ਕੈਨੇਡਾ ਦੇ ਪੰਜਾਬੀਆਂ ਵਲੋਂ ਵੀ ਕਿਸਾਨ ਸੰਘਰਸ਼ ਨੂੰ ਮਿਲੀ ਹਮਾਇਤ!
Published : Oct 8, 2020, 12:10 am IST
Updated : Oct 8, 2020, 12:10 am IST
SHARE ARTICLE
image
image

ਕੈਨੇਡਾ ਦੇ ਪੰਜਾਬੀਆਂ ਵਲੋਂ ਵੀ ਕਿਸਾਨ ਸੰਘਰਸ਼ ਨੂੰ ਮਿਲੀ ਹਮਾਇਤ!

ਮੋਦੀ ਸਰਕਾਰ ਵਿਰੁਧ ਨੌਜਵਾਨਾਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ
 

ਹਠੂਰ, 7 ਅਕਤੂਬਰ (ਜਗਰੂਪ ਸਿੰਘ ਲੱਖਾ): ਕੇਂਦਰ ਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਕਾਲੇ ਕਾਨੂੰਨ ਵਿਰੁਧ ਪੰਜਾਬ ਦੀ ਮਿੱਟੀ ਦੇ ਹਮਦਰਦ ਪੁੱਤਾਂ ਨੇ ਵਿਦੇਸ਼ਾਂ ਦੀ ਧਰਤੀ 'ਤੇ ਵੀ ਭਾਰਤ ਸਰਕਾਰ ਵਿਰੁਧ ਸੰਘਰਸ਼ ਦਾ ਬਿਗਲ ਵਜਾ ਦਿਤਾ ਹੈ। ਇਸ ਸਬੰਧੀ ਕੈਨੇਡਾ ਸਰੀ 'ਚ ਜਾਗਦੀ ਜ਼ਮੀਰ ਵਾਲੇ ਚੇਤਨ ਨੌਜਵਾਨਾਂ ਦਾ ਇਕੱਠ ਹੋਇਆ ਤੇ ਇਸ ਕਾਲੇ ਕਾਨੂੰਨ ਵਿਰੁਧ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਮੌਕੇ ਨੌਜਵਾਨ ਆਗੂ ਕਬੱਡੀ ਪ੍ਰਮੋਟਰ ਸ਼ਿੰਦਾ, ਜਸਕਰਨ ਚੀਮਾ ਤੇ ਗੋਪੀ ਸਿੱਧੂ ਡੱਲਾ ਨੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਭਾਰਤੀ ਹਕੂਮਤ ਖੇਤੀ ਬਿਲ ਲਿਆ ਕੇ ਕਿਸਾਨ, ਮਜ਼ਦੂਰ ਤੇ ਛੋਟੇ ਕਿੱਤਿਆਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਕਿਸਾਨੀ ਨੂੰ ਕਮਜ਼ੋਰ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਉਤਸ਼ਾਹਤ ਕੀਤਾ ਜਾਵੇਗਾ ਤੇ ਇਕ ਦਿਨ ਲੋਕਤੰਤਰ ਦਾ ਗਲਾ ਘੁਟ ਕੇ ਭਾਰਤ ਵਿਚ ਮੁੜ ਤੋਂ ਰਾਜਾਸ਼ਾਹੀ ਸਿਸਟਮ ਹੋਂਦ ਵਿਚ ਆ ਜਾਵੇਗਾ। ਇਸ ਮੌਕੇ ਸਮੂਹਕ ਤੌਰ 'ਤੇ ਫ਼ੈਸਲਾ ਲਿਆ ਗਿਆ ਕਿ ਅਗਲੇ ਦਿਨਾਂ ਵਿਚ ਭਾਰਤੀ ਦੂਤਘਰ ਦੇ ਅੱਗੇ ਵੀimageimage ਸ਼ਾਂਤਮਈ ਪ੍ਰਦਰਸ਼ਨ ਹੋਵੇਗਾ ਤੇ ਕੈਨੇਡਾ

ਕੈਨੇਡਾ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਨੌਜਵਾਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement