ਚੋਰਾਂ ਦੇ ਹੌਸਲੇ ਬੁਲੰਦ: ਰਿਸ਼ਤੇਦਾਰੀ ’ਚ ਗਿਆ ਸੀ ਪਰਿਵਾਰ, 10 ਤੋਲੇ ਸੋਨਾ ਤੇ ਲੈਪਟਾਪ ਲੈ ਕੇ ਹੋਏ ਫਰਾਰ
Published : Jan 9, 2023, 7:39 pm IST
Updated : Jan 9, 2023, 7:39 pm IST
SHARE ARTICLE
Theft in Gurdaspur
Theft in Gurdaspur

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਨੇ ਦੱਸਿਆ ਕਿ 8 ਤਰੀਕ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਹੋਏ ਸਨ।

 

ਗੁਰਦਾਸਪੁਰ: ਸ਼ਹਿਰ ਵਿਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਵਾਰ ਚੋਰਾਂ ਨੇ ਗੁਰਦਾਸਪੁਰ ਦੀ ਭੁੱਲੇਚੱਕ ਕਲੋਨੀ ਵਿਖੇ ਸਥਿਤ ਇਕ ਘਰ ਨੂੰ ਨਿਸ਼ਾਨਾ ਬਣਾਇਆ ਹੈ। ਦਰਅਸਲ ਜਦੋਂ ਪਰਿਵਾਰ ਇਕ ਰਾਤ ਲਈ ਆਪਣੇ ਰਿਸ਼ਤੇਦਾਰਾਂ ਦੇ ਘਰ ਗਿਆ ਹੋਇਆ ਸੀ ਤਾਂ ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ 10 ਤੋਲੇ ਸੋਨਾ, ਚਾਂਦੀ, ਇਕ ਲੈਪਟਾਪ ਅਤੇ 3 ਮੋਬਾਈਲ ਫੋਨ ਚੋਰੀ ਕਰ ਲਏ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ

ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਕਿਸਾਨੀ ਮਸਲਿਆਂ ’ਤੇ ਹੋਈ ਚਰਚਾ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਨੇ ਦੱਸਿਆ ਕਿ 8 ਤਰੀਕ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਗਏ ਹੋਏ ਸਨ। ਜਦੋਂ ਉਹ ਅਗਲੇ ਦਿਨ ਘਰ ਵਾਪਸ ਆਏ ਤਾਂ ਦੇਖਿਆ ਕਿ ਘਰ ਦੇ ਸਾਰੇ ਤਾਲੇ ਟੁੱਟੇ ਹੋਏ ਸਨ ਅਤੇ ਘਰ ਦਾ ਸਾਰਾ ਸਮਾਨ ਖਿਲਰਿਆ ਹੋਇਆ ਸੀ ਅਤੇ ਘਰ ਵਿਚ ਪਿਆ ਸੋਨਾ, ਚਾਂਦੀ ਅਤੇ ਲੈਪਟਾਪ ਆਦਿ ਚੋਰੀ ਹੋ ਚੁੱਕਿਆ ਸੀ।

ਇਹ ਵੀ ਪੜ੍ਹੋ: ਧਰਮ ਪਰਿਵਰਤਨ ’ਤੇ ਸੁਪਰੀਮ ਕੋਰਟ ਦਾ ਬਿਆਨ, ‘ਇਹ ਗੰਭੀਰ ਮਸਲਾ, ਇਸ ਨੂੰ ਸਿਆਸੀ ਰੰਗਤ ਨਾ ਦਿਓ’

ਥਾਣਾ ਤਿੱਬੜ ਦੀ ਐਸਐਚਓ ਅਮਨਦੀਪ ਕੌਰ ਨੇ ਦੱਸਿਆ ਕਿ ਚੋਰੀ ਦੀ ਘਟਨਾ ਦਾ ਪਤਾ ਲੱਗਦੇ ਹੀ ਮੌਕੇ ’ਤੇ ਪੁਲਿਸ ਅਧਿਕਾਰੀਆਂ ਵੱਲੋਂ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।   

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement