ਸਿਖਿਆ ਮੰਤਰੀ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੂੰ ਕੱਢੀਆਂ ਗਾਲ੍ਹਾਂ, ਵੀਡੀਉ ਵਾਇਰਲ
Published : Dec 8, 2019, 8:53 am IST
Updated : Dec 8, 2019, 9:05 am IST
SHARE ARTICLE
Vijay Inder Singla
Vijay Inder Singla

ਟੈੱਟ ਪਾਸ ਬੇਰੁਜ਼ਗਾਰ (ਬੀਐੱਡ ਅਤੇ ਈਟੀਟੀ ) ਅਧਿਆਪਕ ਯੂਨੀਅਨ ਨੇ ਬੀਤੇ ਦਿਨ ਬਰਨਾਲਾ ਵਿਚ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਘਿਰਾਉ ਕੀਤਾ ਸੀ।

ਬਰਨਾਲਾ: ਟੈੱਟ ਪਾਸ ਬੇਰੁਜ਼ਗਾਰ (ਬੀਐੱਡ ਅਤੇ ਈਟੀਟੀ ) ਅਧਿਆਪਕ ਯੂਨੀਅਨ ਨੇ ਬੀਤੇ ਦਿਨ ਬਰਨਾਲਾ ਵਿਚ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਘਿਰਾਉ ਕੀਤਾ ਸੀ। ਉਥੇ ਬੇਰੁਜ਼ਗਾਰ ਅਧਿਆਪਕਾਂ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿਚ ਜ਼ੋਰਦਾਰ ਨਾਹਰੇਬਾਜ਼ੀ ਕੀਤੀ ਗਈ। ਜਦੋਂ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਪੁਲਿਸ ਪ੍ਰਸ਼ਾਸਨ ਸਾਹਮਣੇ ਸਿਖਿਆ ਮੰਤਰੀ ਨੂੰ ਕਾਫ਼ੀ ਸਮਾਂ ਰੋਕ ਕੇ ਰੱਖਿਆ ਤਾਂ ਸਿਖਿਆ ਮੰਤਰੀ ਭੜਕ ਗਏ। 

Vijay Inder SinglaVijay Inder Singla

ਇਸ ਦੌਰਾਨ  ਉਨ੍ਹਾਂ ਦੇ ਬੋਲ ਵਿਗੜ ਗਏ। ਇਸ ਮੌਕੇ ਸਿਖਿਆ ਮੰਤਰੀ ਨੇ ਅਧਿਆਪਕਾਂ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ,ਜਿਨ੍ਹਾਂ ਦੀ ਚਾਰੇ ਪਾਸੇ ਨਿੰਦਾ ਹੋ ਰਹੀ ਹੈ। ਸਿਖਿਆ ਮੰਤਰੀ ਦੇ ਇਨ੍ਹਾਂ ਬੋਲਾਂ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਖ਼ੂਬ ਵਾਇਰਲ ਹੋ ਰਹੀ ਹੈ।

Vijay Inder SinglaVijay Inder Singla

ਇਸ ਵੀਡੀਉ ਵਿਚ ਸਿਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਧਿਆਪਕਾਂ ਨੂੰ ਗੰਦੀਆਂ ਗਾਲ੍ਹਾਂ ਕੱਢ ਕੇ ਪੁਲਿਸ ਨੂੰ ਹੁਕਮ ਦੇ ਰਹੇ ਹਨ ਕਿ ਇਨ੍ਹਾਂ ਦਾ ਕੁੱਟ-ਕੁੱਟ ਕੇ ਬੁਰਾ ਹਾਲ ਕਰੋ। ਸਿਖਿਆ ਮੰਤਰੀ ਨੇ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ।

Vijay Inder Singla video viral Vijay Inder Singla video viral

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement