ਗੁਰਦਵਾਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਅੰਤ੍ਰਿੰਗ ਕਮੇਟੀ ਨੇ ਕੀਤੀ ਝਾੜੂ ਲਗਾਉਣ
Published : Oct 8, 2020, 12:51 am IST
Updated : Oct 8, 2020, 12:51 am IST
SHARE ARTICLE
image
image

ਗੁਰਦਵਾਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਅੰਤ੍ਰਿੰਗ ਕਮੇਟੀ ਨੇ ਕੀਤੀ ਝਾੜੂ ਲਗਾਉਣ ਦੀ ਸੇਵਾ

2016 'ਚ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਅੰਮ੍ਰਿਤਸਰ, 7 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਗੁਰਦਵਾਰਾ ਸ੍ਰੀ ਰਾਮਸਰ ਸਾਹਿਬ ਵਿਖੇ ਪਬਲੀਕੇਸ਼ਨ ਵਿਭਾਗ ਵਿਚ 19 ਮਈ 2016 ਨੂੰ ਸ਼ਾਰਟ ਸਰਕਟ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਪਸ਼ਚਾਤਾਪ ਵਜੋਂ ਸ਼੍ਰੋਮਣੀ ਕਮੇਟੀ ਵਲੋਂ ਗੁਰਦਵਾਰਾ ਸ੍ਰੀ ਰਾਮਸਰ ਸਾਹਿਬ ਵਿਖੇ ਆਰੰਭ ਕੀਤੇ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।
ਦਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 18 ਸਤੰਬਰ 2020 ਨੂੰ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਵਲੋਂ ਸਵੈ-ਇੱਛਤ ਤੌਰ 'ਤੇ ਪੇਸ਼ ਹੋਣ ਸਮੇਂ 'ਜਥੇਦਾਰ' ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਕੀਤਾ ਗਿਆ ਸੀ। ਇਸੇ ਤਹਿਤ ਹੀ ਗੁਰਦਵਾਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਕੀਤੀ ਗਈ ਅਤੇ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ  ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੋਂ ਸ੍ਰੀ ਦਰਬਾਰ ਸਾਹਿਬ ਤਕ ਝਾੜੂ ਲਗਾਉਣ ਦੀ ਸੇਵਾ ਕੀਤੀ। ਅਕਾਲ ਤਖ਼ਤ ਸਾਹਿਬ ਵਲੋਂ ਆਦੇਸ਼ ਕੀਤਾ ਗਿਆ ਸੀ ਕਿ ਅਖੰਡ ਪਾਠ ਸਾਹਿਬ ਕਰਵਾਉਣ ਸਮੇਂ ਮੌਜੂਦਾ ਅੰਤ੍ਰਿੰਗ ਕਮੇਟੀ ਤਿੰਨ ਦਿਨ ਲਈ ਝਾੜੂ ਦੀ ਸੇਵਾ ਕਰੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੇਵਾ ਕੀਤੀ ਜਾ ਰਹੀ ਹੈ।
ਸੇਵਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਬੀਬੀ ਕੁਲਦੀਪ ਕੌਰ ਟੌਹੜਾ, ਸ. ਗੁਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਭਲਾਈਪੁਰ ਆਦਿ ਮੌਜੂਦ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement