ਲੁਧਿਆਣਾ 'ਚ ਦੇਰ ਰਾਤ MP ਬਿੱਟੂ ਨੇ ਕੀਤੀ ਛਾਪੇਮਾਰੀ: ਡੇਢ ਵਜੇ ਨਜਾਇਜ਼ ਮਾਈਨਿੰਗ ਫੜਨ ਪਹੁੰਚੇ, ਕਿਹਾ-ਸਾਡੇ ਆਉਣ ਤੋਂ ਪਹਿਲਾਂ ਹੀ ਦੋਸ਼ੀ ਫਰਾਰ
Published : Nov 8, 2022, 11:33 am IST
Updated : Nov 8, 2022, 12:32 pm IST
SHARE ARTICLE
Late night raid of MP Bittu in Ludhiana
Late night raid of MP Bittu in Ludhiana

ਬਿੱਟੂ ਨੇ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਜ਼ਰੂਰ ਇੱਥੇ ਆ ਕੇ ਮੌਕਾ ਦੇਖਣ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਦੁਪਹਿਰ 1.30 ਵਜੇ ਦੇ ਕਰੀਬ ਜਗਰਾਉਂ ਦੇ ਆਖਰੀ ਪਿੰਡ ਬਹਾਦਰਕੇ ਪਹੁੰਚੇ। ਬਿੱਟੂ ਨੂੰ ਕਈ ਦਿਨਾਂ ਤੋਂ ਸੂਚਨਾ ਸੀ ਕਿ ਪਿੰਡ ਬਹਾਦਰਕੇ ਵਿੱਚ ਰਾਤ ਸਮੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਦੇਰ ਰਾਤ ਬਿੱਟੂ ਨੇ ਮੌਕੇ ’ਤੇ ਪਹੁੰਚ ਕੇ ਮਾਈਨਿੰਗ ਵਾਲੀ ਥਾਂ ਦੇਖੀ। ਬਿੱਟੂ ਨੇ ਕਿਹਾ ਕਿ ਇਸ ਜਗ੍ਹਾ 'ਤੇ ਆ ਕੇ ਮੈਂ ਖੁਦ ਹੈਰਾਨ ਹਾਂ ਕਿ ਇੱਥੇ ਇੰਨੇ ਵੱਡੇ ਪੱਧਰ 'ਤੇ ਰੇਤ ਦਾ ਕਾਲਾ ਕਾਰੋਬਾਰ ਹੋ ਰਿਹਾ ਹੈ।
ਇਹ ਮਾਈਨਿੰਗ ਸਤਲੁਜ ਦਰਿਆ ਵਿੱਚ ਹੋ ਰਹੀ ਹੈ। ਬਿੱਟੂ ਨੇ ਦੱਸਿਆ ਕਿ ਮੌਕਾ ਦੇਖ ਕੇ ਪਤਾ ਲੱਗਾ ਹੈ ਕਿ ਇੱਥੋਂ  ਟਰਾਲੀਆਂ ਆਦਿ ਭਰ ਕੇ ਲਿਜਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਅੱਖਾਂ ਬੰਦ ਕਰ ਕੇ ਬੈਠੀ ਹੈ। ਬਿੱਟੂ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਕਰਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਸ਼ੱਕ ਸੀ ਕਿ ਸਾਡੀਆਂ ਗੱਡੀਆਂ ਆ ਰਹੀਆਂ ਹਨ। ਇਨ੍ਹਾਂ ਲੋਕਾਂ ਨੇ ਸੜਕ ਜਾਮ ਕਰਨ ਲਈ ਰਸਤੇ ਵਿੱਚ ਮਿੱਟੀ ਦੇ ਵੱਡੇ-ਵੱਡੇ ਢੇਰ ਲਗਾ ਦਿੱਤੇ ਤਾਂ ਜੋ ਅਸੀਂ ਉਨ੍ਹਾਂ ਦਾ ਪਿੱਛਾ ਨਾ ਕਰ ਸਕੀਏ।
ਬਿੱਟੂ ਨੇ ਕਿਹਾ ਕਿ ਮੰਤਰੀ ਹਰਜੋਤ ਸਿੰਘ ਬੈਂਸ ਜ਼ਰੂਰ ਇੱਥੇ ਆ ਕੇ ਮੌਕਾ ਦੇਖਣ। ਜੇਕਰ ਤੁਹਾਡੀ ਸਰਕਾਰ ਬਦਲਣ ਦੀ ਗੱਲ ਕਰਦੀ ਹੈ ਤਾਂ ਇੱਕ ਵਾਰ ਮੰਤਰੀ ਜ਼ਰੂਰ ਰਾਤ ਨੂੰ ਇੱਥੇ ਆ ਕੇ ਦੇਖ ਲੈਣ ਕਿ ਇੱਥੇ ਕਿਵੇਂ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਜੋ ਅੱਧੀ ਰਾਤ ਨੂੰ ਰੇਤ ਦੀਆਂ ਟਰਾਲੀਆਂ ਭਰਨ ਦੀ ਮਨਜੂਰੀ ਦੇ ਰਹੇ ਹਨ।
ਬਿੱਟੂ ਨੇ ਕਿਹਾ ਕਿ ਇਹ ਨਾਜਾਇਜ਼ ਮਾਈਨਿੰਗ ਕਿਸ ਦੇ ਇਸ਼ਾਰੇ 'ਤੇ ਹੋ ਰਹੀ ਹੈ ਇਹ ਜਾਂਚ ਦਾ ਵਿਸ਼ਾ ਹੈ। ਇਸ ਸਬੰਧੀ ਉਹ ਪ੍ਰਸ਼ਾਸਨ ਨੂੰ ਪੱਤਰ ਲਿਖਣਗੇ। ਉਨ੍ਹਾਂ ਕਿਹਾ ਕਿ ਉਹ ਮੌਕੇ 'ਤੇ ਵੀ ਕੈਮਰੇ ਦੇ ਸਾਹਮਣੇ ਟਰਾਲੀ ਵਾਲਿਆਂ ਨੂੰ ਫੜ ਸਕਦੇ ਹਨ, ਪਰ ਉਹ ਕਿਸੇ ਦਾ ਨੁਕਸਾਨ ਨਹੀਂ ਕਰਨਗੇ | ਪ੍ਰਸ਼ਾਸਨ ਨੂੰ ਜਾਗਣ ਦੀ ਲੋੜ ਹੈ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement