ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ, ਪ੍ਰਮੁੱਖ ਸਖ਼ਸ਼ੀਅਤਾਂ ਨੇ ਕੀਤਾ ਅ
Published : Oct 8, 2020, 12:55 am IST
Updated : Oct 8, 2020, 12:55 am IST
SHARE ARTICLE
image
image

ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ, ਪ੍ਰਮੁੱਖ ਸਖ਼ਸ਼ੀਅਤਾਂ ਨੇ ਕੀਤਾ ਅਫ਼ਸੋਸ ਪ੍ਰਗਟ

ਅੰਮ੍ਰਿਤਸਰ, 7 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੰ੍ਰਥੀ ਗਿਆਨੀ ਸੁਖਜਿੰਦਰ ਸਿੰਘ ਅੱਜ ਅਕਾਲ ਚਲਾਣਾ ਕਰ ਗਏ। ਉਹ ਬੀਤੇ ਕੁੱਝ ਦਿਨਾਂ ਤੋਂ ਸਿਹਤ ਨਾਸਾਜ਼ ਹੋਣ ਕਾਰਨ ਸਥਾਨਕ ਇਕ ਹਸਪਤਾਲ ਵਿਚ ਜ਼ੇਰੇ-ਇਲਾਜ ਸਨ। ਉਨ੍ਹਾਂ ਦੇ ਅੱਜ ਸਵੇਰੇ ਕਰੀਬ 7 ਵਜੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਨਾਲ ਸਿੱਖ ਸੰਗਤਾਂ ਅੰਦਰ ਸੋਗ ਦੀ ਲਹਿਰ ਫੈਲ ਗਈ।
ਗਿਆਨੀ ਸੁਖਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਸਿੱਖ ਪੰਥ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਿਆਨੀ ਸੁਖਜਿੰਦਰ ਸਿੰਘ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਗਿਆਨੀ ਸੁਖਜਿੰਦਰ ਸਿੰਘ ਦਾ ਚਲਾਣਾ ਸਿੱਖ ਹਲਕਿਆਂ ਵਿਚ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗੰ੍ਰਥੀ ਗਿ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ  ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸੁਖਜਿੰਦਰ ਸਿੰਘ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ, ਗਿ ਮਾਨ ਸਿੰਘ ਸਮੇਤ ਹੋਰ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਅੰਤਿੰ੍ਰਗ ਮੈਂਬਰਾਨ ਨੇ ਚਲਾਣੇ 'ਤੇ ਹਮਦਰਦੀ ਪ੍ਰਗਟਾਈ। ਅਫ਼ਸੋਸ ਪ੍ਰਗਟ ਕਰਨ ਵਾਲਿਆਂ ਵਿਚ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਮਨਜੀਤ ਸਿੰਘ ਆਦਿ ਸ਼ਾਮਲ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement