9 ਸਾਲਾ ਬੱਚੇ ਨੇ ਕੀਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਪੁਲਿਸ ਨੇ ਕੀਤਾ ਗ੍ਰਿਫ਼ਤਾਰ
Published : Oct 8, 2022, 12:08 pm IST
Updated : Oct 8, 2022, 12:13 pm IST
SHARE ARTICLE
A 9-year-old child insulted Sri Guru Granth Sahib
A 9-year-old child insulted Sri Guru Granth Sahib

ਲੜਕੇ ਨੂੰ ਬਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਸਥਾਨਕ ਸੁਧਾਰ ਘਰ ਭੇਜ ਦਿੱਤਾ ਗਿਆ

 

ਹੁਸ਼ਿਆਰਪੁਰ- ਪੰਜਾਬ ਦੇ ਇੱਕ ਪਿੰਡ ਬਿਸ਼ਨਪੁਰ ਵਿੱਚ ਧਾਰਮਿਕ ਗ੍ਰੰਥ ਦੀ ਬੇਅਦਬੀ ਦੇ ਦੋਸ਼ ਵਿੱਚ ਸ਼ੁੱਕਰਵਾਰ ਨੂੰ ਇੱਕ ਨੌਂ ਸਾਲਾ ਬੱਚੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਇਸ ਸਬੰਧੀ ਗੁਰੂ ਘਰ ਦੇ ਗ੍ਰੰਥੀ ਤਰਸੇਮ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਫਤਿਹਗੜ੍ਹ ਥਾਣਾ ਦਸੂਹਾ ਜੋ ਕਿ ਹੁਣ ਗੁਰਦੁਆਰਾ ਕੰਪਲੈਕਸ ਵਿਚ ਬਣੇ ਕਮਰੇ 'ਚ ਰਹਿੰਦਿਆਂ ਸੇਵਾ ਨਿਭਾਅ ਰਿਹਾ ਸੀ, ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਜਦੋਂ ਉਹ 5 ਅਕਤੂਬਰ ਨੂੰ ਸ਼ਾਮ ਵੇਲੇ ਗੁਰਦੁਆਰਾ ਸਾਹਿਬ ਚ ਪਹੁੰਚਿਆਂ ਉਸ ਨੇ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਹੋਈ ਛੇੜਛਾੜ ਦੇਖ ਕੇ ਹੈਰਾਨ ਰਹਿ ਗਿਆ। ਉਸ ਨੇ ਤੁਰੰਤ ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਅਮਰਜੀਤ ਸਿੰਘ ਅਤੇ ਹੋਰ ਕਮੇਟੀ ਮੈਂਬਰਾਂ ਨੂੰ ਸੂਚਿਤ ਕੀਤਾ।

ਇਸ ਤੋਂ ਬਾਅਦ 6 ਅਕਤੂਬਰ ਨੂੰ ਗੁਰਦੁਆਰਾ ਕਮੇਟੀ ਮੈਂਬਰਾਂ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ ਤਾਂ ਉਨ੍ਹਾਂ ਦੇਖਿਆ ਕਿ ਇਕ ਛੋਟਾ ਬੱਚਾ ਜੋ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਇਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਛੇੜਛਾੜ ਕਰ ਦੇ ਕੈਮਰੇ 'ਚ ਕੈਦ ਹੋ ਗਿਆ। ਉਸ ਦੀ ਪਛਾਣ ਪਿੰਡ ਦੇ ਹੀ ਰਹਿਣ ਵਾਲੇ ਕਿਰਾਏਦਾਰ ਦੇ ਬੱਚੇ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਨੇ ਦੱਸਿਆ ਕਿ ਮੁਕੇਰੀਆਂ ਪੁਲਿਸ ਨੇ ਬੱਚੇ ਆਯੂਸ਼ ਪੁੱਤਰ ਸੰਜੇ ਕੁਮਾਰ ਵਾਸੀ ਨਾਗਲਾ ਮਾਧੋ ਸਿੰਘ ਡਾਕਖਾਨਾ ਪੜਕੌਲੀ ਖੁਦੀਸ਼ਰ ਜ਼ਿਲ੍ਹਾ ਇਟਾਵਾ (ਉੱਤਰ ਪ੍ਰਦੇਸ਼) ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਜਦੋਂ ਦਵਿੰਦਰ ਸਿੰਘ ਖਾਲਸਾ ਮੁੱਖ ਸੇਵਾਦਾਰ ਸਤਿਕਾਰ ਕਮੇਟੀ ਪੰਜਾਬ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ 9 ਸਾਲ ਦਾ ਬੱਚਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 42 ਅੰਗਾਂ ਦੀ ਬੇਅਦਬੀ ਕਿਵੇਂ ਕਰ ਸਕਦਾ ਹੈ, ਇਸ ਪਿੱਛੇ ਜ਼ਰੂਰ ਕੋਈ ਵੱਡੀ ਸਾਜ਼ਿਸ਼ ਹੈ, ਜਿਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 9 ਅਕਤੂਬਰ ਦੀ ਦੁਪਹਿਰ ਤੱਕ ਇਸ ਬੇਅਦਬੀ ਦੇ ਅਸਲ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਉਹ 10 ਅਕਤੂਬਰ ਨੂੰ ਪੰਥਕ ਜਥੇਬੰਦੀਆਂ ਨਾਲ ਥਾਣੇ ਦਾ ਘਿਰਾਓ ਕਰਨਗੇ।

ਲੜਕੇ ਨੂੰ ਬਾਲ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਸਥਾਨਕ ਸੁਧਾਰ ਘਰ ਭੇਜ ਦਿੱਤਾ ਗਿਆ। ਡੀ.ਐਸ.ਪੀ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement