ਨਾਭਾ ਭਵਾਨੀਗੜ੍ਹ ਰੋਡ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ
Published : Dec 8, 2021, 2:59 pm IST
Updated : Dec 8, 2021, 3:17 pm IST
SHARE ARTICLE
Terrible road accident on Nabha Bhavanigarh Road
Terrible road accident on Nabha Bhavanigarh Road

ਵਿਆਹ ਤੋਂ ਪਰਤ ਰਿਹਾ ਸੀ ਪਰਿਵਾਰ

 

ਨਾਭਾ: ਪੰਜਾਬ ਵਿੱਚ ਦਿਨੋਂ-ਦਿਨ ਸੜਕੀ ਹਾਦਸਿਆਂ 'ਚ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਹੈ। ਥੋੜ੍ਹੀ ਜਿਹੀ ਲਾਪ੍ਰਵਾਹੀ ਦੇ ਕਾਰਨ ਅਨੇਕਾਂ ਹੀ ਪਰਿਵਾਰ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।  ਜਿਸ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਭਵਾਨੀਗੜ੍ਹ ਰੋਡ ਤੇ ਜਿਥੇ ਬੀਤੀ ਰਾਤ ਕਰੀਬ ਸਾਢੇ ਗਿਆਰਾਂ ਵਜੇ ਵਿਆਹ ਸਮਾਗਮ ਤੋਂ ਖ਼ੁਸ਼ੀ-ਖ਼ੁਸ਼ੀ ਘਰ ਪਰਤ ਰਹੇ ਪਰਿਵਾਰ ਨਾਲ ਵੱਡਾ ਹਾਦਸਾ ਵਾਪਰ ਗਿਆ।

 

Terrible road accident on Nabha Bhavanigarh RoadTerrible road accident on Nabha Bhavanigarh Road

 ਮਰਨ ਵਾਲਿਆਂ ਵਿੱਚ ਪਿਓ-ਪੁੱਤ ਦੀ ਜੋੜੀ ਅਤੇ ਇੱਕ ਔਰਤ ਸ਼ਾਮਲ ਹੈ। ਜਾਣਕਾਰੀ ਅਨੁਸਾਰ ਇੱਕ ਮ੍ਰਿਤਕ ਦੇ ਰਿਸ਼ਤੇਦਾਰ ਜਸਵਿੰਦਰ ਸਿੰਘ ਅਤੇ ਕਰਮਜੀਤ ਕੌਰ ਨੇ ਦੱਸਿਆ ਕਿ ਉਹ ਵਿਆਹ ਸਮਾਗਮ ਤੋਂ ਵਾਪਸ ਘਰ ਜਾ ਰਹੇ ਸਨ।

 

Terrible road accident on Nabha Bhavanigarh RoadTerrible road accident on Nabha Bhavanigarh Road

 

ਉਹਨਾਂ ਦੀ ਇਨੋਵਾ ਕਾਰ ਨੂੰ ਕਿਸੇ ਅਣਪਛਾਤੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਇਨੋਵਾ ਵਿੱਚ ਕੁੱਲ 11 ਲੋਕ ਸਵਾਰ ਸਨ। ਇਨ੍ਹਾਂ 'ਚੋਂ ਪਿਉ-ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਗੁਰਲਾਲ ਸਿੰਘ (Gurlal Singh) ਦੀ ਉਮਰ ਮਹਿਜ਼ 7 ਸਾਲ ਸੀ।

 

Terrible road accident on Nabha Bhavanigarh RoadTerrible road accident on Nabha Bhavanigarh Road

ਬਾਕੀ 9 ਲੋਕਾਂ ਨੂੰ ਗੰਭੀਰ ਹਾਲਤ 'ਚ ਪਟਿਆਲਾ ਦੇ ਰਜਿੰਦਰ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ, ਜਿੱਥੇ ਇਕ ਔਰਤ ਨੇ ਵੀ ਦਮ ਤੋੜ ਦਿੱਤਾ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਐਂਬੂਲੈਂਸ ਦੇ ਡਰਾਈਵਰ ਨੇ ਦੱਸਿਆ ਕਿ ਹਾਦਸਾ ਬਹੁਤ ਭਿਆਨਕ ਸੀ। ਪੁਲਿਸ ਦਾ ਕਹਿਣਾ ਹੈ ਕਿ ਅਣਪਛਾਤੇ ਟਰੱਕ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement