ਛੋਟੇ ਹਾਥੀ ਅਤੇ ਸਕੂਟਰੀ ਵਿਚਕਾਰ ਹੋਈ ਟੱਕਰ, ਪਤੀ ਦੀ ਮੌਤ, ਪਤਨੀ ਜ਼ਖ਼ਮੀ
Published : Nov 8, 2020, 1:10 pm IST
Updated : Nov 8, 2020, 1:13 pm IST
SHARE ARTICLE
road accident
road accident

ਹਾਦਸਾ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ ਰੋਡ 'ਤੇ ਖੈੜਾ ਦੋਨਾਂ ਨੇੜੇ ਵਾਪਰਿਆ ਹੈ।

ਹੂਸੈਨਪੁਰ - ਪੰਜਾਬ 'ਚ ਰੋਜਾਨਾ ਹਾਦਸੇ ਲਗਾਤਾਰ ਵੱਧ ਰਹੇ ਹਨ।  ਅੱਜ ਤਾਜਾ ਮਾਮਲਾ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ ਰੋਡ ਤੋਂ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ 'ਚ ਜਖਮੀ ਹੈ। ਦੱਸ ਦੇਈਏ ਕਿ ਇਹ ਹਾਦਸਾ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ ਰੋਡ 'ਤੇ ਖੈੜਾ ਦੋਨਾਂ ਨੇੜੇ ਵਾਪਰਿਆ ਹੈ।  

accident

ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8.30 ਵਜੇ ਦੇ ਕਰੀਬ ਇਕ ਛੋਟਾ ਹਾਥੀ ਜਿਸ ਵਿਚ ਛੋਟੇ ਛੋਟੇ ਪਸ਼ੂ ਕੱਟੜੂ ਲੱਦੇ ਹੋਏ ਸਨ। ਇਸ ਛੋਟੇ ਹਾਥੀ ਨੂੰ ਸੂਰਜ ਵਾਸੀ ਕਾਕੜਾ ਸ਼ਾਹਕੋਟ ਚਲਾ ਰਿਹਾ ਸੀ ਜੋ ਕਿ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਨੂੰ ਜਾ ਰਿਹਾ ਸੀ ਕਿ ਅਚਾਨਕ ਖੈੜਾ ਦੋਨਾਂ ਨਜ਼ਦੀਕ ਕਿਪਸ ਸਕੂਲ ਦੇ ਕੋਲ ਟਾਇਰ ਫੱਟਣ ਕਰਕੇ ਸਾਹਮਣੇ ਤੋਂ ਆ ਰਹੀ ਇਕ ਸਕੂਟਰੀ 'ਤੇ ਆਉਂਦੇ ਬਜੁਰਗ ਜੋੜੇ ਨਾਲ ਟਕਰਾਅ ਗਿਆ, ਜਿਸ ਦੌਰਾਨ ਬਜ਼ੁਰਗ ਕੁਲਵੰਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। ਇਸ ਹਾਦਸੇ 'ਚ ਉਨ੍ਹਾਂ ਦੀ ਪਤਨੀ ਗੁਰਮੀਤ ਕੌਰ ਗੰਭੀਰ ਰੂਪ ਵਿਚ ਜ਼ਖਮੀ ਹੈ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਭਰਤੀ ਕਰਵਾਇਆ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement