ਪੰਜਾਬ 'ਚ ਚੋਣਾਂ AAP ਨਾਲ ਮਿਲ ਕੇ ਲੜਨੀਆਂ ਹਨ ਜਾਂ ਇਕੱਲੇ, ਇਹ ਫ਼ੈਸਲਾ ਕਾਂਗਰਸ ਹਾਈਕਮਾਨ ਕਰੇਗਾ -  ਹਰੀਸ਼ ਚੌਧਰੀ 
Published : Sep 8, 2023, 1:38 pm IST
Updated : Sep 8, 2023, 1:38 pm IST
SHARE ARTICLE
Harish Chaudhary
Harish Chaudhary

ਦੋਵਾਂ ਆਗੂਆਂ ਨੇ ਆਪਣੀ ਰਾਏ ਦਿੱਤੀ ਹੈ ਪਰ ਆਖਰੀ ਫੈਸਲਾ ਕਾਂਗਰਸ ਹਾਈਕਮਾਨ ਦਾ ਹੋਵੇਗਾ

ਚੰਡੀਗੜ੍ਹ - ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਨੇ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਵਿਚ ਆਪ ਤੇ ਕਾਂਗਰਸ ਵੱਲੋਂ ਇਕੱਠਿਆਂ ਲੋਕ ਸਭਾ ਚੋਣ ਲੜਨ ਨੂੰ ਲੈ ਕੇ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ, ਆਪ ਨਾਲ ਮਿਲ ਕੇ ਚੋਣਾਂ ਲੜੇਗੀ ਇਸਦਾ ਫੈਸਲਾ ਪੰਜਾਬ ਕਾਂਗਰਸ ਨਹੀਂ ਬਲਕਿ ਹਾਈਕਮਾਨ ਕਰੇਗੀ। 

ਹਰੀਸ਼ ਚੌਧਰੀ ਨੇ ਕਿਹਾ ਕਿ ਵੜਿੰਗ, ਬਾਜਵਾ ਜਾਂ ਮੈਂ ਇਹ ਫੈਸਲਾ ਨਹੀਂ ਕਰ ਸਕਦੇ। ਦੋਵਾਂ ਆਗੂਆਂ ਨੇ ਆਪਣੀ ਰਾਏ ਦਿੱਤੀ ਹੈ ਪਰ ਆਖਰੀ ਫੈਸਲਾ ਕਾਂਗਰਸ ਹਾਈਕਮਾਨ ਦਾ ਹੋਵੇਗਾ। ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਸਾਰਿਆਂ ਦੇ ਵਿਚਾਰ ਅਤੇ ਸੁਝਾਅ ਸੁਣੇ ਜਾਣਗੇ। ਇਸ ਤੋਂ ਬਾਅਦ ਅਗਲੀ ਰਣਨੀਤੀ ਦਾ ਖੁਲਾਸਾ ਕੀਤਾ ਜਾਵੇਗਾ। 

ਅਸੀਂ ਆਪਣੇ ਪੱਧਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਹਰ ਸੀਟ ਦਾ ਮੁਲਾਂਕਣ ਕਰ ਰਹੀ ਹੈ। ਪਾਰਟੀ ਆਉਣ ਵਾਲੇ ਦਿਨਾਂ ਵਿਚ ਆਪਣੀਆਂ ਸਰਗਰਮੀਆਂ ਤੇਜ਼ ਕਰੇਗੀ ਅਤੇ ਸਰਕਾਰ ਦੀਆਂ ਨਾਕਾਮੀਆਂ ਦਾ ਪਰਦਾਫਾਸ਼ ਕਰੇਗੀ। 

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement