ਇਸ ਮਹੀਨੇ ਕਰੀਬ ਦਸ ਹਜ਼ਾਰ ਸਫ਼ਾਈ ਸੇਵਕ ਰੈਗੂਲਰ ਕੀਤੇ ਜਾਣਗੇ : ਡਾ. ਵੇਰਕਾ
Published : Oct 8, 2021, 7:23 am IST
Updated : Oct 8, 2021, 7:23 am IST
SHARE ARTICLE
image
image

ਇਸ ਮਹੀਨੇ ਕਰੀਬ ਦਸ ਹਜ਼ਾਰ ਸਫ਼ਾਈ ਸੇਵਕ ਰੈਗੂਲਰ ਕੀਤੇ ਜਾਣਗੇ : ਡਾ. ਵੇਰਕਾ

ਜਲੰਧਰ, 7 ਅਕਤੂਬਰ (ਨਿਰਮਲ ਸਿੰਘ, ਵਰਿੰਦਰ ਸ਼ਰਮਾ): ਪੰਜਾਬ ਦੇ ਸਮਾਜਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀਆਂ ਅਤੇ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਰਾਜ ਕੁਮਾਰ ਵੇਰਕਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦੀ ਹੀ ਸੂਬੇ 'ਚ ਲਗਭਗ 10,000 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਨੂੰ  ਰੈਗੂਲਰ ਕੀਤਾ ਜਾਵੇਗਾ ਜਿਸ ਸਬੰਧੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ | ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਣ ਤੋਂ ਬਾਅਦ ਡਾ.ਰਾਜ ਕੁਮਾਰ ਵੇਰਕਾ, ਜੋ ਬੁੱਧਵਾਰ ਸ਼ਾਮ ਨੂੰ  ਇੱਥੇ ਸਰਕਟ ਹਾਊਸ ਪਹੁੰਚੇ ਸਨ | ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ 'ਚ ਕਾਨੂੰਨ ਦਾ ਰਾਜ ਨਹੀਂ ਹੈ, ਉਥੇ ਲੋਕਤੰਤਰੀ ਵਿਵਸਥਾ ਤਾਨਾਸ਼ਾਹੀ 'ਚ ਬਦਲ ਗਈ ਹੈ ਕਿਉਂਕਿ ਭਾਜਪਾ ਲੋਕਤੰਤਰ 'ਚ ਵਿਸ਼ਵਾਸ ਹੀ ਨਹੀਂ ਰਖਦੀ | ਲਖੀਮਪੁਰ ਖੇੜੀ ਵਿਖੇ ਕਿਸਾਨਾਂ 'ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਹਮਲਾ ਯੂ.ਪੀ. ਦੀ ਤਾਲਿਬਾਨੀ ਸਰਕਾਰ ਦੇ ਇਸ਼ਾਰੇ 'ਤੇ ਕੀਤਾ ਗਿਆ ਹੈ | ਯੂ.ਪੀ. ਸਰਕਾਰ ਵਲੋਂ ਵਾਹਨਾਂ ਰਾਹੀਂ ਕਿਸਾਨਾਂ ਨੂੰ  ਕੁਚਲਣਾ ਸ਼ੁਰੂ ਕਰ ਦਿਤਾ ਗਿਆ ਹੈ | 
ਪੰਜਾਬ ਸਰਕਾਰ ਵਲੋਂ ਮਿ੍ਤਕਾਂ ਦੇ ਪ੍ਰਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਮਿ੍ਤਕ ਕਿਸਾਨਾਂ ਦੇ ਪ੍ਰਵਾਰਾਂ ਨੂੰ  50-50 ਲੱਖ ਰੁਪਏ ਦੀ ਵਿੱਤੀ ਸਹਾਇਤਾ ਵੀ ਦਿਤੀ ਜਾ ਰਹੀ ਹੈ |


 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement