਆਂ ਗੋਲੀਆਂ

 

 

ਤਰਨਤਾਰਨ: ਤਰਨਤਾਰਨ ਦੇ ਪਿੰਡ ਸਾਂਗੇ ਦੇ ਨਾਇਰਾ ਪੈਟਰੋਲ ਪੰਪ ਤੋਂ 4 ਲੁਟੇਰਿਆਂ ਨੇ 1.60 ਲੱਖ ਰੁਪਏ ਲੁੱਟ ਲਏ। ਜਾਂਦੇ ਸਮੇਂ ਲੁਟੇਰਿਆਂ ਨੇ ਗੋਲੀਆਂ ਚਲਾ ਦਿਤੀਆਂ। ਪੰਪ ਮਾਲਕ ਨੇ ਵੀ ਬਚਾਅ 'ਚ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਇਕ ਲੁਟੇਰਾ ਜ਼ਖ਼ਮੀ ਹੋ ਗਿਆ ਤੇ ਬਾਕੀ ਭੱਜਣ ਵਿੱਚ ਕਾਮਯਾਬ ਹੋ ਗਏ। ਇਹ ਸਾਰੀ ਘਟਨਾ ਪੰਪ 'ਤੇ ਲੱਗੇ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ। ਪੰਪ ਮਾਲਕ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿਤੀ।

ਪੈਟਰੋਲ ਪੰਪ ਦੇ ਮਾਲਕ ਦੀਪਕ ਨੇ ਦੱਸਿਆ ਕਿ ਵੀਰਵਾਰ ਰਾਤ 4 ਲੁਟੇਰੇ ਉਨ੍ਹਾਂ ਦੇ ਪੈਟਰੋਲ ਪੰਪ 'ਤੇ ਪਹੁੰਚੇ ਅਤੇ ਦਫ਼ਤਰ 'ਚ ਮੁਲਾਜ਼ਮਾਂ ਨੂੰ ਪਿਸਤੌਲ ਦਿਖਾ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਪਿੱਛਾ ਕਰਨ ਤੋਂ ਡਰਦੇ ਹੋਏ ਸਟਾਫ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ 'ਤੇ ਤੁਰੰਤ ਮਾਲਕ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਚਲਾ ਦਿਤੀ। ਇੱਕ ਗੋਲੀ ਲੁਟੇਰੇ ਨੂੰ ਲੱਗੀ। ਇਸ ਦੇ ਬਾਵਜੂਦ ਉਹ ਆਪਣੇ ਸਾਥੀਆਂ ਸਮੇਤ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement