ਮਲੋਟ 'ਚ ਖੇਤ ਦੀ ਰਾਖੀ ਕਰ ਰਹੇ ਠੇਕੇਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ

By : GAGANDEEP

Published : Dec 8, 2022, 12:23 pm IST
Updated : Dec 8, 2022, 12:23 pm IST
SHARE ARTICLE
Harjinder Singh
Harjinder Singh

ਪੁਲਿਸ ਨੇ ਜਾਂਚ ਕੀਤੀ ਸ਼ੁਰੂ

 

ਮਲੋਟ: ਮਲੋਟ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬੀਤੀ ਰਾਤ ਪਿੰਡ ਕਿੰਗਰਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਬਾਗ ਦੇ ਠੇਕੇਦਾਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।  ਮ੍ਰਿਤਕ ਦੀ ਪਹਿਚਾਣ ਹਰਜਿੰਦਰ ਸਿੰਘ (65) ਵਾਸੀ ਫਿਰੋਜ਼ਪੁਰ ਵਜੋਂ ਹੋਈ ਹੈ।  

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪੁੱਤਰ ਸੁਖਵਿੰਦਰ ਸਿੰਘ ਨੇ ਮਲੋਟ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦੇ ਪਿਤਾ ਕੋਲ ਫਿਰੋਜ਼ਪੁਰ ਕਿੰਗਰਾ 'ਚ ਅਮਰੂਦਾਂ ਦਾ ਬਾਗ ਠੇਕੇ 'ਤੇ ਸੀ।

ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਪਿਤਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸਬੰਧਿਤ ਪਿੰਡ ਦੇ ਲੋਕਾਂ ਵੱਲੋਂ ਇਸ ਘਟਨਾ ਦੀ ਸੂਚਨਾ ਸਿਟੀ ਮਲੋਟ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।

ਫਿਲਹਾਲ ਕਤਲ ਕਰਨ ਦਾ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗਾ ਪਰ ਪੁਲਸ ਵੱਲੋਂ ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਉਸ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement