ਬਟਾਲਾ ਪੁਲਿਸ ਨੇ ਕਾਬੂ ਕੀਤਾ ਗੈਂਗਸਟਰ ਬਬਲੂ, ਕਰੀਬ 5 ਘੰਟੇ ਬਾਅਦ ਖਤਮ ਹੋਇਆ ਆਪ੍ਰੇਸ਼ਨ
Published : Oct 8, 2022, 2:40 pm IST
Updated : Oct 8, 2022, 2:40 pm IST
SHARE ARTICLE
Batala Police Arrest Gansgter Bablu
Batala Police Arrest Gansgter Bablu

ਗੈਂਗਸਟਰ ਬਟਾਲਾ-ਜਲੰਧਰ ਰੋਡ ’ਤੇ ਸਥਿਤ ਪਿੰਡ ਕੋਟਲਾ ਬੋਝਾ ਸਿੰਘ ਵਿਚ ਗੰਨੇ ਦੇ ਖੇਤ ਵਿਚ ਲੁਕਿਆ ਹੋਇਆ ਸੀ।

 

ਗੁਰਦਾਸਪੁਰ:  ਕਰੀਬ 4-5 ਘੰਟੇ ਦੀ ਜੱਦੋ-ਜਹਿਦ ਤੋਂ ਬਾਅਦ ਬਟਾਲਾ ਪੁਲਿਸ ਨੇ ਗੰਨੇ ਦੇ ਖੇਤ 'ਚੋਂ ਗੈਂਗਸਟਰ ਰਣਜੋਤ ਬਬਲੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਮੌਜੂਦ ਸੀ। ਪੁਲਿਸ ਨਾਲ ਮੁਠਭੇੜ ਦੌਰਾਨ ਗੈਂਗਸਟਰ ਨੂੰ ਗੋਲੀ ਵੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਗੈਂਗਸਟਰ ਬਟਾਲਾ-ਜਲੰਧਰ ਰੋਡ ’ਤੇ ਸਥਿਤ ਪਿੰਡ ਕੋਟਲਾ ਬੋਝਾ ਸਿੰਘ ਵਿਚ ਗੰਨੇ ਦੇ ਖੇਤ ਵਿਚ ਲੁਕਿਆ ਹੋਇਆ ਸੀ।

ਇਸ ਦੌਰਾਨ ਦੋਵੇਂ ਪਾਸਿਓਂ ਕਰੀਬ 60 ਰਾਊਂਡ ਫਾਇਰ ਹੋਏ। ਪੁਲਿਸ ਨੇ ਗੈਂਗਸਟਰ ਬਬਲੂ ਕੋਲੋਂ 2 ਹਥਿਆਰ ਵੀ ਬਰਾਮਦ ਕੀਤੇ। ਬਟਾਲਾ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ 15 ਦਿਨਾਂ ਵਿਚ ਬਟਾਲਾ ਵਿਚ ਰਣਜੋਧ ਬਬਲੂ ਖ਼ਿਲਾਫ਼ ਕਾਤਲਾਨਾ ਹਮਲੇ ਦੇ ਦੋ ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 4-5 ਮਾਮਲੇ ਅੰਮ੍ਰਿਤਸਰ ਦਿਹਾਤੀ ਵਿਚ ਦਰਜ ਹਨ।

ਪੁਲਿਸ ਨੇ ਦੱਸਿਆ ਕਿ ਪੁਲਿਸ ਨੇ ਸਵੇਰੇ ਛਾਪੇਮਾਰੀ ਲਈ ਆਪਰੇਸ਼ਨ ਚਲਾਇਆ ਸੀ, ਇਸ ਦੌਰਾਨ ਗੈਂਗਸਟਰ ਨੇ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਸੀ, ਪੁਲਿਸ ਨੇ ਗੈਂਗਸਟਰ ਦਾ ਪਿੱਛਾ ਕੀਤਾ, ਇਸ ਦੌਰਾਨ ਗੈਂਗਸਟਰ ਨੇ ਪੁਲਿਸ ਉੱਤੇ ਫਾਈਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ।

ਉਹਨਾਂ ਕਿਹਾ ਕਿ ਗੈਂਗਸਟਰ ਸਾਰੇ ਇਕ ਦੂਜੇ ਦੀ ਮਦਦ ਕਰਦੇ ਹਨ। ਬਾਕੀ ਪੁੱਛਗਿੱਛ ਤੋਂ ਬਾਅਦ ਸਾਰਾ ਮਾਮਲਾ ਸਾਫ ਹੋ ਜਾਵੇਗਾ। ਪੁਲਿਸ ਵੱਲੋਂ ਜ਼ਖਮੀ ਗੈਂਗਸਟਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਪੁਲਿਸ ਨੇ ਗੈਂਗਸਟਰ ਬਬਲੂ ਦੀ ਪਤਨੀ ਅਤੇ ਬੱਚੇ ਨੂੰ ਹਿਰਾਸਤ ਵਿਚ ਲਿਆ ਹੈ।

 

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement