ਸੌਦਾ ਸਾਧ ਦੇ ਡੇਰੇ ਪਹੁੰਚੇ ਸਿਆਸਤਦਾਨ, ਹਰਜੀਤ ਗਰੇਵਾਲ, ਜਿਆਣੀ ਤੇ ਸਾਧੂ ਸਿੰਘ ਧਰਮਸੋਤ ਆਏ ਨਜ਼ਰ
Published : Jan 9, 2022, 7:47 pm IST
Updated : Jan 9, 2022, 7:47 pm IST
SHARE ARTICLE
Harjit Grewal, Surjit Jayani
Harjit Grewal, Surjit Jayani

ਭਾਜਪਾ, ਕਾਂਗਰਸ ਤੇ ਆਪ ਲੀਡਰ ਪਹੁੰਚੇ ਡੇਰੇ

 

ਸਲਾਬਤਪੁਰਾ  - ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਤੇ ਪੰਜਾਬ ਵਿੱਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੋ ਗਈਆਂ ਹਨ। ਚੋਣਾਂ ਤੋਂ ਪਹਿਲਾਂ ਸਿਆਸੀ ਆਗੂ ਹੁਣ ਡੇਰਾ ਸੱਚਾ ਸੌਦਾ ਦੀ ਸ਼ਰਨ ਲੈਂਦੇ ਨਜ਼ਰ ਆ ਰਹੇ ਹਨ ਤੇ ਹੁਣ ਉਹ ਡੇਰੇ ਤੋਂ ਵੋਟ ਬੈਂਕ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।

Sadhu Singh Dharamsot Sadhu Singh Dharamsot

ਦਰਅਸਲ ਅੱਜ ਭਾਜਪਾ, ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵੱਡੇ ਸਿਆਸੀ ਚਿਹਰੇ ਡੇਰਾ ਸੱਚਾ ਸੌਦਾ ਦੇ ਸਲਾਬਤਪੁਰ ਡੇਰੇ ਵਿਚ ਬੈਠੇ ਨਜ਼ਰ ਆਏ ਜਿਸ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ। ਤਸਵੀਰਾਂ ਵਿਚ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ, ਸੁਰਜੀਤ ਜਿਆਣੀ ਮੌਜੂਦ ਹਨ। ਇਸ ਤੋਂ ਇਲਾਵਾ ਨਾਭਾ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਤੇ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਜਗਰੂਪ ਸਿੰਘ ਗਿੱਲ ਵੀ ਨਜ਼ਰ ਆ ਰਹੇ ਹਨ।

ਲੀਡਰਾਂ ਨੇ ਇਥੇ ਲੰਗਰ ਛਕਿਆ ਤੇ ਸੌਦਾ ਸਾਧ ਦਾ ਡਿਜੀਟਲ ਸਤਿਸੰਗ ਵੀ ਸੁਣਿਆ। ਇਸ ਬਾਰੇ ਪੁੱਛਣ ‘ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਤੇ ਸੁਰਜੀਤ ਜਿਆਣੀ ਨੇ ਕਿਹਾ ਕਿ ਉਹ ਹਰ ਸਾਲ ਡੇਰਾ ਸਿਰਸਾ ਦੇ ਦੂਸਰੇ ਗੱਦੀਨਸ਼ੀਨ ਮਰਹੂਮ ਸ਼ਾਹ ਸਤਿਨਾਮ ਸਿੰਘ ਦੇ ਜਨਮ ਦਿਨ ‘ਤੇ ਭਾਈ ਬੰਦੀ ਦੇ ਤੌਰ ‘ਤੇ ਪਹੁੰਚਦੇ ਹਨ, ਅਸੀਂ ਚੋਣਾਂ ਨੂੰ ਲੈ ਕੇ ਇਥੇ ਨਹੀਂ ਆਏ। ਭਾਜਪਾ ਨੂੰ ਵੋਟ ਬੈਂਕ ਇਕੱਠਾ ਕਰਨ ਦੀ ਲੋੜ ਨਹੀਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement