‘‘ਗੁਰੂ ਦੇ ਦੋਖ਼ੀਆਂ ਨੂੰ ਸਜ਼ਾ ਨਾ ਦੇਣ ਵਾਲੀ ਸਰਕਾਰ ਤੋਂ ਕੋਈ ਉਮੀਦ ਨਹੀਂ’’
Published : Oct 8, 2019, 3:20 pm IST
Updated : Oct 8, 2019, 3:41 pm IST
SHARE ARTICLE
Sukhpal Khaira
Sukhpal Khaira

ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੀ ਹੁਣ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦੇ ਹੱਕ ਵਿਚ ਨਿੱਤਰ ਆਏ ਹਨ।

ਚੰਡੀਗੜ੍ਹ : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੀ ਹੁਣ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਦੇ ਹੱਕ ਵਿਚ ਨਿੱਤਰ ਆਏ ਹਨ। ਪੀੜਤਾਂ ਵੱਲੋਂ ਲਗਾਏ ਗਏ ਧਰਨੇ ਵਿਚ ਪੁੱਜੇ ਸੁਖਪਾਲ ਖਹਿਰਾ ਨੇ ਇਕ ਸਾਲ ਮਗਰੋਂ ਵੀ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ਼ ਨਾ ਦੇਣ ’ਤੇ ਪੰਜਾਬ ਸਰਕਾਰ ਨੂੰ ਜਮ ਕੇ ਕੋਸਿਆ।

Sukhpal Singh KhairaSukhpal Singh Khaira

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਟ੍ਰੇਨ ਹਾਦਸੇ ਦੇ ਪੀੜਤਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਇਕ ਸਰਕਾਰੀ ਨੌਕਰੀ ਦਿੱਤੀ ਜਾਵੇ। ਇਕ ਸਾਲ ਤੋਂ ਪੀੜਤਾਂ ਨੂੰ ਇਨਸਾਫ਼ ਮਿਲਣ ’ਤੇ ਉਨ੍ਹਾਂ ਇਹ ਵੀ ਆਖਿਆ ਕਿ ਜੋ ਸਰਕਾਰ ਗੁਰੂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦੇ ਸਕੀ। ਉਸ ਤੋਂ ਕਿਸੇ ਤਰ੍ਹਾਂ ਦੇ ਇਨਸਾਫ਼ ਦੀ ਆਸ ਨਹੀਂ ਕੀਤੀ ਜਾ ਸਕਦੀ। 

Sukhpal Singh KhairaSukhpal Singh Khaira

ਦੱਸ ਦਈਏ ਕਿ ਪਿਛਲੇ ਸਾਲ 19 ਅਕਤੂਬਰ ਨੂੰ ਦੁਸਹਿਰੇ ਵਾਲੇ ਰਾਵਣ ਦਹਿਨ ਦੇਖ ਰਹੇ ਲੋਕਾਂ ’ਤੇ ਟ੍ਰੇਨ ਚੜ੍ਹ ਗਈ ਸੀ। ਜਿਸ ਕਾਰਨ 61 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ ਸੀ ਪਰ ਇਸ ਹਾਦਸੇ ਦੇ ਪੀੜਤਾਂ ਨੂੰ ਅਜੇ ਤਕ ਵੀ ਇਨਸਾਫ਼ ਨਹੀਂ ਮਿਲ ਸਕਿਆ। ਜਿਸ ਕਾਰਨ ਇਨ੍ਹਾਂ ਨੂੰ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement