ਜ਼ਮੀਰ ਦੀ ਅਵਾਜ਼ ਸੁਣ ਕੇ ਪਾਰਟੀ ਦੀ ਬਜਾਏ ਕਿਸਾਨਾਂ ਨਾਲ ਡਟੇ ਪੰਜਾਬ ਭਾਜਪਾ : ਭਗਵੰਤ ਮਾਨ
Published : Dec 8, 2020, 8:01 am IST
Updated : Dec 8, 2020, 8:01 am IST
SHARE ARTICLE
image
image

ਜ਼ਮੀਰ ਦੀ ਅਵਾਜ਼ ਸੁਣ ਕੇ ਪਾਰਟੀ ਦੀ ਬਜਾਏ ਕਿਸਾਨਾਂ ਨਾਲ ਡਟੇ ਪੰਜਾਬ ਭਾਜਪਾ : ਭਗਵੰਤ ਮਾਨ

ਚੰਡੀਗੜ੍ਹ, 7 ਦਸੰਬਰ (ਸੁਰਜੀਤ ਸਿੰਘ ਸੱਤੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜ਼ਮੀਰ ਦੀ ਆਵਾਜ਼ ਸੁਣਨ ਦਾ ਵਾਸਤਾ ਦਿੰਦਿਆਂ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੂੰ ਭਾਜਪਾ ਛੱਡ ਕੇ ਕਿਸਾਨਾਂ ਨਾਲ ਡਟਣ ਲਈ ਅਪੀਲ ਕੀਤੀ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ (ਬਾਦਲ) ਉਤੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਦੋਸ਼ ਲਗਾਉਂਦਿਆਂ ਦੋਵਾਂ ਪਾਰਟੀਆਂ ਨੂੰ ਕਥਿਤ ਦੋਗ਼ਲੀ ਸੋਚ ਛੱਡਣ ਦੀ ਸਲਾਹ ਦਿਤੀ ਹੈ।
ਮਾਨ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਭਾਜਪਾ ਨਾਲ ਮਿਲਕੇ ਕਾਂਗਰਸ ਅਤੇ ਅਕਾਲੀ ਦਲ ਬਾਦਲ ਵੀ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਨੂੰ ਤੋੜਨ ਦੇ ਏਜੰਡੇ ਉਤੇ ਲੱਗੇ ਹੋਏ ਹਨ ਅਤੇ ਅੰਦਰ ਖਾਤੇ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਕਿਸਾਨ ਅਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਿਹਾ ਹੈ। ਠੰਢੀਆਂ ਰਾਤਾਂ ਵਿਚ ਖੁੱਲ੍ਹੇ ਅਸਮਾਨ ਹੇਠ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਵਿਰੁੱਧ ਡਟਿਆ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅੱਜ ਜਦੋਂ (ਸੋਮਵਾਰ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੇ ਸੇਵਾਦਾਰ ਵਜੋਂ ਸਿੰਘੂ ਬਾਰਡਰ ਉਤੇ ਕਿਸਾਨਾਂ ਨੂੰ ਮਿਲ ਕੇ ਵਾਪਸ ਆ ਰਹੇ ਸਨ ਤਾਂ ਭਾਜਪਾ ਦੇ ਆਗੂਆਂ ਵਲੋਂ ਉਨ੍ਹਾਂ (ਕੇਜਰੀਵਾਲ) ਦਾ ਵਿਰੋਧ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਸਮੇਤ ਪੂਰੀ ਆਮ ਆਦਮੀ ਪਾਰਟੀ ਇਸ ਤਰ੍ਹਾਂ ਦੇ ਡਰਾਮਿਆਂ ਦੀ ਪ੍ਰਵਾਹ ਨਹੀਂ ਕਰਦੀ ਅਤੇ ਨਾ ਹੀ ਕਿਸੇ ਤੋਂ ਡਰਦੀ ਹੈ। ਆਮ ਆਦਮੀ ਪਾਰਟੀ ਕਿਸਾਨਾਂ ਨਾਲ ਪਹਿਲਾਂ ਵੀ ਖੜ੍ਹੀ ਸੀ, ਹੁਣ ਵੀ ਖੜ੍ਹੀ ਹੈ ਅਤੇ ਭਵਿੱਖ ਵਿਚ ਵੀ ਡਟੀ ਰਹੇਗੀ, ਬੇਸ਼ੱਕ ਕੋਈ ਕਿੰਨਾ ਵੀ ਦਬਾਅ ਪਾਉਣ ਦੀ ਕੋਸ਼ਿਸ਼ ਕਿਉਂ ਨਾ ਕਰੇ।
ਕੇਂਦਰੀ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਦੇ ਬਿਆਨ ਉਤੇ ਪਲਟਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਇਕ ਪਾਸੇ ਤਾਂ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ ਦੂਜੇ ਪਾਸੇ ਮੋਦੀ ਸਰਕਾਰ ਦੇ ਮੰਤਰੀ ਹੰਕਾਰ ਨਾਲ ਭਰੀਆਂ ਟਿੱਪਣੀਆਂ ਕਰ ਰਹੇ ਹਨ। ਮਾਨ ਨੇ ਭਾਜਪਾ ਸਰਕਾਰ ਵਲੋਂ ਕੀਤੀ ਜਾਂਦੀ ਬਿਆਨਬਾਜ਼ੀ ਉਤੇ ਪਲਟਵਾਰ ਕਰਦਿਆਂ ਸਵਾਲ ਕੀਤਾ ਕਿ ਜੇਕਰ ਅਸਲੀ ਕਿਸਾਨ ਖੇਤਾਂ ਵਿਚ ਹਨ ਤਾਂ ਦਿੱਲੀ ਸੀਮਾ ਉਤੇ ਡਟੇ ਲੱਖਾਂ ਕਿਸਾਨ ਕੌਣ ਹਨ ਅਤੇ ਕੇਂਦਰ ਸਰਕਾਰ ਦੇ ਮੰਤਰੀ ਉਨ੍ਹਾਂ ਦੇ ਆਗੂਆਂ ਨਾਲ imageimageਮੈਰਾਥਨ ਮੀਟਿੰਗਾਂ ਕਿਉਂ ਕਰ ਰਹੇ ਹਨ?

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement