ਵਿਜੀਲੈਂਸ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਾਵਰਕਾਮ ਦੇ ਜੇਈ ਅਮਰਜੀਤ ਸਿੰਘ ਨੂੰ ਕੀਤਾ ਕਾਬੂ

By : GAGANDEEP

Published : Sep 8, 2023, 4:26 pm IST
Updated : Sep 8, 2023, 4:50 pm IST
SHARE ARTICLE
photo
photo

ਮੁਲਜ਼ਮ ਨੇ ਟਰਾਂਸਫਾਰਮਰ ਦੇ ਬਦਲੇ ਮੰਗੇ ਸਨ ਪੈਸੇ

 

ਚੰਡੀਗੜ,: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫਤਰ ਸ਼ੇਰਪੁਰ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਮਰਜੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
 

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੀ AGTF ਦੀ ਵੱਡੀ ਕਾਰਵਾਈ, ਗਰਮਖਿਆਲੀ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਸਾਥੀਆਂ ਨੂੰ ਕੀਤਾ ਕਾਬੂ  

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਰਣਜੀਤ ਸਿੰਘ ਵਾਸੀ ਖੇੜੀ, ਸਬ ਡਵੀਜ਼ਨ ਧੂਰੀ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਰਮਚਾਰੀ ਉਸ ਦੇ ਖੇਤੀਬਾੜੀ ਫਾਰਮ ਵਿੱਚ ਪੁਰਾਣਾ ਟਰਾਂਸਫਾਰਮਰ ਬਦਲਣ ਲਈ 5,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਇਹ ਵੀ ਪੜ੍ਹੋ: ਜੀ-20 ਸੰਮੇਲਨ ਲਈ UK, ਬੰਗਲਾਦੇਸ਼ ਤੇ ਇਟਲੀ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ  

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਪੀ.ਐਸ.ਪੀ.ਸੀ.ਐਲ. ਕਰਮਚਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement