ਨਾਰਾਇਣਗੜ੍ਹ ’ਚ ਬੀ.ਜੇ.ਪੀ ਸਾਂਸਦ ਦੀ ਗੱਡੀ ਨੇ ਮਾਰੀ ਟੱਕਰ, ਜ਼ਖ਼ਮੀ ਕਿਸਾਨ ਜ਼ੇਰੇ ਇਲਾਜ
Published : Oct 8, 2021, 12:39 am IST
Updated : Oct 8, 2021, 12:39 am IST
SHARE ARTICLE
image
image

ਨਾਰਾਇਣਗੜ੍ਹ ’ਚ ਬੀ.ਜੇ.ਪੀ ਸਾਂਸਦ ਦੀ ਗੱਡੀ ਨੇ ਮਾਰੀ ਟੱਕਰ, ਜ਼ਖ਼ਮੀ ਕਿਸਾਨ ਜ਼ੇਰੇ ਇਲਾਜ

ਨਵੀਂ ਦਿੱਲੀ, 7 ਅਕਤੂਬਰ (ਸੁਖਰਾਜ ਸਿੰਘ) : ਲਖੀਮਪੁਰ ਖੇੜੀ ਵਿਖੇ ਵਾਪਰੀ ਦੁੱਖਦਾਈ ਘਟਨਾ ਵਰਗੀ ਇਕ ਹੋਰ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਕਿਸਾਨਾਂ ਵਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਭਾਜਪਾ ਸਾਂਸਦ ਦੀ ਗੱਡੀ ਨੇ ਇਕ ਕਿਸਾਨ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ ਹੈ।
ਕੇਂਦਰ ਵੱਲੋਂ ਜਬਰੀ ਕਿਸਾਨਾਂ ਦੇ ਸਿਰ ਥੋਪੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਰਿਆਣਾ ਦੇ ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸੰਸਦ ਮੈਂਬਰ ਨਾਇਬ ਸੈਣੀ ਦੀ ਕਾਰ ਨੇ ਅੰਬਾਲਾ ਦੇ ਨਾਰਾਇਣਗੜ੍ਹ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੁਚਲਣ ਦੀ ਕੋਸ਼ਿਸ਼ ਕੀਤੀ, ਜਿਸ ਵਿੱਚ ਇੱਕ ਕਿਸਾਨ ਜ਼ਖਮੀ ਹੋ ਗਿਆ ਹੈ।ਜ਼ਖਮੀ ਕਿਸਾਨ ਨੂੰ ਅੰਬਾਲਾ ਨੇੜੇ ਨਰਾਇਣਗੜ੍ਹ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਕਥਿਤ ਘਟਨਾ ਵਾਪਰੀ।ਜਾਣਕਾਰੀ ਮੁਤਾਬਕ ਭਾਜਪਾ ਦੇ ਲੋਕ ਸਭਾ ਮੈਂਬਰ ਨਾਇਬ ਸੈਣੀ, ਜੋ ਕਿ ਕੁਰੂਕਸ਼ੇਤਰ ਸੰਸਦੀ ਸੀਟ ਦੀ ਨੁਮਾਇੰਦਗੀ ਕਰ ਰਹੇ ਹਨ ਅਤੇ ਪਾਰਟੀ ਦੇ ਹੋਰ ਨੇਤਾ ਅੰਬਾਲਾ ’ਚ ਕੋਵਿਡ-19 ਨਾਲ ਲੜ੍ਹ ਰਹੇ ਮੈਡੀਕਲ ਤੇ ਫ਼ਰੰਟਲਾਈਨ ਵਰਕਰਾਂ ਦੇ ਸਨਮਾਨ ਲਈ ਇੱਕ ਸਮਾਗਮ ’ਚ ਸ਼ਾਮਲ ਹੋਣ ਗਏ ਸਨ। 
ਸ਼੍ਰੀ ਸੈਣੀ ਦੇ ਦੌਰੇ ਦਾ ਵਿਰੋਧ ਕਰਨ ਲਈ ਕਿਸਾਨ ਉਥੇ ਇਕੱਠੇ ਹੋਏ ਸਨ।ਜਿਵੇਂ ਹੀ ਪ੍ਰੋਗਰਾਮ ਸਮਾਪਤ ਹੋਇਆ ਤੇ ਕਾਰਾਂ ਦੇ ਕਾਫਲੇ ਨੇ ਖੇਤਰ ਤੋਂ ਬਾਹਰ ਜਾਣਾ ਸ਼ੁਰੂ ਕੀਤਾ, ਵਾਹਨਾਂ ’ਚੋਂ ਇੱਕ ਨੇ ਕਥਿਤ ਤੌਰ ’ਤੇ ਇੱਕ ਕਿਸਾਨ ਨੂੰ ਟੱਕਰ ਮਾਰ ਦਿੱਤੀ। ਭਾਜਪਾ ਨੇਤਾਵਾਂ ਦੇ ਦੌਰੇ ਦੇ ਵਿਰੋਧ ’ਚ ਕਿਸਾਨਾਂ ਦਾ ਇੱਕ ਵੱਡਾ ਸਮੂਹ ਸੈਣੀ ਭਵਨ ਦੇ ਬਾਹਰ ਇਕੱਠਾ ਹੋਇਆ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement