ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਰਲੀਮੈਂਟ 'ਚ ਚੁੱਕਿਆ ਪੰਜਾਬ ਦੇ ਪਾਣੀਆਂ ਦਾ ਮੁੱਦਾ 
Published : Dec 8, 2022, 2:57 pm IST
Updated : Dec 8, 2022, 3:20 pm IST
SHARE ARTICLE
Sant Balbir Singh Seechewal
Sant Balbir Singh Seechewal

21 ਸੂਬਿਆਂ ਵਿਚ 10 ਕਰੋੜ ਲੋਕ ਪਾਣੀਆਂ ਦੇ ਸੰਕਟ ਨਾਲ ਜੂਝ ਰਹੇ ਹਨ। 

ਚੰਡੀਗੜ੍ਹ - ਸਰਦ ਰੁੱਤ ਇਜਲਾਸ ਦਾ ਅੱਜ ਦੂਜਾ ਦਿਨ ਹੈ ਤੇ ਅੱਜ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲੇ ਨੇ ਸਦਨ ਵਿਚ ਪੰਜਾਬ ਦੇ ਪਾਣੀਆਂ ਦਾ ਮੁੱਦਾ ਚੁੱਕਿਆ। ਉਹਨਾਂ ਨੇ 2019 ਦੀ ਰਿਪੋਰਟ ਪੇਸ਼ ਕਰਦੇ ਹੋਏ ਕਿਹਾ ਕਿ 2019 ਵਿਚ ਤਾਮਿਲਨਾਡੂ ਵਿਚ 50 ਬੋਗੀਆ ਦੀ ਟਰੇਨ ਵੀ ਪਾਣੀ ਦੀ ਸਪਲਾਈ ਲਈ ਚੱਲੀ ਸੀ। ਉਹਨਾਂ ਕਿਹਾ ਕਿ 21 ਸੂਬਿਆਂ ਵਿਚ 10 ਕਰੋੜ ਲੋਕ ਪਾਣੀਆਂ ਦੇ ਸੰਕਟ ਨਾਲ ਜੂਝ ਰਹੇ ਹਨ। 

ਉਹਨਾਂ ਨੇ ਦੱਸਿਆ ਕਿ ਨੀਤੀ ਅਯੋਗ ਦੀ ਸਾਲ 2018-19 ਦੀ ਰਿਪੋਰਟ ਮੁਤਾਬਿਕ ਹਰ ਸਾਲ 2 ਲੱਖ ਲੋਕ ਪੀਣ ਵਾਲਾ ਸਾਫ਼ ਪਾਣੀ ਨਾ ਮਿਲਣ ਕਰ ਕੇ ਮੌਤ ਦਾ ਸ਼ਿਕਾਰ ਹੋ ਰਹੇ ਹਨ। ਇਸੇ ਤਰ੍ਹਾਂ ਹੀ 2020 ਤੋਂ 2030 ਤੱਕ ਕੁੱਲ  ਅਬਾਦੀ ਦਾ 40 ਫ਼ੀਸਦੀ ਹਿੱਸਾ ਪੀਣ ਵਾਲੇ ਪਾਣੀ ਤੋਂ ਵਾਂਝਾ ਰਹਿ ਜਾਵੇਗਾ। ਨੀਤੀ ਅਯੋਗ ਦੀ ਰਿਪੋਰਟ ਮੁਤਾਬਿਕ ਪੰਜਾਬ ਦੇ 133 ਬਲਾਕਾਂ ਵਿਚੋਂ 109 ਬਲਾਕਾਂ ਵਿਚ ਪਾਣੀ ਪਹੁੰਚ ਤੋਂ ਦੂਰ ਹੋ ਗਿਆ ਹੈ। ਉਹਨਾਂ ਕਿਹਾ ਜਿਹੜਾ ਪੰਜਾਬ ਔਖੇ ਵੇਲੇ ਸਭ ਦਾ ਢਿੱਡ ਭਰਦਾ ਹੈ ਅੱਜ ਉਸ ਪੰਜਾਬ ਵਿਚ ਹੀ ਪਾਣੀ ਦੀ ਘਾਟ ਹੈ। ਉਹਨਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ ਵੱਲ ਧਿਆਨ ਦਿੱਤਾ ਜਾਵੇ ਤੇ ਕਿਸਾਨਾਂ ਮਜ਼ਦੂਰਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਪੰਜਾਬ ਹੱਸਦਾ ਵੱਸਦਾ ਰਹਿ ਸਕੇ। 


 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement