ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਲਈ 14 ਜਨਵਰੀ ਤੱਕ ਛੁੱਟੀਆਂ 'ਚ ਵਾਧਾ : ਡਾ.ਬਲਜੀਤ ਕੌਰ

By : KOMALJEET

Published : Jan 9, 2023, 2:04 pm IST
Updated : Jan 9, 2023, 2:04 pm IST
SHARE ARTICLE
Dr. Baljit Kaur
Dr. Baljit Kaur

ਪੰਜਾਬ ਸਰਕਾਰ ਨੇ ਕੜਾਕੇ ਦੀ ਠੰਡ ਦੇ ਮੱਦੇਨਜ਼ਰ ਲਿਆ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ  ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਬਰਕਰਾਰ ਰਹਿਣ ਕਾਰਨ  ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ  14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ  ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਸਰਦੀ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸਮੂਹ ਲਾਭਪਾਤਰੀਆਂ ਨੂੰ ਟੇਕ ਹੋਮ ਰਾਸ਼ਨ ਦਿੱਤਾ ਜਾਵੇਗਾ। 

ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰਾਂ/ ਹੈਲਪਰਾਂ ਪਹਿਲਾਂ ਦੀ ਤਰ੍ਹਾਂ ਆਂਗਣਵਾੜੀ ਸੈਂਟਰਾਂ ਵਿਚ ਆਪਣੀ ਡਿਊਟੀ ਨਿਭਾਉਣਗੀਆਂ। ਜ਼ਿਕਰਯੋਗ  ਹੈ ਕਿ ਆਂਗਣਵਾੜੀ ਸੈਂਟਰਾਂ 'ਚ ਛੁੱਟੀਆਂ ਵਿੱਚ ਵਾਧਾ ਮੌਸਮ ਦੇ ਖ਼ਰਾਬ ਹੋਣ ਕਾਰਨ ਕੀਤਾ ਗਿਆ  ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement