ਬਠਿੰਡਾ 'ਚ ਇਕ ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਮਾਰੀ ਟੱਕਰ, ਮੌਤ

By : GAGANDEEP

Published : Oct 8, 2023, 8:21 pm IST
Updated : Oct 8, 2023, 8:22 pm IST
SHARE ARTICLE
PHOTO
PHOTO

ਟੱਕਰ ਮਾਰਨ ਤੋਂ ਬਾਅਦ ਡਰਾਈਵਰ ਮੌਕੇ ਤੋਂ ਹੋਇਆ ਫਰਾਰ

 

ਬਠਿੰਡਾ: ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਇੱਕ ਤੇਜ਼ ਰਫ਼ਤਾਰ ਬੱਸ ਨੇ ਬਾਈਕ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਮੁਲਜ਼ਮ ਬੱਸ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜੇ 

ਫਿਲਹਾਲ ਦੋਸ਼ੀ ਪੁਲਸ ਦੀ ਗ੍ਰਿਫਤ ਤੋਂ ਬਾਹਰ ਹੈ। ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ 30 ਸਾਲਾ ਲੜਕਾ ਲਖਵਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਤਲਵੰਡੀ ਸਾਬੋ ਵੱਲ ਆ ਰਿਹਾ ਸੀ।

ਇਹ ਵੀ ਪੜ੍ਹੋ:ਫਤਿਹਗੜ੍ਹ ਸਾਹਿਬ 'ਚ ਦਰਖ਼ਤ ਨਾਲ ਟਕਰਾਈ ਕਾਰ, ਪੁੱਤ ਦੀ ਮੌਤ, ਪਿਤਾ ਜ਼ਖ਼ਮੀ 

ਇਸ ਦੌਰਾਨ ਮੁਲਜ਼ਮ ਰਾਜਦੀਪ ਸਿੰਘ ਵਾਸੀ ਪਿੰਡ ਲਹਿਰੀ ਨੇ ਤੇਜ਼ ਰਫ਼ਤਾਰ ਬੱਸ ਲੈ ਕੇ ਉਸ ਦੇ ਲੜਕੇ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਸ ਦੇ ਲੜਕੇ ਲਖਵਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਮੁਲਜ਼ਮ ਡਰਾਈਵਰ ਬੱਸ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement