ਭਾਜਪਾ ਦੀ 80 ਮੈਂਬਰੀ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ
Published : Oct 8, 2021, 12:40 am IST
Updated : Oct 8, 2021, 12:40 am IST
SHARE ARTICLE
image
image

ਭਾਜਪਾ ਦੀ 80 ਮੈਂਬਰੀ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ

ਲਖੀਮਪੁਰ ਮਾਮਲੇ ’ਤੇ ਕਿਸਾਨਾਂ ਦੇ ਹੱਕ ’ਚ ਬੋਲਣ ਪਿਛੋਂ ਮੇਨਕਾ ਅਤੇ 

 ਨਵੀਂ ਦਿੱਲੀ, 7 ਅਕਤੂਬਰ : ਭਾਜਪਾ ਦੇ ਪ੍ਰਧਾਨ ਜੇ. ਪੀ. ਨੱਢਾ ਨੇ ਵੀਰਵਾਰ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ ਕਰ ਦਿਤਾ ਹੈ। ਇਸ ਵਾਰ ਮੇਨਕਾ ਗਾਂਧੀ ਅਤੇ ਵਰੁਣ ਗਾਂਧੀ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲਖੀਮਰ ਖੇੜੀ ਵਿਚ ਹੋਈ ਹਿੰਸਾ ਤੋਂ ਬਾਅਦ ਵਰੁਣ ਗਾਂਧੀ ਲਗਾਤਾਰ ਯੋਗੀ ਅਤੇ ਮੋਦੀ ਸਰਕਾਰ ’ਤੇ ਹਮਲਵਾਰ ਹਨ। ਇਸ ਨੂੰ ਵੇਖਦੇ ਹੋਏ ਮੇਨਕਾ ਗਾਂਧੀ ਅਤੇ ਉਨ੍ਹਾਂ ਦੇ ਪੁੱਤਰ ਵਰੁਣ ਗਾਂਧੀ ਨੂੰ ਕਾਰਜ ਕਮੇਟੀ ਵਿਚ ਥਾਂ ਨਹੀਂ ਦਿਤੀ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਭਾਜਪਾ ਸੰਸਦ ਮੈਂਬਰ ਨੇ ਲਖੀਮਪੁਰ ਘਟਨਾ ਬਾਰੇ ਵਾਰ-ਵਾਰ ਟਵੀਟ ਕੀਤੇ ਸਨ ਅਤੇ ਕਿਸਾਨਾਂ ਨੂੰ ਨਿਸਾਨਾ ਬਣਾਉਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਇਸ ਦੇ ਨਾਲ ਹੀ ਸਾਬਕਾ ਕੇਂਦਰੀ ਮੰਤਰੀ ਚੌਧਰੀ ਵਿਰੇਂਦਰ ਸਿੰਘ ਨੂੰ ਵੀ ਕਾਰਜ ਕਮੇਟੀ ਵਿਚ ਥਾਂ ਨਹੀਂ ਦਿਤੀ ਗਈ ਹੈ। 
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸੀਨੀਅਰ ਨੇਤਾ ਲਾਲਕਿ੍ਰਸ਼ਨ ਅਡਵਾਨੀ ਅਤੇ ਮੁਰਲੀ ਮਨੋਹਰ ਜੋਸ਼ੀ ਸਮੇਤ 80 ਨੇਤਾਵਾਂ ਨੂੰ ਮੈਂਬਰ ਮਨੋਨੀਤ ਕੀਤਾ ਗਿਆ ਹੈ। ਭਾਜਪਾ ਜਨਰਲ ਸਕੱਤਰ ਅਰੁਣ ਸਿੰਘ ਵਲੋਂ ਜਾਰੀ ਇਕ ਬਿਆਨ ਮੁਤਾਬਕ ਕਾਰਜ ਕਮੇਟੀ ਵਿਚ ਸੱਦੇ ਗਏ 50 ਖ਼ਾਸ ਮੈਂਬਰ ਅਤੇ 179 ਸਥਾਈ ਸੱਦੇ ਮੈਂਬਰ ਸ਼ਾਮਲ ਹੋਣਗੇ। ਇਨ੍ਹਾਂ ਵਿਚ ਮੁੱਖ ਮੰਤਰੀ, ਉੱਪ ਮੁੱਖ ਮੰਤਰੀ, ਵਿਧਾਇਕ ਦਲ ਦੇ ਨੇਤਾ, ਸਾਬਕਾ ਉੱਪ ਮੁੱਖ ਮੰਤਰੀ, ਰਾਸ਼ਟਰੀ ਬੁਲਾਰੇ, ਰਾਸ਼ਟਰੀ ਮੋਰਚਾ ਪ੍ਰਧਾਨ, ਪ੍ਰਦੇਸ਼ ਮੁਖੀ, ਸਹਿ-ਮੁਖੀ, ਪ੍ਰਦੇਸ਼ ਪ੍ਰਧਾਨ, ਪ੍ਰਦੇਸ਼ ਮਹਾਮੰਤਰੀ ਸੰਗਠਨ ਸ਼ਾਮਲ ਹਨ। ਕੁਲ ਮਿਲਾ ਕੇ 309 ਮੈਂਬਰਾਂ ਦੀ ਕਾਰਜ ਕਮੇਟੀ ਦਾ ਐਲਾਨ ਹੋਇਆ ਹੈ।
ਭਾਜਪਾ ਦੀ ਰਾਸ਼ਟਰੀ ਕਾਰਜ ਕਮੇਟੀ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਦੀ ਹੈ ਅਤੇ ਸੰਗਠਨ ਦੇ ਕੰਮਕਾਜ ਦੀ ਰੂਪ-ਰੇਖਾ ਤੈਅ ਕਰਦੀ ਹੈ। ਕੋਵਿਡ-19 ਮਹਾਮਾਰੀ ਦੇ ਚੱਲਦੇ ਲੰਮੇ ਸਮੇਂ ਤੋਂ ਰਾਸ਼ਟਰੀ ਕਾਰਜ ਕਮੇਟੀ ਦੀ ਬੈਠਕ ਨਹੀਂ ਹੋਈ ਹੈ। 
ਕਾਰਜ ਕਮੇਟੀ ਦੇ ਮਨੋਨੀਤ ਮੈਂਬਰਾਂ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਖਿਆ ਮੰਤਰੀ ਰਾਜਨਾਥ ਸਿੰਘ, ਰੇਲ ਮੰਤਰੀ ਅਸ਼ਵਨੀ ਵੈਸ਼ਣਵ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਅਤੇ ਸਿਖਿਆ ਮੰਤਰੀ ਧਰਮਿੰਦਰ ਪ੍ਰਧਾਨ ਸਮੇਤ ਕਈ ਕੇਂਦਰੀ ਮੰਤਰੀ, ਸੰਸਦ ਮੈਂਬਰ ਅਤੇ ਸੀਨੀਅਰ ਨੇਤਾ ਸ਼ਾਮਲ ਹਨ। ਕਾਰਜ ਕਮੇਟੀ ਵਿਚ ਸਾਬਕਾ ਮੰਤਰੀਆਂ-ਹਰਸ਼ਵਰਧਨ, ਪ੍ਰਕਾਸ਼ ਜਾਵਡੇਕਰ ਅਤੇ ਰਵੀਸ਼ੰਕਰ ਪ੍ਰਸਾਦ ਨੂੰ ਵੀ ਥਾਂ ਦਿਤੀ ਗਈ ਹੈ।    (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement