ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਈ.ਡੀ. ਨੇ ਪੰਜਾਬ ਸਮੇਤ 35 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ
Published : Oct 8, 2022, 6:51 am IST
Updated : Oct 8, 2022, 6:51 am IST
SHARE ARTICLE
image
image

ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਈ.ਡੀ. ਨੇ ਪੰਜਾਬ ਸਮੇਤ 35 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ

 


ਪੰਜਾਬ 'ਚ ਸਾਬਕਾ ਵਿਧਾਇਕ ਦੀਪ ਮਲਹੋਤਰਾ ਸਮੇਤ ਕਈ ਸ਼ਰਾਬ ਕਾਰੋਬਾਰੀਆਂ 'ਤੇ ਹੋਈ ਛਾਪੇਮਾਰੀ


ਨਵੀਂ ਦਿੱਲੀ, 7 ਅਕਤੂਬਰ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਸ਼ੁਕਰਵਾਰ ਨੂੰ  ਇਕ ਵਾਰ ਮੁੜ ਛਾਪੇਮਾਰੀ ਕੀਤੀ | ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ | ਦਿੱਲੀ ਸਰਕਾਰ ਇਸ ਨੀਤੀ ਨੂੰ  ਵਾਪਸ ਲੈ ਚੁੱਕੀ ਹੈ |
ਸੂਤਰਾਂ ਨੇ ਦਸਿਆ ਕਿ ਈ.ਡੀ. ਦੇ ਅਧਿਕਾਰੀ ਦਿੱਲੀ, ਪੰਜਾਬ ਅਤੇ ਹੈਦਰਾਬਾਦ 'ਚ 35 ਥਾਵਾਂ 'ਤੇ ਛਾਪੇਮਾਰੀ ਕਰ ਰਹੇ ਹਨ | ਉਨ੍ਹਾਂ ਦਸਿਆ ਕਿ ਉਨ੍ਹਾਂ ਨਾਲ ਜੁੜੇ ਕੁੱਝ ਸ਼ਰਾਬ ਵਪਾਰੀਆਂ, ਕੰਪਨੀਆਂ ਅਤੇ ਉਨ੍ਹਾਂ ਨਾਲ ਜੁੜੀਆਂ ਸੰਸਥਾਵਾਂ ਦੀ ਤਲਾਸ਼ੀ ਲਈ ਜਾ ਰਹੀ ਹੈ |
ਈ.ਡੀ. ਇਸ ਮਾਮਲੇ 'ਚ ਹੁਣ ਤਕ 103 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਕਰ ਚੁੱਕੀ ਹੈ | ਇਸ ਮਾਮਲੇ 'ਚ ਪਿਛਲੇ ਮਹੀਨੇ ਸਰਾਬ ਕਾਰੋਬਾਰੀ ਅਤੇ ਸਰਾਬ ਕੰਪਨੀ 'ਇੰਡੋਸਪਿ੍ਟ' ਦੇ ਮੈਨੇਜਿੰਗ ਡਾਇਰੈਕਟਰ ਸਮੀਰ ਮਹਿੰਦਰੂ ਨੂੰ  ਗਿ੍ਫ਼ਤਾਰ ਕੀਤਾ ਗਿਆ ਸੀ | ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਮਾਮਲੇ 'ਚ ਐਫ਼.ਆਈ.ਆਰ. ਦਰਜ ਕੀਤੇ ਜਾਣ ਤੋਂ ਬਾਅਦ ਈ.ਡੀ. ਨੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਸੀ |
ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਦਿੱਲੀ ਆਬਕਾਰੀ ਨੀਤੀ 2021-22 ਨੂੰ  ਲਾਗੂ ਕਰਨ 'ਚ ਕਥਿਤ ਬੇਨਿਯਮੀਆਂ ਦੀ ਸੀ.ਬੀ.ਆਈ. ਜਾਂਚ ਦੀ ਸਿਫ਼ਾਰਸ਼ ਕੀਤੀ ਸੀ | ਉਨ੍ਹਾਂ ਇਸ ਮਾਮਲੇ 'ਚ 11 ਆਬਕਾਰੀ ਅਧਿਕਾਰੀਆਂ ਨੂੰ  ਮੁਅੱਤਲ ਵੀ ਕੀਤਾ ਸੀ | ਪੰਜਾਬ ਵਿਚ  ਫ਼ਰੀਦਕੋਟ ਦੇ ਸਾਬਕਾ ਅਕਾਲੀ ਵਿਧਾਇਕ ਦੀਪ ਮਲਹੋਤਰਾ ਸਮੇਤ ਕਈ ਜ਼ਿਲਿ੍ਹਆਂ ਵਿਚ ਸ਼ਰਾਬ ਕਾਰੋਬਾਰੀਆਂ 'ਤੇ ਈ.ਡੀ. ਦੀ ਛਾਪੇਮਾਰੀ ਹੋਈ | (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement