ਸ਼ੋਪੀਆਂ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 3 ਅਤਿਵਾਦੀ ਢੇਰ
Published : Oct 8, 2020, 1:02 am IST
Updated : Oct 8, 2020, 1:02 am IST
SHARE ARTICLE
image
image

ਸ਼ੋਪੀਆਂ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 3 ਅਤਿਵਾਦੀ ਢੇਰ

ਸ੍ਰੀਨਗਰ, 7 ਅਕਤੂਬਰ : ਸ਼ੋਪੀਆਂ ਦੇ ਸੁਗਨ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਤਿੰਨ ਅਤਿਵਾਦੀ ਮਾਰੇ ਗਏ। ਜੰਮੂ-ਕਸ਼ਮੀਰ ਪੁਲਿਸ ਨੇ ਦਸਿਆ ਕਿ ਆਪ੍ਰੇਸ਼ਨ ਹਾਲੇ ਜਾਰੀ ਹੈ। ਜਾਣਕਾਰੀ ਮੁਤਾਬਕ ਦਖਣੀ ਕਸ਼ਮੀਰ ਦੇ ਸੁਗਨ 'ਚ ਮੰਗਲਵਾਰ ਨੂੰ ਉਸ ਸਮੇਂ ਮੁਕਾਬਲਾ ਸ਼ੁਰੂ ਹੋ ਗਿਆ ਜਦੋਂ ਤਲਾਸ਼ੀ ਲੈ ਰਹੇ ਜਵਾਨਾਂ ਨੂੰ ਅਪਣੇ ਟਿਕਾਣੇ ਵਲ ਆਉਂਦੇ ਦੇਖ ਅਤਿਵਾਦੀਆਂ ਨੇ ਫਾਈਰਿੰਗ ਸ਼ੁਰੂ ਕਰ ਦਿਤੀ। ਜਵਾਨਾਂ ਨੇ ਵੀ ਇਸ 'ਤੇ ਜਵਾਬੀ ਗੋਲੀਬਾਰੀ ਕੀਤੀ ਸੁਰੱਖਿਆਬਲਾਂ ਨੇ ਅਤਿਵਾਦੀਆਂ ਦੇ ਭੱਜਣ ਦੇ ਸਾਰੇ ਰਸਤੇ ਬੰਦ ਕਰਦੇ ਹੋਏ ਉਨ੍ਹਾਂ ਨੂੰ ਹਥਿਆਰ ਸੁੱਟਣ ਲਈ ਕਿਹਾ ਪਰ ਅਤਿਵਾਦੀ ਗੋਲੀਬਾਰੀ ਕਰਦੇ ਰਹੇ। ਦੇਰ ਰਾਤ ਤਕ ਮੁਕਾਬਲਾ ਜਾਰੀ ਰਿਹਾ। ਅਧਿਕਾਰੀਆਂ ਨੇ ਬੁੱਧਵਾਰ ਸਵੇਰੇ ਦਸਿਆ ਕਿ ਆਪ੍ਰੇਸ਼ਨ ਹਾਲੇ ਜਾਰੀ ਹੈ ਮੁਕਾਬਲੇ 'ਚ ਤਿੰਨ ਅਤਿਵਾਦੀ ਮਾਰੇ ਗਏ। ਫ਼ੌਜ ਪੁਲਿਸ ਤੇ ਸੀਆਰਪੀਐੱਫ ਦੇ ਇਕ ਸੰਯੁਕਤ ਕਾਰਜਦਲ ਨੇ ਦੇਰ ਸ਼ਾਮ ਨੂੰ ਸ਼ੋਪੀਆਂ ਦੇ ਸੁਗਨ ਪਿੰਡ 'ਚ ਤਲਾਸ਼ੀ ਮੁਹਿੰਮ ਚਲਾਈ ਸੀ। ਪਿੰਡ 'ਚ ਦੋ ਤੋਂ ਤਿੰਨ ਅਤਿਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਜਵਾਨਾਂ ਨੇ ਘੇਰਾਬੰਦੀ ਤੋਂ ਬਚਣ ਲਈ ਅਤਿਵਾਦੀਆਂ ਨੇ ਫਾਈਰਿੰਗ ਕਰਦੇ ਹੋਏ ਭੱਜਣ ਦਾ ਯਤਨ ਕੀਤਾ ਪਰ ਜਵਾਨਾਂ ਨੇ ਇਸ ਨੂੰ ਨਾਕਾਮ ਕਰ ਦਿਤਾ।
ਇਸ ਨਾਲ ਹੀ ਮੁਕਾਬਲਾ ਸ਼ੁਰੂ ਹੋ ਗਿਆ। ਜਵਾਨਾਂ ਨੇ ਮੁਕਾਬਲੇ ਵਾਲੇ ਥਾਂ ਦੇ ਆਲੇ-ਦੁਆਲੇ ਦੇ ਮਕਾਨਾਂ ਤੇ ਅਤਿਵਾਦੀ ਟਿਕਾਣੇ ਬਣੇ ਮਕਾਨ 'ਚ ਫਸੇ ਲੋਕਾਂ ਨੂੰ ਫਾਈਰਿੰਗ 'ਚ ਸੁਰੱਖਿਅਤ ਸਥਾਨ 'ਤੇ ਪਹੁੰਚਾ ਦਿਤਾ ਹੈ।  (ਪੀਟੀਆਈ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement