ਕੈਪਟਨ ਸਰਕਾਰ ਨੇ NGT ਨੂੰ ਕਿਹਾ -ਪੰਜਾਬ 'ਚ ਪਟਾਖੇ ਚਲਾਉਣ ਤੇ ਪਾਬੰਦੀ ਦੀ ਨਹੀਂ ਲੋੜ
Published : Nov 8, 2020, 12:07 pm IST
Updated : Nov 8, 2020, 12:08 pm IST
SHARE ARTICLE
Punjab govt
Punjab govt

ਸੂਬੇ ਦਾ ਕੋਈ ਵੀ ਹਿੱਸਾ ਰਾਸ਼ਟਰੀ ਰਾਜਧਾਨੀ ਖੇਤਰ 'ਚ ਨਹੀਂ ਆਉਂਦਾ ਹੈ

ਨਵੀ ਦਿੱਲੀ: ਪੰਜਾਬ ਸਰਕਾਰ ਨੇ ਪਟਾਖੇ ਚਲਾਉਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ ਕੈਪਟਨ ਸਰਕਾਰ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਦੱਸਿਆ ਕਿ ਪੰਜਾਬ 'ਚ ਪਟਾਕਿਆਂ 'ਤੇ ਪਾਬੰਦੀ ਲਾਉਣ ਦੀ ਲੋੜ ਨਹੀਂ ਹੈ ਕਿਉਂਕਿ ਸੂਬੇ ਦਾ ਕੋਈ ਵੀ ਹਿੱਸਾ ਰਾਸ਼ਟਰੀ ਰਾਜਧਾਨੀ ਖੇਤਰ 'ਚ ਨਹੀਂ ਆਉਂਦਾ ਹੈ।

Captain Amarinder Singh

ਸਰਕਾਰ ਨੇ ਕਿਹਾ ਕਿ ਅੰਮ੍ਰਿਤਸਰ, ਲੁਧਿਆਣਾ, ਮੰਡੀ ਗੋਬਿੰਦਗੜ੍ਹ, ਪਟਿਆਲਾ, ਜਲੰਧਰ ਤੇ ਖੰਨਾ 'ਚ ਹਵਾ ਗੁਣਵੱਤਾ ਨਿਗਰਾਨੀ ਸਟੇਸ਼ਨ ਸਥਾਪਤ ਕੀਤੇ ਗਏ ਹਨ। ਅਗਸਤ 'ਚ ਹਵਾ ਗੁਣਵੱਤਾ ਸੂਚਕਅੰਕ ਚੰਗੇ ਪੱਧਰ 'ਤੇ ਰਿਹਾ। ਜਦਕਿ ਇਹ ਸਤੰਬਰ 'ਚ ਸੰਤੁਸ਼ਟੀਜਨਕ ਤੇ ਅਕਤੂਬਰ 'ਚ ਮੱਧਮ ਸ਼੍ਰੇਣੀ 'ਚ ਰਿਹਾ। ਪੰਜਾਬ ਸਰਕਾਰ ਨੇ ਸੂਬਾ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮਾਧਿਆਮ ਨਾਲ ਵੱਖ-ਵੱਖ ਅਖਬਾਰਾਂ 'ਚ ਜਨਤਕ ਨੋਟਿਸ ਜਾਰੀ ਕਰਕੇ ਦੀਵਾਲੀ, ਗੁਰਪੁਰਬ, ਕ੍ਰਿਸਮਿਸ 'ਤੇ ਨਵੇਂ ਸਾਲ ਦੌਰਾਨ ਪਟਾਕੇ ਚਲਾਉਣ ਸਬੰਧੀ ਪਾਬੰਦੀ ਲਾਈ ਸੀ।

crackers  ban

ਜਿਕਰਯੋਗ ਹੈ ਕਿ ਬੀਤੇ ਦਿਨੀ ਚੰਡੀਗੜ੍ਹ ਅਤੇ 18 ਸੂਬਿਆਂ ਨੂੰ ਪਟਾਖਿਆਂ ਨਾਲ ਹੋ ਰਹੇ ਪ੍ਰਦੂਸ਼ਣ ਦੇ ਕਾਰਨ ਨੋਟਿਸ ਜਾਰੀ ਕੀਤਾ ਸੀ। ਜਿਸ ਦੇ ਜਵਾਬ 'ਚ ਯੂ. ਟੀ ਪ੍ਰਸਾਸ਼ਨ ਵਲੋਂ  ਇਹ ਫੈਸਲਾ ਲਿਆ ਗਿਆ ਹੈ। ਦਿੱਲੀ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਰਾਜ ਸਰਕਾਰ ਨੇ ਹਰੇ ਪਟਾਕੇ ਚਲਾਉਣ ਤੇ ਵੀ ਪਾਬੰਦੀ ਲਗਾ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement