ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਪਸ਼ਚਾਤਾਪ ਸਮਾਗਮ
Published : Nov 8, 2020, 12:58 pm IST
Updated : Nov 8, 2020, 12:58 pm IST
SHARE ARTICLE
 Shiromani Akali Dal Democratic at Amritsar
Shiromani Akali Dal Democratic at Amritsar

ਸਰਦਾਰ ਢੀਂਡਸਾ ਤੋਂ ਇਲਾਵਾ ਜਥੇਦਾਰ ਬ੍ਰਹਮਪੁਰਾ, ਭਾਈ ਰਣਜੀਤ ਸਿੰਘ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਸਮੇਤ ਹੋਰ ਆਗੂ ਸ਼ਾਮਿਲ ਹੋਏ। 

ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਇਸ ਉਨ੍ਹਾਂ ਨੇ ਆਪਣੇ ਪਰਿਵਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰਖਵਾਏ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵੀ ਹਾਜ਼ਰੀ ਭਰੀ।  ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਅੱਜ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਪਸ਼ਚਾਤਾਪ ਸਮਾਗਮ ਕੀਤਾ ਗਿਆ। ਜਿਸ ਵਿਚ ਸਰਦਾਰ ਢੀਂਡਸਾ ਤੋਂ ਇਲਾਵਾ ਜਥੇਦਾਰ ਬ੍ਰਹਮਪੁਰਾ, ਭਾਈ ਰਣਜੀਤ ਸਿੰਘ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਸਮੇਤ ਹੋਰ ਆਗੂ ਸ਼ਾਮਿਲ ਹੋਏ। 

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਪਿਛਲੇ ਸਮੇਂ ਦੌਰਾਨ 328 ਪਾਵਨ ਸਰੂਪ ਲਾਪਤਾ ਕਰਨ ਦੇ ਸਬੰਧ 'ਚ ਪਸ਼ਚਾਤਾਪ ਲਈ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵਲੋਂ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰਵਾਇਆ ਗਿਆ ਸੀ ਜਿਸ ਦੇ ਭੋਗ ਅੱਜ 8 ਨਵੰਬਰ ਨੂੰ ਪਾਏ ਗਏ ਤੇ ਪਸ਼ਚਾਤਾਪ ਦੀ ਅਰਦਾਸ ਕੀਤੀ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement