ਪੰਜਾਬ ’ਚ 24 ਘੰਟਿਆਂ ਦੌਰਾਨ ਕਰੋਨਾ ਨੇ ਲਈਆਂ 37 ਹੋਰ ਜਾਨਾਂ, 882 ਨਵੇਂ ਮਾਮਲੇ ਆਏ ਸਾਹਮਣੇ
Published : Oct 8, 2020, 10:23 am IST
Updated : Oct 8, 2020, 10:23 am IST
SHARE ARTICLE
corona cases
corona cases

ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 1 ਲੱਖ 20 ਹਜ਼ਾਰ 860 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦਾ ਦੱਸਣਾ ਹੈ ਕਿ ਲੰਘੇ ਇੱਕ ਦਿਨ ਦੌਰਾਨ 29,216 ਸੈਂਪਲ ਲਏ ਗਏ। 

ਚੰਡੀਗੜ੍ਹ - ਪੰਜਾਬ ਵਿੱਚ ਕਰੋਨਾ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਦੀ ਗੱਲ ਕਰੀਏ ਤੇ ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨਾਲ 33 ਲੋਕਾਂ ਦੀ ਮੌਤ ਹੋ ਗਈ ਹੈ।  ਇਸ ਤੋਂ ਇਲਾਵਾ 882 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ 3712 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਤੇ ਕੁੱਲ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 1 ਲੱਖ 20 ਹਜ਼ਾਰ 860 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਦਾ ਦੱਸਣਾ ਹੈ ਕਿ ਲੰਘੇ ਇੱਕ ਦਿਨ ਦੌਰਾਨ 29,216 ਸੈਂਪਲ ਲਏ ਗਏ। 

corona viruscorona virusਜ਼ਿਲ੍ਹਾਵਾਰ ਸਥਿਤੀ
ਜੇਕਰ ਜ਼ਿਲ੍ਹਾਵਾਰ ਸਥਿਤੀ ਦੇਖੀ ਜਾਵੇ ਤਾਂ ਲੁਧਿਆਣਾ ਵਿੱਚ 6, ਬਠਿੰਡਾ ਤੇ ਜਲੰਧਰ ਵਿੱਚ 5-5, ਅੰਮ੍ਰਿਤਸਰ ਵਿੱਚ 3, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਮੁਕਤਸਰ, ਪਟਿਆਲਾ, ਰੋਪੜ ਵਿੱਚ 2-2, ਫਾਜ਼ਿਲਕਾ, ਕਪੂਰਥਲਾ, ਨਵਾਂਸ਼ਹਿਰ ਤੇ ਸੰਗਰੂਰ ਵਿੱਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ। ਨਵੇਂ ਮਾਮਲਿਆਂ ਵਿੱਚ ਜਲੰਧਰ ਵਿੱਚ 120, ਲੁਧਿਆਣਾ ਵਿੱਚ 114, ਅੰਮ੍ਰਿਤਸਰ ਵਿੱਚ 92, ਮੁਹਾਲੀ ਵਿੱਚ 62, ਗੁਰਦਾਸਪੁਰ ਤੇ ਕਪੂਰਥਲਾ ਵਿੱਚ 57-57, ਹੁਸ਼ਿਆਰਪੁਰ ਵਿੱਚ 46, ਪਠਾਨਕੋਟ 43, ਫਾਜ਼ਿਲਕਾ ਵਿੱਚ 42, ਪਟਿਆਲਾ ਤੇ ਬਠਿੰਡਾ ਵਿੱਚ 27-27, ਫਰੀਦਕੋਟ ਵਿੱਚ 26, ਤਰਨਤਾਰਨ 31, ਮੋਗਾ ਵਿੱਚ 24, ਫਿਰੋਜ਼ਪੁਰ ਵਿੱਚ 21, ਮੁਕਤਸਰ ਵਿੱਚ 18, ਸੰਗਰੂਰ ਵਿੱਚ 11, ਫਤਿਹਗੜ੍ਹ ਸਾਹਿਬ ਵਿੱਚ 10, ਬਰਨਾਲਾ ਵਿੱਚ 12, ਰੋਪੜ ਤੇ ਮਾਨਸਾ ਵਿੱਚ 6-6, ਨਵਾਂ ਸ਼ਹਿਰ ਵਿੱਚ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement