ਘਰ 'ਚ ਇਕੱਲੇ ਰਹਿੰਦੇ ਬਜ਼ੁਰਗ ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਪੁਲਿਸ ਵਲੋਂ ਜਾਂਚ ਸ਼ੁਰੂ
Published : Oct 8, 2020, 2:31 pm IST
Updated : Oct 8, 2020, 2:31 pm IST
SHARE ARTICLE
murdered in Tarn Taran
murdered in Tarn Taran

ਘਰ ਦੇ ਅੰਦਰੋਂ ਜਦੋਂ ਮ੍ਰਿਤਕ ਦੇਹ ਤੋਂ ਬਦਬੂ ਆਉਣ ਲੱਗੀ ਤਾਂ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਪੱਟੀ- ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਸ਼ਹਿਰ 'ਚ ਇਕ ਬਜ਼ੁਰਗ ਵਿਅਕਤੀ ਨੂੰ ਕੁਝ ਲੋਕਾਂ ਨੇ ਮਿਲ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਦੀ ਪਹਿਚਾਣ ਸਤੀਸ਼ ਕੁਮਾਰ (65) ਪੁੱਤਰ ਸਤਦੇਵ ਸ਼ਰਮਾ ਵਾਸੀ ਵਾਰਡ ਨੰਬਰ 11 ਪੱਟੀ ਦੇ ਰੂਪ 'ਚ ਹੋਈ ਹੈ। ਸੂਤਰਾਂ ਦੇ ਮੁਤਾਬਿਕ ਘਟਨਾ ਚਾਰ ਦਿਨ ਪੁਰਾਣੀ ਦੱਸੀ ਜਾ ਰਹੀ ਹੈ। ਘਰ ਦੇ ਅੰਦਰੋਂ ਜਦੋਂ ਮ੍ਰਿਤਕ ਦੇਹ ਤੋਂ ਬਦਬੂ ਆਉਣ ਲੱਗੀ ਤਾਂ ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ।

ਪੁਲਿਸ ਵਲੋਂ ਸ਼ੁਰੂ ਹੋਈ ਜਾਂਚ 'ਚ ਮ੍ਰਿਤਕ ਦੇ ਜਵਾਈ ਨੇ ਦੱਸਿਆ ਕਿ ਉਸ ਦਾ ਸਹੁਰਾ ਬੀਤੇ ਦੋ ਦਿਨ ਤੋਂ ਲਾਪਤਾ ਸੀ ਅਤੇ ਉਨ੍ਹਾਂ ਦਾ ਮੋਬਾਇਲ ਵੀ ਬੰਦ ਸੀ। ਅੱਜ ਜਦੋਂ ਸਵੇਰੇ ਘਰ ਦੇ ਬਾਹਰ ਲੱਗਾ ਜਿੰਦਰਾ ਖੋਲ੍ਹ ਕੇ ਦੇਖਿਆ ਗਿਆ ਤਾਂ ਅੰਦਰ ਬੈੱਡ 'ਤੇ ਸਤੀਸ਼ ਕੁਮਾਰ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਸੀ, ਜਿਸ ਦੀ ਸੂਚਨਾ ਤੁਰੰਤ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਣ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲਿਆ ਤੇ ਲਾਸ਼ ਨੂੰ ਸਿਵਲ ਹਸਪਤਾਲ ਪੱਟੀ 'ਚ ਭੇਜ ਦਿੱਤੀ ਗਿਆ। 

ਦੱਸ ਦੇਈਏ ਕਿ ਸਤੀਸ਼ ਕੁਮਾਰ ਘਰ 'ਚ ਇਕੱਲਾ ਰਹਿੰਦਾ ਸੀ। ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਕਤਲ ਕਰਕੇ ਘਰ ਦੇ ਬਾਹਰ ਜੰਦਰਾ ਲਾ ਗਏ। ਉਨ੍ਹਾਂ ਦੱਸਿਆ ਕਿ ਮੁਹੱਲੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਤੇ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement