ਪੰਜਾਬ ਦੇ ਲੋਕਾਂ ਨੇ ਸੱਤਾ 'ਆਪ' ਨੂੰ ਸੌਂਪਣ ਦਾ ਪੱਕਾ ਮਨ ਬਣਾਇਆ : ਭਗਵੰਤ ਮਾਨ
Published : Jan 9, 2022, 1:34 am IST
Updated : Jan 9, 2022, 1:34 am IST
SHARE ARTICLE
image
image

ਪੰਜਾਬ ਦੇ ਲੋਕਾਂ ਨੇ ਸੱਤਾ 'ਆਪ' ਨੂੰ ਸੌਂਪਣ ਦਾ ਪੱਕਾ ਮਨ ਬਣਾਇਆ : ਭਗਵੰਤ ਮਾਨ

ਚੰਡੀਗੜ੍ਹ, 8 ਜਨਵਰੀ (ਨਰਿੰਦਰ ਸਿੰਘ ਝਾਮਪੁਰ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੇਸ਼ ਦੇ ਚੋਣ ਕਮਿਸ਼ਨ ਵਲੋਂ ਪੰਜਾਬ ਸਮੇਤ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਾਰੀਖ਼ਾਂ ਐਲਾਨਣ ਦਾ ਜ਼ੋਰਦਾਰ ਸਵਾਗਤ ਕੀਤਾ ਅਤੇ ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਬਰ ਤਿਆਰ ਹੈ | ਮਾਨ ਨੇ ਪੰਜਾਬ ਵਾਸੀਆਂ ਨੂੰ  ਪੰਜਾਬ ਨੂੰ  ਮੁੜ ਖ਼ੁਸ਼ਹਾਲ ਤੇ ਸ਼ਾਂਤਮਈ ਪੰਜਾਬ ਬਣਾਉਣ ਲਈ 14 ਫ਼ਰਵਰੀ ਨੂੰ  ਨਵੀਂ ਇਬਾਰਤ ਅਪਣੇ ਹੱਥਾਂ ਨਾਲ ਲਿਖਣ ਦੀ ਅਪੀਲ ਵੀ ਕੀਤੀ |
ਪਾਰਟੀ ਮੁੱਖ ਦਫ਼ਤਰ ਤੋਂ ਭਗਵੰਤ ਮਾਨ ਦਾ ਟਵੀਟ ਜਾਰੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਪੰਜਾਬ ਵਾਸੀਆਂ ਨੂੰ  ਅਪੀਲ ਕੀਤੀ ਕਿ 14 ਫ਼ਰਵਰੀ ਨੂੰ  ਘਰਾਂ ਤੋਂ ਵੱਡੀ ਗਿਣਤੀ 'ਚ ਬਾਹਰ ਨਿਕਲਣ ਅਤੇ ਅਪਣੇ ਹੱਥਾਂ ਨਾਲ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਪੰਜਾਬ ਦੀ ਨਵੀਂ ਕਿਸਮਤ ਲਿਖਣ | ਸੂਬੇ ਦੇ ਵੋਟਰ ਅਪਣੀਆਂ ਵੋਟਾਂ ਪਾ ਕੇ ਪੰਜਾਬ, ਪੰਜਾਬੀਅਤ ਅਤੇ ਪੰਜਾਬ ਵਾਸੀਆਂ ਨੂੰ  ਲੁੱਟਣ ਅਤੇ ਕੁੱਟਣ ਵਾਲਿਆਂ ਨੂੰ  ਪੰਜਾਬ ਦੀ ਸੱਤਾ ਤੋਂ ਦੂਰ ਕਰਨ, ਤਾਂ ਜੋ ਕਰਜ਼ੇ, ਡਰੱਗ, ਮਾਫ਼ੀਆ ਅਤੇ ਭਿ੍ਸ਼ਟਾਚਾਰ ਵਿਚ ਡੁਬੇ ਪੰਜਾਬ ਨੂੰ  ਮੁੜ ਸੋਹਣਾ ਅਤੇ ਖ਼ੁਸ਼ਹਾਲ ਪੰਜਾਬ ਬਣਾਇਆ ਜਾ ਸਕੇ | ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ  ਪੰਜਾਬ ਦੀ ਸੱਤਾ ਵਿਚ ਲਿਆਉਣ ਦਾ ਪੱਕਾ ਮਨ ਬਣ ਲਿਆ ਹੈ | ਪਾਰਟੀ ਉਮੀਦਵਾਰਾਂ ਵਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਵਿਚ ਪੰਜਾਬ ਵਾਸੀ ਆਪੋ-ਅਪਣੇ ਸਾਧਨਾਂ ਨਾਲ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ ਅਤੇ ਕੇਜਰੀਵਾਲ ਦੀਆਂ ਗਰੰਟੀਆਂ ਨੂੰ  ਖੁਲ੍ਹੇ ਮਨ ਨਾਲ ਸਮਰਥਨ ਦੇ ਰਹੇ ਹਨ | ਇਸ ਲਈ 10 ਮਾਰਚ ਨੂੰ  ਆਉਣ ਵਾਲੇ ਨਤੀਜੇ ਪੰਜਾਬ ਦੇ ਲੋਕਾਂ ਦੀ ਜਿੱਤ ਦਾ ਐਲਾਨ ਕਰਨਗੇ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement