ਪ੍ਰਦੂਸ਼ਣ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰੇ ਦਿੱਲੀ ਸਰਕਾਰ- ਬੂਟਾ ਸਿੰਘ ਸ਼ਾਦੀਪੁਰ
Published : Nov 8, 2021, 5:56 pm IST
Updated : Nov 8, 2021, 5:58 pm IST
SHARE ARTICLE
Boota Singh Shadipur and Delhi CM
Boota Singh Shadipur and Delhi CM

ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਦਿੱਲੀ ਸਰਕਾਰ ਵਲੋਂ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ ਦੇਣਾ ਗਲਤ ਹੈ।

ਚੰਡੀਗੜ੍ਹ: ਪ੍ਰਦੂਸ਼ਣ ਦੇ ਮੁੱਦੇ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਵਾਬ ਦਿੰਦਿਆਂ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਦਿੱਲੀ ਸਰਕਾਰ ਵਲੋਂ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ ਦੇਣਾ ਗਲਤ ਹੈ। ਉਹਨਾਂ ਕਿਹਾ ਹਰਿਆਣਾ ਵਾਲਿਆਂ ਨੇ ਕਦੀ ਇਸ ਬਾਰੇ ਨਹੀਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਪਰਾਲੀ ਕਾਰਨ ਉੱਥੇ ਪ੍ਰਦੂਸ਼ਣ ਵਧ ਰਿਹਾ ਹੈ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਹਮੇਸ਼ਾਂ ਪੰਜਾਬ ਨੂੰ ਹੀ ਨਿਸ਼ਾਨਾ ਬਣਾਉਂਦੇ ਹਨ ਜਦਕਿ ਇਸ ਵਾਰ ਪਿਛਲੀ ਵਾਰ ਨਾਲੋਂ ਘੱਟ ਪਰਾਲੀ ਸਾੜੀ ਗਈ।

Boota SinghBoota Singh

ਹੋਰ ਪੜ੍ਹੋ: ਕੋਰੋਨਾ ਕਾਲ ਦੌਰਾਨ ਲਾਸ਼ਾਂ ਦਾ ਅੰਤਿਮ ਸਸਕਾਰ ਕਰਨ ਵਾਲੇ ਜਤਿੰਦਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ

ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੋਚ ਵਿਚਾਰ ਕੇ ਬੋਲਣਾ ਚਾਹੀਦਾ ਹੈ। ਉਹ ਪੰਜਾਬ ਵਿਚ ਆ ਕੇ ਕੁਝ ਹੋਰ ਬੋਲਦੇ ਹਨ ਤੇ ਦਿੱਲੀ ਵਿਚ ਜਾ ਕੇ ਕੁਝ ਹੋਰ ਕਹਿੰਦੇ ਹਨ। ਉਹਨਾਂ ਨੂੰ ਅਪਣਾ ਇਕ ਸਪੱਸ਼ਟ ਸਟੈਂਡ ਰੱਖਣਾ ਚਾਹੀਦਾ ਹੈ। ਜਦੋਂ ਉਹ ਪੰਜਾਬ ਆਉਂਦੇ ਹਨ ਤਾਂ ਪੰਜਾਬ ਦੇ ਹੱਕ ਵਿਚ ਬੋਲਦੇ ਹਨ ਤੇ ਦਿੱਲੀ ਜਾ ਕੇ ਉਹਨਾਂ ਨੇ ਸੁਪਰੀਮ ਕੋਰਟ ਵਿਚ ਅਰਜ਼ੀ ਦਿੱਤੀ ਕਿ ਪੰਜਾਬ ਵਿਚ ਥਰਮਲ ਬੰਦ ਹੋਣੇ ਚਾਹੀਦੇ ਹਨ। ਕਿਸਾਨ ਆਗੂ ਨੇ ਕਿਹਾ ਕਿ ਪਰਾਲੀ ਦਾ ਕੰਮ ਸਿਰਫ ਇਕ ਹਫ਼ਤੇ ਦਾ ਹੁੰਦਾ ਹੈ, ਇਸ ਲਈ ਪ੍ਰਦੂਸ਼ਣ ਲਈ ਕਿਸਾਨਾਂ ਨੂੰ ਦੋਸ਼ ਦੇਣਾ ਗਲਤ ਹੈ।

KejriwalArvind Kejriwal

ਹੋਰ ਪੜ੍ਹੋ: ਕਲਯੁਗੀ ਪੁੱਤ ਦਾ ਕਾਰਾ: ਕੁੱਟ ਕੁੱਟ ਕੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਕਤਲ ਕੇਸ ਦਰਜ

ਉਹਨਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਗੰਭੀਰਤਾ ਨਾਲ ਕਿਸਾਨੀ ਮੁੱਦੇ ’ਤੇ ਚਰਚਾ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ਜਿੱਥੋਂ ਤੱਕ ਕਿਸਾਨਾਂ ਦੀ ਮਦਦ ਕਰ ਸਕਦੀ ਹੈ, ਉਹਨਾਂ ਨੂੰ ਓਨੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਕਿਸਾਨੀ ਸਬੰਧੀ ਕਈ ਮਸਲਿਆਂ ਲਈ ਉਹ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕਰਨਗੇ। ਬੂਟਾ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਡਾਇਆ ਖਾਦ ਦੀ ਬਹੁ ਕਮੀ ਹੈ, ਜਿਸ ਕਾਰਨ ਕਿਸਾਨ ਖੱਜਲ ਖੁਆਰ ਹੋ ਰਹੇ ਹਨ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਵੱਲ ਧਿਆਨ ਦਿੱਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement