ਪ੍ਰਧਾਨ ਮੰਤਰੀ ਨੂੰ ਪਾਕਿ ਜਾ ਕੇ ਨਵਾਜ਼ ਸ਼ਰੀਫ਼ ਨੂੰ ਜੱਫੀਆਂ ਪਾਉਣ ਨਾਲ ਜਾਨ ਨੂੰ ਖ਼ਤਰਾ ਨਹੀਂ ਪਰ ਪੰਜਾਬ
Published : Jan 9, 2022, 12:25 am IST
Updated : Jan 9, 2022, 12:25 am IST
SHARE ARTICLE
image
image

ਪ੍ਰਧਾਨ ਮੰਤਰੀ ਨੂੰ ਪਾਕਿ ਜਾ ਕੇ ਨਵਾਜ਼ ਸ਼ਰੀਫ਼ ਨੂੰ ਜੱਫੀਆਂ ਪਾਉਣ ਨਾਲ ਜਾਨ ਨੂੰ ਖ਼ਤਰਾ ਨਹੀਂ ਪਰ ਪੰਜਾਬ ਦੇ ਕਿਸਾਨਾਂ ਕੋਲੋਂ ਜਾਨ ਦਾ ਖ਼ਤਰਾ ਲਗਦੈ : ਖਾਲੜਾ ਮਿਸ਼ਨ

ਅੰਮ੍ਰਿਤਸਰ, 8 ਜਨਵਰੀ (ਸੁਖਵਿੰਦਰਜੀਤ ਸਿੰਘ ਬਹੋੜੂ): ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ, ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂਆਂ ਕਿਰਪਾਲ ਸਿੰਘ ਰੰਧਾਵਾ, ਬਾਬਾ ਦਰਸ਼ਨ ਸਿੰਘ, ਐਡਵੋਕੇਟ ਜਗਦੀਪ ਸਿੰਘ, ਬਲਕਾਰ ਸਿੰਘ ਆਦਿ ਨੇ ਕਿਹਾ ਕਿ ਮਨੂੰਵਾਦੀਆਂ ਨੇ ਸਿੱਖੀ ਨਾਲ 5 ਸਦੀਆਂ ਪੁਰਾਣਾ ਵੈਰ ਕੱਢਣ ਲਈ ਸ੍ਰੀ ਦਰਬਾਰ ਸਾਹਿਬ ਤੇ ਤੋਪਾ ਟੈਂਕਾਂ ਨਾਲ ਹਮਲਾ ਬੋਲਿਆ। ਫਿਰ ਝੂਠੇ ਬਿਰਤਾਂਤ ਰਚਕੇ ਪੰਜਾਬ ਦੀ ਧਰਤੀ ਝੂਠੇ ਮੁਕਾਬਲਿਆਂ ਨਾਲ ਰੰਗੀ। ਲੰਮਾ ਸਮਾਂ ਜਦੋਂ ਗੁਰਾਂ ਦੇ ਪੰਜਾਬ ਦੇ ਵਾਸੀਆਂ ਨੇ ਅਗਵਾਈ ਕਰ ਕੇ ਕਿਸਾਨ ਮੋਰਚੇ ਨੂੰ ਸਫ਼ਲ ਬਣਾਇਆ ਹੈ ਤਾਂ ਭਾਜਪਾਈ ਪੰਜਾਬ ਨਾਲ ਵੈਰ ਕੱਢਣ ਲਈ ਨਿੱਤ ਨਵੇਂ ਛੜਜੰਤਰ ਰਚਦੇ ਹਨ। ਹੁਣ ਪ੍ਰਧਾਨ ਮੰਤਰੀ ਦੀ ਹਾਲੀਆ ਫੇਰੀ ਸਮੇਂ ਪ੍ਰਧਾਨ ਮੰਤਰੀ ਵਾਲ ਵਾਲ ਬਚ ਗਏ ਦਾ ਝੂਠਾ ਬਿਰਤਾਂਤ ਰਚਿਆ ਗਿਆ। 
ਪ੍ਰਧਾਨ ਮੰਤਰੀ ਨੂੰ ਪਾਕਿਸਤਾਨ ਜਾ ਕੇ ਨਵਾਜ਼ ਸ਼ਰੀਫ਼ ਨੂੰ ਜੱਫੀਆਂ ਪਾਉਣ ਨਾਲ ਜਾਨ ਨੂੰ ਖ਼ਤਰਾ ਨਹੀਂ ਹੁੰਦਾ ਪਰ ਅਪਣੇ ਦੇਸ਼ ਦੇ ਖ਼ਾਸ ਕਰ ਕੇ ਪੰਜਾਬ ਦੇ ਕਿਸਾਨਾਂ ਕੋਲੋਂ ਜਾਨ ਦਾ ਖ਼ਤਰਾ ਲਗਦਾ ਹੈ। ਕਾਰਨ ਸਾਫ਼ ਹੈ ਕਿ ਪੰਜਾਬ ਗੁਰਾਂ ਦੇ ਨਾਮ ਤੋਂ ਵਸਦਾ ਹੈ ਅਤੇ ਮੰਨੂਵਾਦੀਏ ਪੰਜਾਬ ਨੂੰ ਅਪਣੇ ਮੁਤਾਬਕ ਚਲਾਉਣਾ ਚਾਹੁੰਦੇ ਹਨ। ਮੰਨੂਵਾਦੀਏ ਔਰੰਗਜ਼ੇਬ ਦੇ ਵਾਰਸ ਬਣ ਕੇ ਮਨੁੱਖਤਾ ਉਪਰ ਜ਼ੁਲਮ ਢਾਹ ਰਹੇ ਹਨ, ਧਾਰਮਕ ਜ਼ੁਲਮ ਕਰ ਰਹੇ ਜਦੋਂ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਸਿੱਖ ਇਨ੍ਹਾਂ ਜ਼ੁਲਮਾਂ ਦਾ ਵਿਰੋਧ ਕਰਦੇ ਹਨ ਅਤੇ ਸਰਬੱਤ ਦਾ ਭਲਾ ਮੰਗਦੇ ਹਨ। ਉਨ੍ਹਾਂ ਕਿਹਾ ਕਿ ਜੇ ਔਰੰਗੇਜ਼ਬ ਜ਼ਿੰਦਾ ਹੈ ਤੇ ਗੁਰੂ ਸਾਹਿਬ ਦੇ ਸਿੱਖ ਵੀ ਜ਼ਿੰਦਾ ਹਨ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement