ਦੇਵੀਦਾਸਪੁਰਾ ਰੇਲ ਮਾਰਗ 'ਤੇ 15 ਵੇਂ ਦਿਨ ਧਰਨਾ-ਕਿਸਾਨਾਂ ਨੇ ਕਾਲੇ ਚੋਲੇ ਪਾ ਕੇ ਮਨਾਇਆ 'ਕਾਲਾ ਦਿਨ'
Published : Oct 8, 2020, 3:38 pm IST
Updated : Oct 8, 2020, 3:38 pm IST
SHARE ARTICLE
farmer protest
farmer protest

ਕਿਸਾਨਾਂ 'ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡਣ ਤੇ ਪਾਣੀ ਦੀਆਂ ਬੁਛਾਰਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ।

ਜੰਡਿਆਲਾ ਗੁਰੂ- ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦੇ ਧਰਨੇ ਲਗਾਤਾਰ ਜਾਰੀ ਹਨ।  ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ 15ਵੇਂ ਦਿਨ ਵੀ ਧਰਨਾ ਲਗਾ ਕੇ ਬੈਠੇ ਹਨ।  ਇਸ ਮੌਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਨੇ ਹਰਿਆਣਾ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ 'ਤੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਛੱਡਣ ਤੇ ਪਾਣੀ ਦੀਆਂ ਬੁਛਾਰਾਂ ਕਰਨ ਦੀ ਸਖ਼ਤ ਨਿਖੇਧੀ ਕੀਤੀ। ਇਸ ਦੌਰਾਨ ਅੱਜ ਕਾਲੇ ਚੋਲੇ ਪਾ ਕੇ 'ਕਾਲਾ ਦਿਨ' ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। 

Farmer ProtestFarmer Protestਇਸ ਦੌਰਾਨ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਚੱਲ ਰਹੇ ਪੱਕੇ ਮੋਰਚਿਆਂ ਦੇ 15ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਸੰਘਰਸ਼ ਦੀ ਪੁਰਜ਼ੋਰ ਹਮਾਇਤ ਕਰਨ ਅਤੇ ਵੱਖ ਵੱਖ ਸਿਆਸੀ ਪਾਰਟੀਆਂ ਤੇ ਕਾਰਪੋਰੇਟ ਘਰਾਨਿਆਂ ਦੇ ਪੁਤਲੇ ਸਾੜੇ ਗਏ ਤੇ ਉਹਨਾਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਰੇਲ ਮਾਰਗ ਦੇਵੀਦਾਸਪੁਰ ਵਿਖੇ 11 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement