ਅਟਲ ਟਨਲ : ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਡਰਾਈਵਰ
Published : Oct 8, 2020, 1:10 am IST
Updated : Oct 8, 2020, 1:10 am IST
SHARE ARTICLE
image
image

ਅਟਲ ਟਨਲ : ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਡਰਾਈਵਰ

ਉਦਘਾਟਨ ਦੇ 24 ਘੰਟਿਆਂ ਦੇ ਅੰਦਰ ਵਾਪਰੇ 3 ਹਾਦਸੇ

ਰੋਹਤਾਂਗ, 7 ਅਕਤੂਬਰ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ 'ਚ 9.02 ਕਿਲੋਮੀਟਰ ਲੰਮੀ ਅਟਲ ਸੁਰੰਗ ਦੇ ਉਦਘਾਟਨ ਤੋਂ ਬਾਅਦ ਹਾਦਸਿਆਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਦੇ ਉਦਘਾਟਨ ਤੋਂ ਬਾਅਦ ਸੈਲਾਨੀ ਆਉਣੇ ਸ਼ੁਰੂ ਹੋ ਗਏ, ਪਰ ਉਹ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਅਤੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਅਕਤੂਬਰ ਨੂੰ ਰੋਹਤਾਂਗ ਦਰਵਾਜ਼ੇ ਦੇ ਅਧੀਨ ਸੁਰੰਗ ਦਾ ਉਦਘਾਟਨ ਕੀਤਾ ਸੀ, ਪਰ ਅਗਲੇ ਹੀ ਦਿਨ, ਇਕ ਦੂਜੇ ਨੂੰ ਪਛਾੜਣ, ਲਾਪਰਵਾਹੀ ਨਾਲ ਵਾਹਨ ਚਲਾਉਣ ਅਤੇ ਸੈਲਫੀ ਲੈਣ ਦੀ ਦੌੜ ਵਿਚ ਤਿੰਨ ਹਾਦਸੇ  ਹੋ ਗਏ।
ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਉ) ਨੇ ਇਕ ਦਹਾਕੇ ਦੀ ਸਖ਼ਤ ਮਿਹਨਤ ਤੋਂ ਬਾਅਦ 10 ਹਜ਼ਾਰ ਫੁੱਟ ਦੀ ਉਚਾਈ 'ਤੇ ਇਸ ਸੁਰੰਗ ਦਾ ਨਿਰਮਾਣ ਕੀਤਾ ਹੈ। ਬੀਆਰਉ ਨੇ ਸੋਮਵਾਰ ਨੂੰ ਸਥਾਨਕ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਕਿ ਉਹ ਸੁਰੰਗ ਵਿਚ ਵਾਹਨ ਚਾਲਕਾਂ ਦੀ ਨਿਗਰਾਨੀ ਲਈ ਪੁਲਿਸ ਨੂੰ ਤਾਇਨਾਤ ਨਹੀਂ ਕੀਤਾ ਹਾਲਾਂਕਿ, ਬੀਆਰਉ ਵਲੋਂ ਉਠਾਏ ਇਤਰਾਜ਼ਾਂ ਤੋਂ ਬਾਅਦ ਰਾਜ ਸਰਕਾਰ ਨੇ ਪੁਲਿਸ ਨੂੰ ਤਾਇਨਾਤ ਕਰ ਦਿਤਾ ਹੈ।(ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement