ਇਕ ਰੈਂਕ ਇਕ ਪੈਨਸ਼ਨ ਦੇ ਪੰਜ ਸਾਲ ਪੂਰੇ ਹੋਣ ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ-ਭਾਰਤ ਦਾ ਇਤਿਹਾਸਕ ਕਦਮ
Published : Nov 8, 2020, 6:05 am IST
Updated : Nov 8, 2020, 6:05 am IST
SHARE ARTICLE
image
image

ਇਕ ਰੈਂਕ ਇਕ ਪੈਨਸ਼ਨ ਦੇ ਪੰਜ ਸਾਲ ਪੂਰੇ ਹੋਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ- ਭਾਰਤ ਦਾ ਇਤਿਹਾਸਕ ਕਦਮ

ਨਵੀਂ ਦਿੱਲੀ, 7 ਨਵੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਤੋਂ ਪੰਜ ਸਾਲ ਪਹਿਲਾਂ ਭਾਰਤ ਨੇ ਅਪਣੇ ਮਹਾਨ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਸੀ, ਜੋ ਹਿੰਮਤ ਨਾਲ ਦੇਸ਼ ਦੀ ਰਖਿਆ ਕਰਦੇ ਹਨ। ਅੱਜ ਇਕ ਰੈਂਕ ਇਕ ਪੈਨਸ਼ਨ ਦੇ ਲਾਗੂ ਹੋਣ ਦੇ 5 ਸਾਲਾਂ ਦਾ ਮਹੱਤਵਪੂਰਣ ਮੌਕਾ ਹੈ। ਭਾਰਤ ਦਹਾਕਿਆਂ ਤੋਂ ਓਆਰਓਪੀ ਦਾ ਇੰਤਜ਼ਾਰ ਕਰ ਰਿਹਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 'ਵਨ ਰੈਂਕ ਵਨ ਪੈਨਸ਼ਨ' ਸਕੀਮ ਨੂੰ ਲਾਗੂ ਕਰਨ ਦੇ ਉਨ੍ਹਾਂ ਦੇ ਸਰਕਾਰ ਦੇ ਫ਼ੈਸਲੇ ਦੇ ਪੰਜ ਸਾਲ ਪੂਰੇ ਹੋਣ 'ਤੇ ਸਾਬਕਾ ਹਥਿਆਰਬੰਦ ਸੈਨਾ ਦੇ ਜਵਾਨਾਂ ਨੂੰ ਵਧਾਈ ਦਿਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, 'ਅੱਜ ਤੋਂ ਪੰਜ ਸਾਲ ਪਹਿਲਾਂ, ਇਸ ਦਿਨ, ਭਾਰਤ ਨੇ ਬਹਾਦਰੀ ਨਾਲ ਦੇਸ਼ ਦਾ ਬਚਾਅ ਕਰਨ ਵਾਲੇ ਅਪਣੇ ਮਹਾਨ ਸੈਨਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇਕ ਇਤਿਹਾਸਕ ਕਦਮ ਚੁੱਕਿਆ ਸੀ। ਇਕ ਰੈਂਕ ਇਕ ਪੈਨਸ਼ਨ ਦੇ ਪੰਜ ਸਾਲਾਂ ਦਾ ਸੰਪੂਰਨ ਹੋਣਾ ਇਕ ਮਹੱਤਵਪੂਰਣ ਅਵਸਰ ਹੈ। ਭਾਰਤ ਦਹਾਕਿਆਂ ਤੋਂ ਇਕ ਰੈਂਕ ਇਕ ਪੈਨਸ਼ਨ ਦੀ ਉਡੀਕ ਕਰ ਰਿਹਾ ਸੀ। ਮੈਂ ਆਪਣੇ ਸਾਬਕਾ ਸੈਨਿਕਾਂ ਨੂੰ ਕਮਾਲ ਦੀ ਸੇਵਾ ਲਈ ਸਲਾਮ ਕਰਦਾ ਹਾਂ।” ਪ੍ਰਧਾਨ ਮੰਤਰੀ ਮੋਦੀ ਨੇ ਰਖਿਆ ਮੰਤਰਾਲੇ ਵਲੋਂ ਜਾਰੀ ਫ਼ੈਸਲੇ ਦੇ ਅਹਿਮ ਨੁਕਤੇ ਵੀ ਸਾਂਝੇ imageimageਕੀਤੇ ਹਨ। (ਪੀਟੀਆਈ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement